- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਧਿਆਪਕ ਦਿਵਸ ਉਤਸ਼ਾਹ ਅਤੇ ਸਨਮਾਨ ਦੀ ਭਾਵਨਾ ਨਾਲ ਮਨਾਇਆ ਗਿਆ

ਮੱਲ੍ਹੀ\ਦੀਪਕ, ਪੰਜਾਬੀ ਜਾਗਰਣ
ਕਪੂਰਥਲਾ : ਸੇਠ ਹੁਕਮ ਚੰਦ ਐੱਸਡੀ ਪਬਲਿਕ ਸਕੂਲ, ਅਰਬਨ ਅਸਟੇਟ, ਕਪੂਰਥਲਾ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ, ਸਨਮਾਨ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ’ਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਖੁਦ ਪਹਿਲ ਕਰਦਿਆਂ ਅਧਿਆਪਕ ਦਿਵਸ ਸਮਾਰੋਹ ਦਾ ਆਯੋਜਨ ਬੜੇ ਉਤਸ਼ਾਹ ਨਾਲ ਕੀਤਾ । ਪ੍ਰੋਗਰਾਮ ਦੀ ਸ਼ੁਰੂਆਤ ਮਹਾਨ ਸਿੱਖਿਆ ਸ਼ਾਸਤਰੀ ਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਸ਼ਰਧਾ-ਸੁਮਨ ਭੇਟ ਕਰਕੇ ਕੀਤੀ ਗਈ। ਵਿਦਿਆਰਥੀਆਂ ਨੇ ਉਨ੍ਹਾਂ ਦੇ ਜੀਵਨ, ਸਿੱਖਿਆ ਪ੍ਰਤੀ ਸਮਰਪਣ ਤੇ ਅਧਿਆਪਕ ਵਜੋਂ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਨਮਨ ਕੀਤਾ। ਅਧਿਆਪਕਾਂ ਦੇ ਮਨੋਰੰਜਨ ਲਈ ਵਿਦਿਆਰਥੀਆਂ ਵੱਲੋਂ ਵੱਖ-ਵੱਖ ਦਿਲਚਸਪ ਖੇਡਾਂ ਦਾ ਆਯੋਜਨ ਕੀਤਾ ਗਿਆ। ਅਧਿਆਪਕਾਂ ਨੇ ਇਨ੍ਹਾਂ ਖੇਡਾਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ ਤੇ ਵਿਦਿਆਰਥੀਆਂ ਨਾਲ ਖੁਸ਼ੀ ਦੇ ਪਲ ਸਾਂਝੇ ਕੀਤੇ। ਤੀਜੀ ਜਮਾਤ ਦੇ ਵਿਦਿਆਰਥੀਆਂ ਨੇ ਅਧਿਆਪਕਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਕੋਰੀਓਗ੍ਰਾਫੀ ਪੇਸ਼ ਕੀਤੀ। ਸਕੂਲ ਦੇ ਮੈਨੇਜਰ ਪ੍ਰਵੀਨ ਦਾਦਾ ਨੇ ਅਧਿਆਪਕ ਦਿਵਸ ’ਤੇ ਸਭ ਨੂੰ ਵਧਾਈ ਦਿੱਤੀ। ਮੈਨੇਜਰ ਪ੍ਰਵੀਨ ਦਾਦਾ ਦੁਆਰਾ ਮਮਤਾ, ਦਲਜੀਤ ਕੌਰ, ਸੀਮਾ ਸ਼ਰਮਾ, ਜਸਬੀਰ ਕੌਰ ਤੇ ਸੋਨੀਆ ਸਹਿਦੇਵ ਨੂੰ ਸਨਮਾਨਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਸੋਨੀਆ ਜੈਰਥ ਨੇ ਕਿਹਾ ਕਿ ਅਧਿਆਪਕ ਸਿਰਫ਼ ਗਿਆਨ ਪ੍ਰਦਾਨ ਕਰਨ ਵਾਲੇ ਹੀ ਨਹੀਂ ਹੁੰਦੇ, ਸਗੋਂ ਉਹ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਾਲੇ ਮਾਰਗਦਰਸ਼ਕ ਵੀ ਹੁੰਦੇ ਹਨ। ਉਨ੍ਹਾਂ ਨੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਫਲ ਆਯੋਜਨ ਲਈ ਵਧਾਈ ਦਿੱਤੀ।