ਗੁਰੂ ਹਰਕ੍ਰਿਸ਼ਨ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗੁਰੂ ਹਰਕ੍ਰਿਸ਼ਨ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ
Publish Date: Mon, 07 Sep 2026 08:55 PM (IST)
Updated Date: Mon, 07 Sep 2026 08:55 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਮੈਨੇਜਮੈਂਟ ਕਮੇਟੀ ਵੱਲੋਂ ਅਧਿਆਪਕ ਦਿਵਸ ਦੇ ਮੌਕੇ ਆਪਣੀਆਂ ਵਿਦਿਅਕ ਸੰਸਥਾਵਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਆਰਸੀਐੱਫ ਕਪੂਰਥਲਾ ਤੇ ਨਨਕਾਣਾ ਸਾਹਿਬ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕਾਂ ਦੇ ਸਨਮਾਨ ਵਿੱਚ ਸਾਂਝੇ ਤੌਰ ਤੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਵਿਸ਼ੇਸ਼ ਸਮਾਗਮ ਪਾਰਕ ਰੈਜੀਡੈਂਸੀ ਕਪੂਰਥਲਾ ਵਿਖੇ ਕਰਵਾਇਆ ਗਿਆ, ਜਿਸ ਵਿੱਚ ਤਿੰਨੋਂ ਸੰਸਥਾਵਾਂ ਦੇ ਅਧਿਆਪਕਾਂ ਤੇ ਪ੍ਰਬੰਧਕੀ ਟੀਮ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਸਕੂਲ ਡਾਇਰੈਕਟਰ ਇੰਜੀ. ਹਰਨਿਆਮਤ ਕੌਰ ਦੁਆਰਾ ਸਿੱਖਿਆ ਦੇ ਖੇਤਰ ਵਿੱਚ ਅਮਿੱਟ ਯੋਗਦਾਨ ਪਾਉਣ ਵਾਲੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਇਸ ਉਪਰੰਤ ਅਧਿਆਪਕਾਂ ਵੱਲੋਂ ਇੱਕ ਸ਼ਾਨਦਾਰ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਸਕੂਲ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀ, ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜੀ. ਹਰਨਿਆਮਤ ਕੌਰ ਪ੍ਰਸ਼ਾਸਕ ਇੰਜੀ. ਨਿਮਰਤਾ ਵੱਲੋਂ ਅਧਿਆਪਕਾਂ ਨੂੰ ਸਨਮਾਨਤ ਕਰਕੇ ਉਨ੍ਹਾਂ ਦੀ ਮਿਹਨਤ, ਸਮਰਪਣ ਤੇ ਸਿੱਖਿਆ ਪ੍ਰਤੀ ਸੇਵਾ ਦੀ ਸ਼ਲਾਘਾ ਕੀਤੀ ਗਈ। ਅਧਿਆਪਕਾਂ ਨੂੰ ਯਾਦਗਾਰੀ ਸਨਮਾਨ ਦੇ ਕੇ ਉਨ੍ਹਾਂ ਦਾ ਹੌਸਲਾ ਵਧਾਇਆ ਗਿਆ। ਸਮਾਗਮ ਦੇ ਅੰਤ ਵਿੱਚ ਸਾਰਿਆਂ ਨੇ ਖੁਸ਼ੀ ਤੇ ਉਤਸ਼ਾਹ ਨਾਲ ਵਿਸ਼ੇਸ਼ ਦਿਨ ਦੀਆਂ ਯਾਦਾਂ ਨੂੰ ਆਪਣੇ ਨਾਲ ਸਾਂਝਾ ਕੀਤਾ।