ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੇ ਐੱਸਸੀ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ
Publish Date: Tue, 17 Mar 2026 07:07 PM (IST)
Updated Date: Tue, 17 Mar 2026 07:10 PM (IST)
---ਬੂਲੇਪੁਰ ਪ੍ਰਧਾਨ ਦੋਆਬਾ ਜ਼ੋਨ, ਦੇਸਲ ਪ੍ਰਧਾਨ ਕਪੂਰਥਲਾ (ਦਿਹਾਤੀ) ਤੇ ਖਲਵਾੜਾ ਪ੍ਰਧਾਨ ਸ਼ਹਿਰੀ ਨਿਯੁਕਤ
ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ
ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਐੱਸਸੀ ਵਿੰਗ ਦੇ ਪ੍ਰਧਾਨ ਤੇ ਸਾਬਕਾ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਵੱਲੋਂ ਸਾਂਝੇ ਤੌਰ ਉੱਤੇ ਆਮ ਸਹਿਮਤੀ ਨਾਲ ਅਕਾਲੀ ਦਲ ਬਾਦਲ ਦੇ ਐੱਸਸੀ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਅਨੁਸਾਰ ਸੁਰਿੰਦਰ ਸਿੰਘ ਦੇਸਲ ਪ੍ਰਧਾਨ ਕਪੂਰਥਲਾ (ਦਿਹਾਤੀ), ਸਰੂਪ ਸਿੰਘ ਖਲਵਾੜਾ ਪ੍ਰਧਾਨ ਕਪੂਰਥਲਾ (ਸ਼ਹਿਰੀ)ਤੇ ਕੁਲਦੀਪ ਸਿੰਘ ਬੂਲੇਪੁਰ ਨੂੰ ਪ੍ਰਧਾਨ ਦੋਆਬਾ ਜ਼ੋਨ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦੇ ਜ਼ਿਲਾ ਪ੍ਰਧਾਨ ਜਥੇਦਾਰ ਦਲਵਿੰਦਰ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦੇ ਹਲਕਾ ਇੰਚਾਰਜ ਐੱਚਐੱਸ ਵਾਲੀਆ, ਸੀਨੀਅਰ ਅਕਾਲੀ ਆਗੂ ਇੰਜ. ਸਵਰਨ ਸਿੰਘ, ਐੱਸਜੀਪੀਸੀ ਦੇ ਕਾਰਜਕਾਰਨੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਸੀਨੀਅਰ ਅਕਾਲੀ ਆਗੂ ਜਥੇਦਾਰ ਜੋਗਿੰਦਰ ਸਿੰਘ ਭੱਟੋ, ਡਾ. ਬਲਵਿੰਦਰ ਸਿੰਘ ਚੰਚਲ, ਡਾ. ਲਖਬੀਰ ਸਿੰਘ ਗੁਰਦਿਆਲ ਸਿੰਘ ਭੱਟੀ, ਦਿਲਬਰ ਸਿੰਘ ਦੇਸਲ, ਜਥੇਦਾਰ ਜਗਜੀਤ ਸਿੰਘ ਸ਼ੰਮੀ, ਅਜੇ ਬਬਲਾ, ਸੁਖਦੇਵ ਸਿੰਘ, ਜਰਨੈਲ ਸਿੰਘ, ਗੁਰਦੀਪ ਸਿੰਘ, ਹਰਦੇਵ ਸਿੰਘ ਦੇਸਲ ਸਾਬਕਾ ਸਰਪੰਚ, ਬਲਵਿੰਦਰ ਸਿੰਘ ਦੇਸਲ, ਰਣਧੀਰ ਸਿੰਘ ਗਿੱਲ, ਜਸਵਿੰਦਰ ਸਿੰਘ, ਬਿੱਕਰ ਸਿੰਘ, ਕੁਲਵਿੰਦਰ ਸਿੰਘ ਪੱਪਾ, ਗੁਰਮੇਲ ਸਿੰਘ, ਸੁਖਦੇਵ ਸਿੰਘ ਦੇਬਾ, ਕਾਕਾ ਸਿੱਧੂ ਆਦਿ ਨੇ ਸੁਰਿੰਦਰ ਸਿੰਘ ਦੇਸਲ ਪ੍ਰਧਾਨ ਕਪੂਰਥਲਾ (ਦਿਹਾਤੀ), ਸਰੂਪ ਸਿੰਘ ਖਲਵਾੜਾ ਪ੍ਰਧਾਨ ਕਪੂਰਥਲਾ (ਸ਼ਹਿਰੀ) ਤੇ ਕੁਲਦੀਪ ਸਿੰਘ ਬੂਲੇਪੁਰ ਨੂੰ ਪ੍ਰਧਾਨ ਦੋਆਬਾ ਜ਼ੋਨ ਨਿਯੁਕਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਾਰਟੀ ਦੇ ਐੱਸਸੀ ਵਿੰਗ ਦੇ ਪ੍ਰਧਾਨ ਤੇ ਸਾਬਕਾ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਕਤ ਤਿੰਨਾਂ ਮਿਹਨਤੀ ਨੌਜਵਾਨ ਅਕਾਲੀ ਆਗੂਆਂ ਦੀ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਗਰਾਉਂਡ ਲੈਵਲ 'ਤੇ ਵੱਡਾ ਬਲ ਮਿਲੇਗਾ।