ਪਹਿਲੀ ਤੋਂ ਸਕੂਲਾਂ ’ਚ ਨਹੀਂ ਮਿਲੇਗਾ ਮਿਡ ਡੇ ਮੀਲ ਤਹਿਸੀਲ ਫਗਵਾੜਾ ਦੇ ਅਧਿਆਪਕਾਂ ਵੱਲੋਂ ਸਕੂਲਾਂ ਵਿੱਚ ਇੱਕ ਅਕਤੂਬਰ ਤੋਂ ਮਿਡ ਮੀਲ ਬੰਦ ਕਰਦਾ ਐਲਾਨ
Publish Date: Fri, 25 Sep 2026 07:39 PM (IST)
Updated Date: Fri, 25 Sep 2026 07:42 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਗੌਰਮਿੰਟ ਟੀਚਰ ਯੂਨੀਅਨ (ਜੀਟੀਯੂ) ਦੇ ਸੂਬਾਈ ਸਹਾਇਕ ਪ੍ਰੈੱਸ ਸਕੱਤਰ ਗਣੇਸ਼ ਭਗਤ, ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਆਗੂ ਦਲਜੀਤ ਸਿੰਘ ਸੈਣੀ, ਤਹਿਸੀਲ ਫਗਵਾੜਾ ਦੇ ਪ੍ਰਧਾਨ ਪਰਮਜੀਤ ਸਿੰਘ ਚੌਹਾਨ, ਤਹਿਸੀਲ ਫਗਵਾੜਾ ਦੇ ਸੀਨੀਅਰ ਆਗੂ ਰਵਿੰਦਰ ਸਿੰਘ, ਤੀਰਥ ਸਿੰਘ, ਸਤਨਾਮ ਸਿੰਘ ਗਿੱਲ, ਪੰਕਜ ਸ਼ਰਮਾ, ਸੁਰਿੰਦਰ ਰਾਮ, ਕਮਲਦੀਪ ਕੌਰ ਸੈਣੀ, ਨੇਹਾ ਸੇਠੀ, ਕੁਲਵੀਰ ਕੌਰ, ਮਨਜਿੰਦਰ ਕੌਰ, ਜਸਵਿੰਦਰ ਸਿੰਘ, ਕੁਲਦੀਪ ਕੌਰ, ਕਮਲ ਕੁਮਾਰ, ਮਨਜੀਤ ਲਾਲ ਦੀ ਮੀਟਿੰਗ ਹੋਈ, ਜਿਸ ਵਿੱਚ ਇਨ੍ਹਾਂ ਆਗੂਆਂ ਵੱਲੋਂ ਕੁਝ ਅਹਿਮ ਫੈਸਲਿਆਂ ਅਨੁਸਾਰ ਜੇਕਰ ਸਿੱਖਿਆ ਵਿਭਾਗ ਵੱਲੋਂ ਮਿਡ ਡੇ ਮੀਲ ਦੇ ਪੈਸੇ ਅਡਵਾਂਸ ਨਹੀਂ ਆਉਂਦੇ ਤਾਂ ਮਿਡ ਡੇ ਮੇਲ ਇੱਕ ਅਕਤੂਬਰ ਤੋਂ ਬੰਦ ਕਰ ਦਿੱਤਾ ਜਾਵੇਗਾ। ਅਧਿਆਪਕ ਆਗੂਆਂ ਨੇ ਦੱਸਿਆ ਕਿ ਮਿਡ ਡੇ ਮੀਲ ’ਤੇ ਅਪਰੈਲ ਮਹੀਨੇ ਤੋਂ ਲੈ ਕੇ ਹੁਣ ਤੱਕ ਅਧਿਆਪਕਾਂ ਦੀਆਂ ਜੇਬਾਂ ਵਿੱਚੋਂ ਬਹੁਤ ਜ਼ਿਆਦਾ ਖਰਚ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮਿਡ ਡੇ ਮੀਲ ਦੀ ਪ੍ਰਕਿਰਿਆ ਬਹੁਤ ਹੀ ਗੁੰਝਲਦਾਰ ਹੈ। ਇਸ ਪ੍ਰਕਿਰਿਆ ਨੂੰ ਵਿਭਾਗ ਦੁਆਰਾ ਬੰਦ ਕਰਕੇ ਅਧਿਆਪਕਾ ਨੂੰ ਮਿਡ ਡੇ ਮੀਲ ਦੀ ਰਾਸ਼ੀ ਪਹਿਲਾਂ ਦੀ ਤਰ੍ਹਾਂ ਪੀ ਐੱਫਐੱਮਐੱਸ ਦੁਆਰਾ ਕਢਵਾਉਣ ਦੇ ਇਜਾਜ਼ਤ ਦੇਣੀ ਚਾਹੀਦੀ ਹੈ, ਜਿਸ ਨਾਲ ਸਕੂਲਾਂ ਦੇ ਅਧਿਆਪਕ ਦੁਕਾਨਦਾਰਾਂ ਨੂੰ ਉਨ੍ਹਾਂ ਦੀ ਬਣਦੀ ਰਕਮ ਆਸਾਨੀ ਨਾਲ ਉਨ੍ਹਾਂ ਦੇ ਖਾਤਿਆਂ ਵਿੱਚ ਪਾ ਸਕਣ। ਸਿੱਖਿਆ ਵਿਭਾਗ ਵੱਲੋਂ ਦਿੱਤੇ ਗਏ ਨਵੇਂ ਨਿਰਦੇਸ਼ਾਂ ਅਨੁਸਾਰ ਸਕੂਲ ਮੁਖੀਆ ਨੂੰ ਜੀਐੱਸਟੀ ਦੇ ਬਿੱਲ ਕਟਵਾ ਕੇ ਆਪਣੇ-ਆਪਣੇ ਬਲਾਕਾਂ ਵਿੱਚ ਜਮਾ ਕਰਵਾਉਣ ਲਈ ਕਿਹਾ ਗਿਆ ਹੈ। ਬਹੁਤ ਸਾਰੇ ਦੁਕਾਨਦਾਰ ਉਹ ਹਨ ਜਿਨ੍ਹਾਂ ਕੋਲ ਜੀਐੱਸਟੀ ਨੰਬਰ ਨਹੀਂ ਹੈ। ਇਸ ਨਾਲ ਅਧਿਆਪਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੁਕਾਨਦਾਰਾਂ ਨੇ ਰਾਸ਼ਨ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਇਸ ਲਈ ਅਧਿਆਪਕਾਂ ਨੇ ਮਿਡ ਡੇ ਮੇਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਜਿੰਨੀ ਦੇਰ ਅਧਿਆਪਕਾਂ ਨੂੰ ਪੈਸੇ ਨਹੀਂ ਮਿਲਦੇ ਮਿਡ ਡੇ ਮੀਲ ਬੰਦ ਰਹੇਗਾ। ਇਸ ਦੀ ਸਮੁੱਚੀ ਜ਼ਿੰਮੇਵਾਰੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਤੇ ਬਲਾਕ ਸਿੱਖਿਆ ਅਫ਼ਸਰ ਫਗਵਾੜਾ-2 ਦੀ ਹੋਵੇਗੀ।