ਕਬੀਰਪੁਰ ਸਕੂਲ ’ਚ ਮਾਪਿਆਂ ਲਈ ਵਰਕਸ਼ਾਪ ਕਰਵਾਈ
ਕਬੀਰਪੁਰ ਸਕੂਲ ਵਿੱਚ ਮਾਪਿਆਂ ਦੀ ਵਰਕਸ਼ਾਪ-2 ਦਾ ਸਫਲ ਆਯੋਜਨ
Publish Date: Sat, 07 Feb 2026 08:56 PM (IST)
Updated Date: Sat, 07 Feb 2026 08:59 PM (IST)

ਪਰਮਜੀਤ ਸਿੰਘ, ਪੰਜਾਬੀ ਜਾਗਰਣ ਡਡਵਿੰਡੀ : ਸਿੱਖਿਆ ਵਿਭਾਗ ਪੰਜਾਬ ਵੱਲੋਂ ਮਿਲੀਆਂ ਹਦਾਇਤਾਂ ਦੀ ਰੌਸ਼ਨੀ ਵਿਚ ਸਰਕਾਰੀ ਮਿਡਲ ਸਮਾਰਟ ਸਕੂਲ ਕਬੀਰਪੁਰ ਵਿਖੇ ਮਾਪਿਆਂ ਦੀ ਵਰਕਸ਼ਾਪ-2 ਦਾ ਸਫਲ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਜਗਦੇਵ ਸਿੰਘ ਕਾਹਲੋਂ ਨੇ ਦੱਸਿਆ ਕਿ ਵਰਕਸ਼ਾਪ ਵਿਚ ਮਾਪਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਮੂਹ ਸਕੂਲ ਸਟਾਫ ਵੱਲੋਂ ਲਗਾਤਾਰ ਵਿਦਿਆਰਥੀਆਂ ਦੇ ਮਾਤਾ-ਪਿਤਾ ਨਾਲ ਸੰਪਰਕ ਬਣਾਇਆ ਗਿਆ। ਇਸ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ (ਐੱਸਐੱਮਸੀ) ਦੇ ਮੈਂਬਰਾਂ ਦੀ ਭੂਮਿਕਾ ਵੀ ਬਹੁਤ ਹੀ ਸ਼ਲਾਘਾਯੋਗ ਰਹੀ, ਜਿਸ ਦੇ ਨਤੀਜੇ ਵਜੋਂ ਵੱਡੀ ਗਿਣਤੀ ਵਿਚ ਮਾਪਿਆਂ ਨੇ ਵਰਕਸ਼ਾਪ ਵਿਚ ਭਾਗ ਲਿਆ। ਇਸ ਮੌਕੇ ਵਰਕਸ਼ਾਪ ਦੌਰਾਨ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਵੱਲੋਂ ਪ੍ਰੀਖਿਆਵਾਂ ਦੇ ਦਿਨਾਂ ਦੌਰਾਨ ਮਾਤਾ-ਪਿਤਾ ਵੱਲੋਂ ਵਿਦਿਆਰਥੀਆਂ ਲਈ ਕੀਤੇ ਜਾ ਸਕਣ ਵਾਲੇ ਵਿਸ਼ੇਸ਼ ਉਪਰਾਲਿਆਂ ਤੇ ਸਹਿਯੋਗ ਬਾਰੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਮਾਪਿਆਂ ਨੇ ਸਹਿਮਤੀ ਜਤਾਈ ਕਿ ਵਿਦਿਆਰਥੀ ਦੀ ਸਿੱਖਣ ਪ੍ਰਕਿਰਿਆ ਵਿਚ ਸਕੂਲ ਤੇ ਘਰ ਦੋਹਾਂ ਦਾ ਬਰਾਬਰ ਯੋਗਦਾਨ ਹੁੰਦਾ ਹੈ। ਇਸ ਵਰਕਸ਼ਾਪ ਵਿਚ ਐੱਸਐੱਮਸੀ ਚੇਅਰਮੈਨ ਬਲਵੀਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਸਰਕਾਰੀ ਸਕੂਲਾਂ ਦੀ ਦਿੱਖ ਤੇ ਸਹੂਲਤਾਂ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ। ਇਸ ਮੌਕੇ ਸ਼ਰਨਜੀਤ ਕੌਰ, ਪਰਮਜੀਤ ਕੌਰ, ਸੁਮਨਪ੍ਰੀਤ ਕੌਰ, ਬਲਵਿੰਦਰ ਸਿੰਘ ਤੇ ਜਸਪਾਲ ਸਿੰਘ ਆਦਿ ਵੀ ਹਾਜ਼ਰ ਸਨ।