ਰੰਧਾਵਾ ਮੁੜ ਬਣੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ
Publish Date: Mon, 17 Aug 2026 09:11 PM (IST)
Updated Date: Mon, 17 Aug 2026 09:15 PM (IST)
ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੰਗਾਠਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਪਾਰਟੀ ਵੱਲੋਂ ਮਿਹਨਤੀ, ਸਰਗਰਮ ਤੇ ਨੌਜਵਾਨ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪ ਕੇ ਉਨ੍ਹਾਂ ਦਾ ਹੌਸਲਾ ਵਧਾਇਆ ਜਾ ਰਿਹਾ ਹੈ। ਇਸ ਲੜੀ ਤਹਿਤ ਪਾਰਟੀ ਵੱਲੋਂ ਤਨਵੀਰ ਸਿੰਘ ਰੰਧਾਵਾ ਨੂੰ ਦੁਸਰੀ ਵਾਰ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਬਾਅਦ ਅਕਾਲੀ ਖੇਮਿਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਤੇ ਉਨ੍ਹਾਂ ਦੀ ਨਿਯੁਕਤੀ ਨੂੰ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵੱਲ ਅਹਿਮ ਕਦਮ ਦੱਸਿਆ ਜਾ ਰਿਹਾ ਹੈ। ਇਸ ਮੌਕੇ ਤਨਵੀਰ ਸਿੰਘ ਰੰਧਾਵਾ ਨੇ ਪਾਰਟੀ ਵੱਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟਾਉਂਦਿਆਂ ਸੌਂਪੀ ਗਈ ਜ਼ਿੰਮੇਵਾਰੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਹਲਕਾ ਇੰਚਾਰਜ ਐੱਚਐੱਸ ਵਾਲੀਆ, ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਮਾਣ-ਸਨਮਾਨ ਅਤੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ,ਉਸ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ।