ਕਾਲਜੀਏਟ ਸਕੂਲ ’ਚ ਅਧਿਆਪਕ ਦਿਵਸ ਮਨਾਇਆ ਬਾਬਾ ਦਰਬਾਰਾ ਸਿੰਘ ਕਾਲਜੀਏਟ ਸਕੂਲ ਟਿੱਬਾ ਵਿਖੇ ਅਧਿਆਪਕ ਦਿਵਸ ਮਨਾਇਆ
Publish Date: Sun, 06 Sep 2026 08:57 PM (IST)
Updated Date: Sun, 06 Sep 2026 08:58 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਖੇ ਅਧਿਆਪਕ ਦਿਵਸ ਮੌਕੇ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਡਾਕਟਰ ਸਰਵਪੱਲੀ ਰਾਧਾ ਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਵਿਤਾਵਾਂ, ਭਾਸ਼ਣ, ਕੋਰੀਓਗ੍ਰਾਫੀ ਤੇ ਨਾਟਕ ਪੇਸ਼ ਕੀਤੇ। ਵਿਦਿਆਰਥਣਾਂ ਨੇ ਆਪਣੇ ਮਨ ਭਾਉਂਦੇ ਅਧਿਆਪਕਾਂ ਦਾ ਕਿਰਦਾਰ ਨਿਭਾਇਆ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾਕਟਰ ਬਲਜੀਤ ਕੌਰ ਨੇ ਬੱਚਿਆਂ ਨੂੰ ਕਿਹਾ ਕਿ ਅਧਿਆਪਕ ਦੀ ਹਰ ਇਨਸਾਨ ਦੇ ਜੀਵਨ ਵਿੱਚ ਇੱਕ ਖਾਸ ਮਹੱਤਤਾ ਹੈ। ਮਾਤਾ ਪਿਤਾ ਬੱਚੇ ਨੂੰ ਪਾਲ ਪੋਸ ਕੇ ਜਿੱਥੇ ਸਰੀਰਕ ਤੌਰ ਤੇ ਪੈਰਾਂ ’ਤੇ ਖੜਾ ਹੋਣ ਦੇ ਯੋਗ ਬਣਾਉਂਦੇ ਹਨ ਉੱਥੇ ਅਧਿਆਪਕ ਬੱਚਿਆਂ ਨੂੰ ਸਿੱਖਿਆ ਨਾਲ ਨਿਖਾਰ ਕੇ ਸਮਾਜ ਵਿੱਚ ਸਿਰ ਉੱਚਾ ਕਰਕੇ ਖੜਾ ਹੋਣ ਦੇ ਕਾਬਲ ਬਣਾਉਂਦਾ ਹੈ। ਸਕੂਲ ਦੇ ਪ੍ਰਿੰਸੀਪਲ ਮਧੂ ਗੋਸਵਾਮੀ ਨੇ ਅਧਿਆਪਕ ਦਿਵਸ ਦੀ ਵਧਾਈ ਦਿੰਦੇ ਹੋਏ ਬੱਚਿਆਂ ਨੂੰ ਪੜ੍ਹਾਈ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਦਫਤਰ ਮੈਨੇਜਰ ਸੰਦੀਪ ਗੋਸਵਾਮੀ ਦਾ ਇਸ ਸਮਾਗਮ ਨੂੰ ਉਲੀਕਣ ਵਿੱਚ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਸਕੂਲ ਦੇ ਅਧਿਆਪਕ ਖਾਸ ਕਰਕੇ ਰਜਿੰਦਰ ਕੌਰ, ਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਕਿਰਨਪ੍ਰੀਤ ਕੌਰ, ਸ਼ਿਵਾਨੀ, ਹਰਨੀਤ ਕੌਰ, ਅਮਨਪ੍ਰੀਤ ਕੌਰ, ਮੀਨੂ ਸ਼ਰਮਾ, ਮਨਦੀਪ ਕੌਰ, ਪਲਵਿੰਦਰ ਕੌਰ, ਮਨਪ੍ਰੀਤ ਕੌਰ, ਸਤਵਿੰਦਰ ਕੌਰ, ਸੰਜਨਾ, ਰੁਪਿੰਦਰਜੀਤ ਕੌਰ, ਰਣਜੀਤ ਕੌਰ, ਨੇਹਾ ਆਦਿ ਸ਼ਾਮਲ ਸਨ।