ਬਾਵਾ ਚਾਚੇ ਨੇ ਪ੍ਰਧਾਨ ਪ੍ਰਗਟ ਸਿੰਘ ਨਾਲ ਕੀਤੀ ਮੁਲਾਕਾਤ ਤਜਿੰਦਰ ਸਿੰਘ ਬਾਵੇ ਚਾਚੇ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਨਾਲ ਕੀਤੀ ਮੁਲਾਕਾਤ
Publish Date: Tue, 13 Oct 2026 08:13 PM (IST)
Updated Date: Tue, 13 Oct 2026 08:14 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸੀਨੀਅਰ ਕਾਂਗਰਸੀ ਆਗੂ ਤੇ ਉੱਘੇ ਸਮਾਜ ਸੇਵਕ ਤਜਿੰਦਰ ਸਿੰਘ ਬਾਵਾ ਚਾਚੇ ਨੇ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਵਜੋਂ ਨਵ-ਨਿਯੁਕਤ ਵਿਧਾਇਕ ਪ੍ਰਗਟ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਬਾਵੇ ਚਾਚੇ ਨੇ ਕਿਹਾ ਕਿ ਪ੍ਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਨੂੰ ਨਵੀਂ ਦਿਸ਼ਾ ਮਿਲੇਗੀ ਤੇ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਵੇਗਾ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਪੂਰੇ ਪੰਜਾਬ ਵਿੱਚ ਮਜ਼ਬੂਤੀ ਨਾਲ ਚੋਣ ਮੈਦਾਨ ਵਿੱਚ ਉਤਰੇਗੀ ਤੇ ਆਮ ਆਦਮੀ ਪਾਰਟੀ ਨੂੰ ਸਖ਼ਤ ਚੁਣੌਤੀ ਦੇਵੇਗੀ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਨਵੇਂ ਅਧਿਆਇ ਦੀ ਸ਼ੁਰੂਆਤ ਹੋਈ ਹੈ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣ ਨਾਲ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਪਾਰਟੀ ਦੇ ਹੋਰ ਸਾਥੀ ਪ੍ਰਗਟ ਸਿੰਘ ਦੀ ਅਗਵਾਈ ਹੇਠ ਪੂਰੀ ਤਨਦੇਹੀ ਨਾਲ ਕੰਮ ਕਰਨਗੇ, ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਆਪਣੀ ਸਥਿਤੀ ਮਜ਼ਬੂਤ ਕਰ ਸਕੇ। ਬਾਵੇ ਚਾਚੇ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਾਰੇ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਦੇ ਮੁੱਦਿਆਂ ਨੂੰ ਉਠਾਉਣਾ ਚਾਹੀਦਾ ਹੈ ਤੇ ਜਨਤਾ ਨਾਲ ਆਪਣਾ ਸੰਪਰਕ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ।