ਸੁਖਪਾਲ ਸਿੰਘ ਹੁੰਦਲ, ਕਪੂਰਥਲਾ : ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ 180 ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਏਐੱਸਆਈ ਸੁਬੇਗ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਸੁਲਤਾਨਪੁਰ ਲੋਧੀ ਤੋਂ ਪਿੰਡ ਡੱਲਾ, ਅਮਰਜੀਤਪੁਰ, ਮਨਿਆਲਾ, ਤੋਤੀ ਨੂੰ ਜਾ ਰਹੇ ਸੀ, ਜਦੋਂ ਪੁਲਿਸ ਪਾਰਟੀ ਅਮਰਜੀਤਪੁਰ ਮੌੜ ਪਸ਼ੂਆਂ ਵਾਲਾ ਹਸਪਤਾਲ ਡੱਲਾ ਦੇ ਨਜ਼ਦੀਕ ਪਹੁੰਚੀ ਤਾਂ ਅਮਰਜੀਤਪੁਰ ਪਿੰਡ ਵੱਲੋਂ ਇਕ ਮੋਟਰਸਾਈਕਲ ਨੰ. ਪੀਬੀ 09 ਏਕੇ 7220 'ਤੇ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ। ਉਨ੍ਹਾਂ ਨੂੰ ਪੁਲਿਸ ਪਾਰਟੀ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੋਟਰਸਾਈਕਲ ਦੇ ਪਿੱਛੇ ਬੈਠੇ ਇਕ ਵਿਅਕਤੀ ਨੇ ਆਪਣੇ ਹੱਥ 'ਚ ਫੜਿਆ ਮੋਮੀ ਲਿਫਾਫਾ ਸੜਕ ਕਿਨਾਰੇ ਘਾਹ ਵਿਚ ਸੁੱਟ ਦਿੱਤਾ ਤਾਂ ਮੋਟਰਸਾਈਕਲ ਚਾਲਕ ਆਪਣਾ ਮੋਟਰਸਾਈਕਲ ਇਕਦਮ ਪਿੱਛੇ ਨੂੰ ਮੌੜਨ ਲੱਗਾ ਤਾਂ ਉਹ ਡਿੱਗ ਗਏ। ਜਦੋਂ ਪੁਲਿਸ ਪਾਰਟੀ ਵੱਲੋਂ ਉਨ੍ਹਾਂ ਨੂੰ ਕਾਬੂ ਕਰ ਕੇ ਨਾਂ ਪਤਾ ਪੁੱਿਛਆ ਤਾਂ ਮੋਟਰਸਾਈਕਲ ਚਾਲਕ ਨੇ ਆਪਣਾ ਨਾਂ ਪਵਨਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਤੋਤੀ ਥਾਣਾ ਸੁਲਤਾਨਪੁਰ ਲੋਧੀ ਤੇ ਪਿੱਛੇ ਬੈਠੇ ਵਿਅਕਤੀ ਨੇ ਆਪਣਾ ਨਾਂ ਸੁਰਜੀਤ ਸਿੰਘ ਉਰਫ ਤੋਤਾ ਪੁੱਤਰ ਕਨਨੈਲ ਸਿੰਘ ਵਾਸੀ ਤੋਤੀ ਥਾਣਾ ਸੁਲਤਾਨਪੁਰ ਲੋਧੀ ਦੱਸਿਆ। ਜਦੋਂ ਪੁਲਿਸ ਪਾਰਟੀ ਨੇ ਉਨ੍ਹਾਂ ਵੱਲੋਂ ਸੁੱਟਿਆ ਮੌਮੀ ਲਿਫਾਫੇ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ 180 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ। ਥਾਣਾ ਸੁਲਤਾਨਪੁਰ ਲੋਧੀ ਪੁਲਿਸ ਵੱਲੋਂ ਕਾਬੂ ਕੀਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।