ਪਿੰਡ ਸਾਹਨੀ ਵਿਖੇ ਕਰਵਾਏ ਗਏ ਸੁਖਮਨੀ ਸਾਹਿਬ ਜੀ ਦੇ ਪਾਠ
ਪਿੰਡ ਸਾਹਨੀ ਵਿਖੇ ਕਰਵਾਏ ਸੁਖਮਨੀ ਸਾਹਿਬ ਜੀ ਦੇ ਪਾਠ
Publish Date: Fri, 09 Jan 2026 07:36 PM (IST)
Updated Date: Fri, 09 Jan 2026 07:39 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਪਿੰਡ ਸਾਹਨੀ ਦੀ ਸਮਾਜ ਸੇਵੀ ਸ਼ਖ਼ਸੀਅਤ ਬੀਬੀ ਜਸਵੀਰ ਕੌਰ ਵੱਲੋਂ ਆਪਣੇ ਸਪੁੱਤਰ ਅਕਿੰਦਰ ਸਿੰਘ ਧਾਲੀਵਾਲ ਦੇ ਵਿਆਹ ਦੀ ਖੁਸ਼ੀ ਦੀ ਪਹਿਲੀ ਲੋਹੜੀ ਨੂੰ ਮੁੱਖ ਰੱਖਦਿਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਭੋਗ ਉਪਰੰਤ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵਲੋਂ ਸਰਬੱਤ ਦੇ ਭਲੇ ਅਤੇ ਸੰਗਤਾਂ ਦੀ ਚੜ੍ਹਦੀ ਕਲਾ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਕੀਤੀ ਗਈ। ਪੰਥ ਪ੍ਰਸਿੱਧ ਗੋਲਡ ਮੈਡਲਿਸਟ ਇੰਟਰਨੈਸ਼ਨਲ ਢਾਡੀ ਇੰਦਰਜੀਤ ਸਿੰਘ ਬਜੂਹਾ ਵੱਲੋਂ ਆਪਣੇ ਜਥੇ ਸਮੇਤ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਸੰਗ ਸਰਵਣ ਕਰਵਾਏ ਗਏ। ਉਨ੍ਹਾਂ ਸੰਗਤਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਆਪਣੀ ਕੌਮ ਦੀਆਂ ਪੁਰਾਣੀਆਂ ਯਾਦਗਾਰਾਂ ਅਤੇ ਸੰਸਕਾਰ ਸਾਂਭਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਘਰ ਆ ਕੇ ਮੰਗਣ ਦੀ ਲੋੜ ਨਹੀਂ ਪੈਂਦੀ ਗੁਰੂ ਸਾਹਿਬ ਆਪਣੇ ਸਿੱਖ ਦੀ ਹਰ ਮੰਗ ਜਾਣਦੇ ਹਨ ਅਤੇ ਪੂਰੀ ਕਰਦੇ ਹਨ। ਇਸ ਮੌਕੇ ਗੁਰੂ ਸਾਹਿਬ ਜੀ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਗਿਆਨੀ ਅਜੀਤ ਸਿੰਘ ਪ੍ਰੇਮ ਪੁਰ, ਸਰਪੰਚ ਬਖਸ਼ਿੰਦਰ ਕੌਰ, ਬਹਾਦਰ ਸਿੰਘ, ਸਤਨਾਮ ਸਿੰਘ ਪੰਚ, ਸਰਬਜੀਤ ਸਿੰਘ, ਕੁਲਦੀਪ ਸਿੰਘ, ਗੁਰਜੀਤ ਸਿੰਘ, ਸੁਰਜੀਤ ਸਿੰਘ, ਕਾਮਰੇਡ ਰਣਦੀਪ ਸਿੰਘ ਰਾਣਾ, ਰਣਜੀਤ ਸਿੰਘ, ਕਮਲਜੀਤ ਸਿੰਘ, ਨੰਬਰਦਾਰ ਅਜੀਤ ਸਿੰਘ, ਸਚਿੰਦਰ ਸਿੰਘ, ਸਾਬਕਾ ਸਰਪੰਚ ਰਾਮ ਪਾਲ ਸਾਹਨੀ, ਨਿਰਮਲ ਸਿੰਘ, ਬੀਬੀ ਗੁਰਦੇਵ ਕੌਰ, ਬਲਵੀਰ ਕੌਰ, ਹਰਵਿੰਦਰ ਕੌਰ, ਸੁਖਮਿੰਦਰ ਕੌਰ, ਕੁਲਦੀਪ ਕੌਰ, ਸੁਖਵਿੰਦਰ ਕੌਰ, ਪ੍ਰਦੀਪ ਕੌਰ ਸਮੇਤ ਹੋਰ ਬਹੁਤ ਸਾਰੀਆਂ ਸੰਗਤਾਂ ਹਾਜ਼ਰ ਸਨ।