ਏਪੀਐੱਸ ’ਚ ਅਧਿਆਪਕ ਦਿਵਸ ਮਨਾਇਆ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਅਧਿਆਪਕ ਦਿਵਸ ਸਮਾਰੋਹ ਉਤਸ਼ਾਹ ਤੇ ਉਮੰਗ ਨਾਲ ਮਨਾਇਆ
Publish Date: Sat, 05 Sep 2026 09:14 PM (IST)
Updated Date: Sat, 05 Sep 2026 09:16 PM (IST)
ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਅਧਿਆਪਕ ਦਿਵਸ ਬੜੇ ਉਤਸ਼ਾਹ, ਉਮੰਗ ਤੇ ਖੁਸ਼ੀ ਭਰੇ ਮਾਹੌਲ ਵਿੱਚ ਮਨਾਇਆ ਗਿਆ। ਇਹ ਦਿਨ ਉਨ੍ਹਾਂ ਅਧਿਆਪਕਾਂ ਪ੍ਰਤੀ ਸਤਿਕਾਰ ਤੇ ਧੰਨਵਾਦ ਪ੍ਰਗਟ ਕਰਨ ਲਈ ਸਮਰਪਿਤ ਰਿਹਾ, ਜੋ ਵਿਦਿਆਰਥੀਆਂ ਨੂੰ ਗਿਆਨ, ਸੰਸਕਾਰ ਤੇ ਸਹੀ ਦਿਸ਼ਾ ਪ੍ਰਦਾਨ ਕਰਕੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਨੀਂਹ ਮਜ਼ਬੂਤ ਕਰਦੇ ਹਨ। ਸਮਾਰੋਹ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਕਰਵਾਈ ਗਈ ਵਿਸ਼ੇਸ਼ ਪ੍ਰਾਰਥਨਾ ਸਭਾ ਨਾਲ ਹੋਈ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨੂੰ ਸਮਰਪਿਤ ਮਨਮੋਹਕ ਨਾਚ, ਮਿੱਠੇ ਗੀਤਾਂ ਅਤੇ ਪ੍ਰਭਾਵਸ਼ਾਲੀ ਭਾਸ਼ਣਾਂ ਰਾਹੀਂ ਉਨ੍ਹਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਦੀ ਭਾਵਨਾ ਪ੍ਰਗਟ ਕੀਤੀ। ਇਸ ਮੌਕੇ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ, ਪ੍ਰਿੰਸੀਪਲ ਡਾ. ਏਐੱਸ ਸੇਖੋਂ, ਵਾਈਸ ਪ੍ਰਿੰਸੀਪਲ ਡਾ. ਦੀਪਕ ਅਰੋੜਾ ਤੇ ਰਵਿੰਦਰ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਉਨ੍ਹਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਅਧਿਆਪਕ ਦਿਵਸ ਦੀ ਮਹੱਤਤਾ ’ਤੇ ਚਾਨਣਾ ਪਾਇਆ ਤੇ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਦੇ ਮਾਰਗਦਰਸ਼ਨ ਤੇ ਯੋਗਦਾਨ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਧਿਆਪਕਾਂ ਨੇ ਖੁਦ ਮੰਚ ਸੰਭਾਲਦਿਆਂ ਨਾਚ, ਗੀਤ, ਲਘੂ ਨਾਟਕ ਤੇ ਕਵਿਤਾਵਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਸਮਾਰੋਹ ਨੂੰ ਯਾਦਗਾਰ ਬਣਾ ਦਿੱਤਾ। ਇਸ ਮੌਕੇ ਐਗਜ਼ਾਮੀਨੇਸ਼ਨ ਇੰਚਾਰਜ ਨਿਰਮਲ ਜੋਤੀ ਤੇ ਕੋਆਰਡੀਨੇਟਰ ਲਵਲੀਨ ਕੌਰ ਤੇ ਬਬੀਤਾ ਠਾਕੁਰ ਵੀ ਹਾਜ਼ਰ ਰਹੇ। ਸਮਾਰੋਹ ਦੌਰਾਨ ਨੇਹਾ ਸ਼ਰਮਾ, ਨੀਲਮ, ਰਵਿੰਦਰਜੀਤ, ਸੁਖਪ੍ਰੀਤ, ਨਵਨੀਤ ਅੰਗਰਾ, ਸੋਨੀਆ, ਗੋਪੀ, ਸ਼੍ਰੁਤੀ ਮਹਾਜਨ, ਸੁਕਰਮਾ, ਨੀਲੀਮਾ, ਕ੍ਰਿਤੀ, ਗੁਰਪ੍ਰੀਤ ਸੰਧੂ, ਨਿਸ਼ਾ ਅਤੇ ਮਨੀਸ਼ਾ ਸਮੇਤ ਹੋਰ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ।