- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਨੀਲ ਕੁਮਾਰ ਪਾਂਡੇ ਨੂੰ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦਾ ਸਕੱਤਰ ਨਿਯੁਕਤ ਕੀਤਾ*

ਵਿਜੇ ਸੋਨੀ, ਪੰਜਾਬੀ ਜਾਗਰਣ
ਫਗਵਾੜਾ : ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕਾਂਗਰਸ ਕਮੇਟੀ ਦੀ ਵਿਸ਼ੇਸ਼ ਮੀਟਿੰਗ ਹੋਈ। ਇਸ ਦੌਰਾਨ ਪਾਰਟੀ ਸੰਗਠਨ ਨੂੰ ਮਜ਼ਬੂਤ ਬਣਾਉਣ, ਕਾਂਗਰਸ ਦੀਆਂ ਸਰਗਰਮੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਅਤੇ ਆਉਣ ਵਾਲੇ ਰਾਜਨੀਤਿਕ ਪ੍ਰੋਗਰਾਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਾਰਟੀ ਲੀਡਰਸ਼ਿਪ ਵੱਲੋਂ ਸੰਗਠਨ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਅਤੇ ਸਰਗਰਮ ਭੂਮਿਕਾ ਨੂੰ ਦੇਖਦਿਆਂ ਸੁਨੀਲ ਕੁਮਾਰ ਪਾਂਡੇ ਨੂੰ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦਾ ਸਕੱਤਰ ਨਿਯੁਕਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸੁਨੀਲ ਕੁਮਾਰ ਪਾਂਡੇ ਇਸ ਤੋਂ ਪਹਿਲਾਂ ਫਗਵਾੜਾ ਬਲਾਕ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਦੀ ਨਿਯੁਕਤੀ ’ਤੇ ਮੌਜੂਦ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ।
ਇਸ ਮੌਕੇ ਨਵ-ਨਿਯੁਕਤ ਸਕੱਤਰ ਸੁਨੀਲ ਕੁਮਾਰ ਪਾਂਡੇ ਨੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਕਰਨਗੇ। ਇਸ ਦੇ ਨਾਲ ਹੀ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਨਰੇਸ਼ ਭਾਰਦਵਾਜ, ਵਿਨੋਦ ਵਰਮਾਨੀ, ਸ਼ੰਕਰ, ਜਤਿੰਦਰ ਵਰਮਾਨੀ, ਸੀਤਾ ਦੇਵੀ, ਸੰਜੀਵ ਬੁੱਗਾ, ਬੰਟੀ ਵਾਲੀਆ, ਡਾ. ਰਮਨ ਸ਼ਰਮਾ, ਜਗਜੀਵਨ ਲਾਲ, ਚੰਦਨ ਪਾਂਡੇ, ਹੰਸ, ਸ਼ਾਮ, ਰਾਜੂ ਪਾਂਡੇ, ਸੰਜੇ ਯਾਦਵ, ਵਿਸ਼ਨੂੰ ਕੁਮਾਰ, ਯੋਗਿੰਦਰ ਯਾਦਵ ਸਮੇਤ ਮਹਿਲਾ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਹੋਰ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ। ਸਾਰਿਆਂ ਨੇ ਸੁਨੀਲ ਕੁਮਾਰ ਪਾਂਡੇ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।