ਕਾਹਲਵਾਂ ਅਕੈਡਮੀ ’ਚ ਅਧਿਆਪਕ ਦਿਵਸ ਮਨਾਇਆ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਕਾਹਲਵਾਂ ਵਿਖੇ ਅਧਿਆਪਕ ਦਿਵਸ ਮਨਾਇਆ
Publish Date: Sun, 06 Sep 2026 10:10 PM (IST)
Updated Date: Sun, 06 Sep 2026 10:13 PM (IST)
ਅਵਿਨਾਸ਼ ਸ਼ਰਮਾ ਪੰਜਾਬੀ ਜਾਗਰਣ ਸਿੱਧਵਾਂ ਦੋਨਾ : ਗੁਰੂ ਹਰਿ ਰਾਇ ਸਾਹਿਬ ਅਕੈਡਮੀ ਕਾਹਲਵਾਂ ਜ਼ਿਲ੍ਹਾ ਕਪੂਰਥਲਾ ਵਿਖੇ ਮਨਜੀਤ ਸਿੰਘ ਮਨੀਲਾ ਤੇ ਚੇਅਰਮੈਨ ਨਿਰਮਲ ਸਿੰਘ ਨੰਬਰਦਾਰ ਕਾਹਲਵਾਂ ਦੀ ਦੇਖ-ਰੇਖ ਹੇਠ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੀ ਭੂਮਿਕਾ ਨਿਭਾਈ ਗਈ। ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕ ਲਈ ਹੱਥ ਨਾਲ ਬਣਾਏ ਗਏ ਕਾਰਡ, ਗੁਲਦਸਤੇ, ਕੀਮਤੀ ਪੈਨ ਤੋਹਫ਼ੇ ਵਜੋਂ ਦਿੱਤੇ ਗਏ। ਅਧਿਆਪਕ ਦਿਵਸ ਨੂੰ ਖ਼ਾਸ ਬਣਾਉਣ ਲਈ ਵਿਦਿਆਰਥੀਆਂ ਨੇ ਇਕ ਖਾਸ ਪ੍ਰੋਗਰਾਮ ਉਲੀਕਿਆ। ਸਭ ਤੋਂ ਪਹਿਲਾਂ ਵਿਦਿਆਰਥੀਆਂ ਦੁਆਰਾ ਅਧਿਆਪਕਾ ਕੋਲੋਂ ਕੇਕ ਕਟਵਾਇਆ ਗਿਆ ਤੇ ਫਿਰ ਅਧਿਆਪਕਾਂ ਲਈ ਫਨੀ ਗੇਮਸ, ਮਿਊਜ਼ੀਕਲ ਚੇਅਰ, ਆਦਿ ਬਹੁਤ ਹੀ ਦਿਲਚਸਪ ਖੇਡਾਂ ਖਿਡਾਈਆਂ। ਇਸ ਮੌਕੇ ਅਕੈਡਮੀ ਦੇ ਪ੍ਰਿੰਸੀਪਲ ਪਰਮਿੰਦਰ ਕੌਰ ਜੀ ਨੇ ਵਿਦਿਆਰਥੀਆਂ ਦੇ ਅਧਿਆਪਕਾ ਪ੍ਰਤੀ ਸਤਿਕਾਰ ਦੀ ਸ਼ਲਾਘਾ ਕੀਤੀ ਤੇ ਧੰਨਵਾਦ ਕਰਦਿਆ ਆਖਿਆ ਕਿ ਉਨ੍ਹਾਂ ਨੇ ਅਧਿਆਪਕਾਂ ਦੇ ਇਸ ਖਾਸ ਦਿਨ ਨੂੰ ਇਕ ਯਾਦਗਾਰ ਬਣਾਇਆ ਹੈ। ਉਨ੍ਹਾਂ ਆਖਿਆ ਕਿ ਵਿਦਿਆਰਥੀਆਂ ਲਈ ਆਪਣੇ ਅਧਿਆਪਕਾਂ, ਮਾਪਿਆਂ ਤੇ ਵੱਡਿਆਂ ਪ੍ਰਤੀ ਸਤਿਕਾਰ ਸਦਾ ਹੀ ਰਹਿਣਾ ਚਾਹੀਦਾ ਹੈ। ਅਕੈਡਮੀ ਦੇ ਚੇਅਰਮੈਨ ਨਿਰਮਲ ਸਿੰਘ ਨੰਬਰਦਾਰ ਤੇ ਬਲਵਿੰਦਰ ਸਿੰਘ ਸਰਪੰਚ ਕਾਹਲਵਾਂ ਵਿਸ਼ੇਸ਼ ਤੌਰ ’ਤੇ ਪੁੱਜੇ। ਉਨ੍ਹਾਂ ਨੇ ਅਧਿਆਪਕਾਂ ਨੂੰ ਇਸ ਦਿਵਸ ਦੀ ਵਧਾਈ ਦਿੱਤੀ ਤੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕਰਦਿਆ ਆਖਿਆ ਕਿ ਅਧਿਆਪਕਾਂ ਤੋਂ ਬਿਨਾਂ ਸਮਾਜਿਕ ਵਿਕਾਸ ਅਸੰਭਵ ਹੈ। ਇਸ ਮੌਕੇ ਸਮੂਹ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।