ਜ਼ਿਲ੍ਹਾ ਪੱਧਰੀ ਖੇਡਾਂ ’ਚ ਛਾਈ ਤਨੀਸ਼ਾ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਛਾਈ ਤਨੀਸ਼ਾ
Publish Date: Tue, 08 Sep 2026 07:41 PM (IST)
Updated Date: Tue, 08 Sep 2026 07:43 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸੂਬਾ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਡਿਵਾਇਨ ਪਬਲਿਕ ਸਕੂਲ ਫਗਵਾੜਾ ਦੀ ਹੋਣਹਾਰ ਵਿਦਿਆਰਥਣ ਤਨੀਸ਼ਾ ਕੌਰ ਨੇ ਚੈੱਸ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਅੰਡਰ-14 ਵਰਗ ਦੇ ਚੈੱਸ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੀਆਂ ਲਗਭਗ 30 ਵਿਦਿਆਰਥਣਾਂ ਨੇ ਭਾਗ ਲਿਆ। ਤਨੀਸ਼ਾ ਕੌਰ ਨੇ ਮੁਕਾਬਲੇ ਦੇ ਪਹਿਲੇ ਰਾਊਂਡ ਵਿੱਚ ਹੀ ਬੇਹੱਦ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਆਪਣੇ ਵਿਰੋਧੀ ਨੂੰ ਸਿਰਫ਼ 8 ਮੂਵ ਵਿੱਚ ਮਾਤ ਦੇ ਕੇ ਜਿੱਤ ਹਾਸਲ ਕੀਤੀ। ਇਸ ਜਿੱਤ ਨਾਲ ਤਨੀਸ਼ਾ ਨੇ ਮੁਕਾਬਲੇ ਵਿੱਚ ਆਪਣੀ ਮਜ਼ਬੂਤ ਦਾਅਵੇਦਾਰੀ ਪੇਸ਼ ਕੀਤੀ ਤੇ ਦਰਸ਼ਕਾਂ ਤੇ ਖੇਡ ਪ੍ਰੇਮੀਆਂ ਦਾ ਧਿਆਨ ਆਪਣੇ ਵੱਲ ਖਿੱਚਿਆ। ਇਸ ਤੋਂ ਬਾਅਦ ਦੂਜੇ ਰਾਊਂਡ ਲਈ ਬਚੀਆਂ ਛੇ ਵਿਦਿਆਰਥਣਾਂ ਦਰਮਿਆਨ ਪਰਚੀ ਕਢਕੇ ਤਨੀਸ਼ਾ ਦਾ ਮੁਕਾਬਲਾ ਕਰਵਾਇਆ ਗਿਆ। ਇਸ ਰਾਊਂਡ ਵਿੱਚ ਤਨੀਸ਼ਾ ਨੂੰ ਭਾਵੇਂ ਹਾਰ ਦਾ ਸਾਹਮਣਾ ਕਰਨਾ ਪਿਆ, ਪਰ ਉਸਨੇ ਆਪਣੀ ਸਮਝਦਾਰੀ, ਧੀਰਜ ਤੇ ਸ਼ਾਨਦਾਰਖੇਡ ਨਾਲ ਸਭ ਨੂੰ ਪ੍ਰਭਾਵਿਤ ਕੀਤਾ। ਤਨੀਸ਼ਾ ਦੇ ਪ੍ਰਦਰਸ਼ਨ ਨੂੰ ਸਕੂਲ ਤੇ ਇਲਾਕੇ ਲਈ ਮਾਣ ਵਾਲੀ ਉਪਲਬਧੀ ਮੰਨਿਆ ਜਾ ਰਿਹਾ ਹੈ। ਤਨੀਸ਼ਾ ਦੀ ਇਸ ਪ੍ਰਾਪਤੀ ’ਤੇ ਡਿਵਾਇਨ ਪਬਲਿਕ ਸਕੂਲ ਦੇ ਅਧਿਆਪਕਾਂ ਤੇ ਪਰਿਵਾਰਕ ਮੈਂਬਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਕੇ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।