ਡਿਵਾਈਨ ਪਬਲਿਕ ਸਕੂਲ ’ਚ ਅਧਿਆਪਕ ਦਿਵਸ ਮਨਾਇਆ
ਡਿਵਾਈਨ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ
Publish Date: Sat, 05 Sep 2026 09:29 PM (IST)
Updated Date: Sat, 05 Sep 2026 09:31 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਡਿਵਾਈਨ ਪਬਲਿਕ ਸਕੂਲ ਵਿਖੇ ਅਧਿਆਪਕਾਂ ਦੇ ਸਨਮਾਨ ਵਿੱਚ ਅਧਿਆਪਕ ਦਿਵਸ ਬੜੇ ਉਤਸ਼ਾਹ, ਸਨਮਾਨ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਵਿਸ਼ੇਸ਼ ਅਸੈਂਬਲੀ ਦੀ ਐਂਕਰਿੰਗ 2 ਸਾਇੰਸ ਦੀ ਵਿਦਿਆਰਥਨ ਗੁਰਸਿਮਰਨ ਵੱਲੋਂ ਬਾਖੂਬੀ ਕੀਤੀ ਗਈ। ਇਸ ਤੋਂ ਇਲਾਵਾ ਸਕੂਲ ਦੇ ਚਾਰੋਂ ਹਾਊਸਾਂ ਦੇ ਹੈੱਡ੍ਯ ਵੱਲੋਂ ਵੀ ਅਧਿਆਪਕ ਦਿਵਸ ਨਾਲ ਸਬੰਧਤ ਆਪਣੇ ਵਿਚਾਰ ਸਾਂਝੇ ਕੀਤੇ ਗਏ। ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੇ ਸਨਮਾਨ ਵਿੱਚ ਸੁੰਦਰ ਗੀਤ ਵੀ ਪੇਸ਼ ਕੀਤਾ ਗਿਆ। ਇਹ ਸਮਾਗਮ ਸਕੂਲ ਦੀ ਪ੍ਰਿੰਸੀਪਲ ਰੇਨੂ ਠਾਕੁਰ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸਕੂਲ ਦੀ ਵਾਈਸ ਪ੍ਰਿੰਸੀਪਲ ਗਗਨ ਖਹਿਰਾ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਅਧਿਆਪਕਾਂ ਦੇ ਸਮਾਜ ਤੇ ਵਿਦਿਆਰਥੀਆਂ ਦੇ ਜੀਵਨ ਵਿੱਚ ਮਹੱਤਵਪੂਰਨ ਯੋਗਦਾਨ ਨੂੰ ਉਜਾਗਰ ਕੀਤਾ। ਸਕੂਲ ਮੈਨੇਜਮੈਂਟ ਦੇ ਪ੍ਰਧਾਨ ਪੰਕਜ ਕਪੂਰ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਅਧਿਆਪਕਾਂ ਦੀ ਮਿਹਨਤ ਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਵਿਦਿਆਰਥੀਆਂ ਨੂੰ ਵੀ ਅਧਿਆਪਕ ਦਿਵਸ ਦੇ ਇਤਿਹਾਸ, ਮਹੱਤਤਾ ਤੇ ਉਦੇਸ਼ ਬਾਰੇ ਜਾਣਕਾਰੀ ਦਿੱਤੀ ਗਈ।