ਦੀ ਹਾਕਵਰਲਡ ਸਕੂਲ ’ਚ ਅਧਿਆਪਕ ਦਿਵਸ ਮਨਾਇਆ ਦੀ ਹਾਕਵਰਲਡ ਸਕੂਲ ’ਚ ਅਧਿਆਪਕ ਦਿਵਸ ਦੀਆਂ ਖੁਸ਼ੀਆਂ ਨੇ ਬੰਨ੍ਹਿਆ ਰੰਗ
Publish Date: Sun, 06 Sep 2026 08:55 PM (IST)
Updated Date: Sun, 06 Sep 2026 08:55 PM (IST)
ਅਧਿਆਪਕਾਂ ਨੂੰ ਦਿੱਤਾ ਪਿਆਰ, ਸਤਿਕਾਰ ਤੇ ਸਨਮਾਨ ਦਾ ਤੋਹਫ਼ਾ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਦੀ ਹਾਕਵਰਲਡ ਸਕੂਲ, ਤਲਵੰਡੀ ਚੌਧਰੀਆਂ ਵਿਖੇ ਅਧਿਆਪਕ ਦਿਵਸ ਬੜੇ ਹੀ ਉਤਸ਼ਾਹ, ਪਿਆਰ, ਸਤਿਕਾਰ ਤੇ ਖੁਸ਼ੀ ਦੇ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਪ੍ਰਤੀ ਪਿਆਰ ਤੇ ਧੰਨਵਾਦ ਦਾ ਪ੍ਰਗਟਾਵਾ ਕਰਦਿਆਂ ਵਿਸ਼ੇਸ਼ ਗਤੀਵਿਧੀਆਂ ਤੇ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ। ਵਿਦਿਆਰਥੀਆਂ ਵੱਲੋਂ ਅਧਿਆਪਕਾਂ ਲਈ ਕਰਵਾਈਆਂ ਗਈਆਂ ਵੱਖ-ਵੱਖ ਮਨੋਰੰਜਕ ਖੇਡਾਂ ਵਿੱਚ ਅਧਿਆਪਕਾਂ ਨੇ ਵੀ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਲਈ ਕੀਤੇ ਗਏ ਇਸ ਸੁੰਦਰ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਅਧਿਆਪਕ ਦਿਵਸ ਸਿਰਫ਼ ਇੱਕ ਦਿਨ ਮਨਾਉਣ ਵਾਲਾ ਸਮਾਗਮ ਨਹੀਂ, ਸਗੋਂ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਜ਼ਿੰਦਗੀ ਨੂੰ ਸਹੀ ਦਿਸ਼ਾ ਦੇਣ ਲਈ ਕੀਤੀ ਜਾਂਦੀ ਮਿਹਨਤ ਨੂੰ ਸਲਾਮ ਕਰਨ ਦਾ ਮੌਕਾ ਹੈ। ਸਮਾਗਮ ਦੀ ਖ਼ਾਸ ਖਿੱਚ ਅਧਿਆਪਕਾਵਾਂ ਵੱਲੋਂ ਪੇਸ਼ ਕੀਤੇ ਗਏ ਡਾਂਸ ਤੇ ਲੋਕ ਗੀਤ ਰਹੇ। ਇਸ ਮੌਕੇ ਅਰਚਨਾ, ਸਰਬਜੀਤ, ਵਰਸ਼ਾ, ਨਵਦੀਪ, ਜਸਵੀਰ , ਮਨਪ੍ਰੀਤ, ਰਾਜਨ, ਕੋਮਲ, ਸਤਬੀਰ, ਪਿੰਕੀ, ਪਲਕ, ਅਸ਼ਨੀਤ, ਰਮਨ ਤੇ ਪਰਮਜੀਤ ਮੈਡਮ ਸਮੇਤ ਸਮੂਹ ਅਧਿਆਪਕ ਸਾਹਿਬਾਨ ਨੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਮੈਨੇਜਿੰਗ ਕਮੇਟੀ ਦੇ ਪ੍ਰਧਾਨ ਕੈਪਟਨ ਤੇਜਿੰਦਰ ਸਿੰਘ, ਉਪ ਪ੍ਰਧਾਨ ਜਸਵਿੰਦਰ ਸਿੰਘ ਨੇ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਕਿਸੇ ਵੀ ਸਮਾਜ ਦੀ ਤਰੱਕੀ ਦੀ ਮਜ਼ਬੂਤ ਨੀਂਹ ਹੁੰਦੇ ਹਨ। ਉਹ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਦੇ ਚਰਿੱਤਰ, ਸੋਚ ਅਤੇ ਭਵਿੱਖ ਨੂੰ ਵੀ ਆਕਾਰ ਦਿੰਦੇ ਹਨ। ਸਕੂਲ ਦੀ ਪ੍ਰਿੰਸੀਪਲ ਸ਼ਵੇਤਾ ਮਹਿਤਾ ਨੇ ਕਿਹਾ ਕਿ ਅਧਿਆਪਕ ਤੇ ਵਿਦਿਆਰਥੀ ਵਿਚਕਾਰ ਪਿਆਰ, ਵਿਸ਼ਵਾਸ ਅਤੇ ਸਤਿਕਾਰ ਦਾ ਰਿਸ਼ਤਾ ਸਿੱਖਿਆ ਦੀ ਸਭ ਤੋਂ ਮਜ਼ਬੂਤ ਬੁਨਿਆਦ ਹੈ।