ਸੀਵਰੇਜ ਸਮੱਸਿਆ ਦੇ ਹੱਲ ਲਈ ਸੁਪਰ ਸਕਸ਼ਨਿੰਗ ਮਸ਼ੀਨ ਲਗਾਈ : ਧੀਰ
ਸੁਲਤਾਨਪੁਰ ਲੋਧੀ ਵਿੱਚ ਸੀਵਰੇਜ ਸਮੱਸਿਆ ਦੇ ਹੱਲ ਲਈ ਸੁਪਰ ਸੈਕਸ਼ਨਿੰਗ ਮਸ਼ੀਨ ਤਾਇਨਾਤ : ਰਾਜੀਵ ਧੀਰ
Publish Date: Tue, 24 Mar 2026 08:44 PM (IST)
Updated Date: Tue, 24 Mar 2026 08:46 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ਼ਹਿਰ ਵਿਚ ਲੰਮੇ ਸਮੇਂ ਤੋਂ ਚੱਲ ਰਹੀ ਸੀਵਰੇਜ ਦੀ ਗੰਭੀਰ ਸਮੱਸਿਆ ਨੂੰ ਦੂਰ ਕਰਨ ਲਈ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੇ ਯਤਨਾਂ ਸਦਕਾ ਨਗਰ ਕੌਂਸਲ ਵੱਲੋਂ ਆਧੁਨਿਕ ਸੁਪਰ ਸਕਸ਼ਨਿੰਗ ਮਸ਼ੀਨ ਮੰਗਵਾਈ ਗਈ ਹੈ। ਅੱਜ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਦੀ ਦੇਖਰੇਖ ਹੇਠ ਇਸ ਮਸ਼ੀਨ ਨਾਲ ਸ਼ਹਿਰ ਦੇ ਕਈ ਇਲਾਕਿਆਂ ਵਿਚ ਜਾਮ ਪਏ ਸੀਵਰੇਜ ਖੋਲ੍ਹਣ ਦਾ ਕੰਮ ਸ਼ੁਰੂ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਰਾਜੀਵ ਧੀਰ ਨੇ ਦੱਸਿਆ ਕਿ ਸ਼ਹਿਰ ਵਿਚ ਸੀਵਰੇਜ ਜਾਮ ਹੋਣ ਕਾਰਨ ਲੋਕਾਂ ਨੂੰ ਕਾਫੀ ਸਮੇਂ ਤੋਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਨਗਰ ਕੌਂਸਲ ਵੱਲੋਂ ਆਧੁਨਿਕ ਮਸ਼ੀਨਾਂ ਦੀ ਮਦਦ ਨਾਲ ਜਾਮ ਪਈਆਂ ਸੀਵਰੇਜ ਲਾਈਨਾਂ ਨੂੰ ਖੋਲ੍ਹਣ ਦਾ ਕੰਮ ਜ਼ੋਰ-ਸ਼ੋਰ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨਾਲ ਨਾ ਸਿਰਫ ਸੀਵਰੇਜ ਪ੍ਰਣਾਲੀ ਸੁਚਾਰੂ ਹੋਵੇਗੀ, ਸਗੋਂ ਸ਼ਹਿਰ ਵਿਚ ਸਫਾਈ ਪ੍ਰਬੰਧ ਵੀ ਬਿਹਤਰ ਹੋਣਗੇ ਤੇ ਲੋਕਾਂ ਨੂੰ ਗੰਦਗੀ ਤੇ ਬਦਬੂ ਤੋਂ ਵੱਡੀ ਰਾਹਤ ਮਿਲੇਗੀ। ਧੀਰ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਇਹ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਤੇ ਸ਼ਹਿਰ ਦੇ ਹਰ ਇਲਾਕੇ ਤੱਕ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੇ ਯਤਨਾਂ ਨਾਲ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਨਵੀਂ ਰਫ਼ਤਾਰ ਮਿਲ ਰਹੀ ਹੈ ਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਸਥਾਨਕ ਵਸਨੀਕਾਂ ਨੇ ਵੀ ਇਸ ਕਦਮ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਫੀ ਸਮੇਂ ਤੋਂ ਚੱਲ ਰਹੀ ਸੀਵਰੇਜ ਦੀ ਸਮੱਸਿਆ ਹੁਣ ਹੱਲ ਹੋਣ ਦੀ ਉਮੀਦ ਬਣੀ ਹੈ, ਜਿਸ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ, ਸਾਬਕਾ ਕੌਂਸਲਰ ਵਿੱਕੀ ਚੌਹਾਨ, ਕੌਂਸਲਰ ਰਜਿੰਦਰ ਸਿੰਘ, ਬਲਾਕ ਪ੍ਰਧਾਨ ਕਮਲਪ੍ਰੀਤ ਸਿੰਘ ਸੋਨੀ, ਦੀਪਕ ਕੁਮਾਰ ਦੀਪੂ ਤੇ ਸ਼ਿੰਦਰਪਾਲ ਸਮੇਤ ਹੋਰ ਹਾਜ਼ਰ ਸਨ, ਜਿਨ੍ਹਾਂ ਨੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦਾ ਤਹਿ ਦਿਲੋਂ ਧੰਨਵਾਦ ਕੀਤਾ।