ਪੰਜਾਬ ਸਰਕਾਰ ਦੀਆਂ ਉਪਲੱਬਧੀਆਂ ਨੂੰ ਘਰ-ਘਰ ਪਹੁੰਚਾਉਣ ਬਲਾਕ ਪ੍ਰਧਾਨ : ਦਲਜੀਤ ਰਾਜੂ ਪੰਜਾਬ ਸਰਕਾਰ ਦੀਆਂ ਉਪਲੱਬਧੀਆਂ ਨੂੰ ਘਰ-ਘਰ ਚ ਪਹੁੰਚਾਉਣ ਬਲਾਕ ਪ੍ਰਧਾਨ : ਦਲਜੀਤ ਰਾਜੂ
Publish Date: Tue, 03 Nov 2026 09:45 PM (IST)
Updated Date: Tue, 03 Nov 2026 09:47 PM (IST)
--ਆਪ ਦੇ ਜ਼ਿਲ੍ਹਾ ਪ੍ਰਧਾਨ ਨੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ, ਵੱਖ-ਵੱਖ ਮੁੱਦਿਆਂ ’ਤੇ ਕੀਤੀ ਵਿਚਾਰ-ਚਰਚਾ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨਾਂ ਦੀ ਇੱਕ ਵਿਸ਼ੇਸ਼ ਮੀਟਿੰਗ ਆਪ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ ਰੰਗਾ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਆਪ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਨੇ ਆਉਣ ਵਾਲੇ ਸਮੇਂ ਵਿਚ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਸਾਰੇ ਬਲਾਕ ਪ੍ਰਧਾਨਾਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਪਾਰਟੀ ਵੱਲੋਂ ਅਫਸਰਾਂ ਤੇ ਮੁਲਾਜ਼ਮਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਉਹ ਸਾਡੇ ਅਹੁਦੇਦਾਰਾਂ ਜਾਂ ਵਲੰਟੀਅਰਾਂ ਦੁਆਰਾ ਆਪਣੇ ਆਪਣੇ ਪਿੰਡਾਂ ਜਾਂ ਇਲਾਕਿਆਂ ਦੇ ਕੰਮ ਜੋ ਉਨ੍ਹਾਂ ਕੋਲ ਲੈ ਕੇ ਆਉਂਦੇ ਹਨ ਉਨ੍ਹਾਂ ਨੂੰ ਤੁਰੰਤ ਪੂਰੇ ਕਰਨ ਤਾਂ ਕਿ ਉਹ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸਕੀਮਾਂ ਜਾਂ ਵਿਕਾਸ ਕਾਰਜਾਂ ਨੂੰ ਆਪਣੇ ਪਿੰਡਾਂ ਵਿਚ ਲਾਗੂ ਕਰਵਾ ਸਕਣ। ਦਲਜੀਤ ਰਾਜੂ ਨੇ ਸਾਰੇ ਅਹੁਦੇਦਾਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਮਰਕੱਸੇ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਗੀ ਸੋਚ ਸਦਕਾ ਲੋਕ ਪਾਰਟੀ ਦੀਆਂ ਨੀਤੀਆਂ ਤੋਂ ਬਹੁਤ ਖੁਸ਼ ਹਨ। ਸਰਕਾਰ ਨੌਜਵਾਨਾਂ ਤੇ ਔਰਤਾਂ ਦੀ ਬਿਹਤਰੀ ਲਈ ਕਈ ਯੋਜਨਾਵਾਂ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਾਡਾ ਫਰਜ਼ ਹੈ ਤੇ ਪਾਰਟੀ ਆਗੂ ਤੇ ਵਰਕਰ ਆਪਣੇ ਫਰਜ਼ਾਂ ਨੂੰ ਬਾਖੂਬੀ ਨਿਭਾਅ ਰਹੇ ਹਨ। ਦਲਜੀਤ ਰਾਜੂ ਨੇ ਸਮੂਹ ਬਲਾਕ ਪ੍ਰਧਾਨਾਂ ਨੂੰ ਲੋਕਾਂ ਨਾਲ ਰਾਬਤਾ ਕਰਕੇ ਉਨ੍ਹਾਂ ਦੇ ਮਸਲੇ ਤੁਰੰਤ ਹੱਲ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ 2027 ਦੀਆਂ ਵਿਧਾਨ ਸਭ ਚੋਣਾਂ ਨੂੰ ਮੁੱਖ ਰੱਖਦੇ ਹੋਏ ਸਾਰੇ ਬਲਾਕ ਪ੍ਰਧਾਨਾਂ ਨੂੰ ਨਿਰਦੇਸ਼ ਦਿੱਤੇ ਕਿ ਉਨ੍ਹਾਂ ਵੱਲੋਂ ਆਪਣੇ-ਆਪਣੇ ਏਰੀਆ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਦੇ ਹੋਏ ਲੋਕਾਂ ਦੇ ਕੰਮ ਕਰਵਾਏ ਜਾਣ ਤੇ ਜੋ ਪੰਜਾਬ ਸਰਕਾਰ ਦੀਆਂ ਉਪਲੱਬਧੀਆਂ ਹਨ, ਨੂੰ ਘਰ-ਘਰ ਪਹੁੰਚਾਇਆ ਜਾਵੇ। ਇਸ ਮੌਕੇ ਹਲਕਾ ਸੰਗਠਨ ਇੰਚਾਰਜ ਹੇਨੰਤ ਕੁਮਾਰ, ਅਮਨਦੀਪ ਸਿੰਘ ਲਾਡੀ, ਧੰਨਾ ਸਿੰਘ, ਮਨਜੀਤ ਕੌਰ ਕਮਲ, ਦੀਪਕ ਕੁਮਾਰ, ਨੀਤੀਸ਼ ਮੌਂਟੀ, ਵਿਜੈ ਅਰੋੜਾ, ਪਰਮਜੀਤ ਸਿੰਘ, ਗੁਰਮੇਲ ਸਿੰਘ, ਲਖਵੀਰ ਗੋਪੀ, ਜਗਰੂਪ ਸਿੰਘ, ਸੁਖਦੇਵ ਸਿੰਘ ਸੁੱਖਾ, ਮਨਦੀਪ ਸਿੰਘ, ਮੁਲਖਰਾਜ ਸਿੰਘ, ਕਮਲਦੀਪ ਸਿੰਘ, ਸੰਜੇ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।