ਅਧਿਆਪਕ ਜਥੇਬੰਦੀਆਂ ਵੱਲੋਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਤੇ ਨਾਅਰੇਬਾਜ਼ੀ
ਅਧਿਆਪਕ ਜੱਥੇਬੰਦੀਆਂ ਵੱਲੋਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਤੇ ਨਾਅਰੇਬਾਜ਼ੀ
Publish Date: Mon, 09 Feb 2026 07:25 PM (IST)
Updated Date: Mon, 09 Feb 2026 07:26 PM (IST)

ਸਰਕਾਰ ਕਰਮਚਾਰੀਆਂ ਤੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਵੱਲ ਵੀ ਧਿਆਨ ਨਹੀਂ ਦੇ ਰਹੀ : ਕੋਹਲੀ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਵੱਖ-ਵੱਖ ਅਧਿਆਪਕ ਜਥੇਬੰਦੀਆਂ ਵੱਲੋਂ 16 ਫੀਸਦੀ ਮਹਿੰਗਾਈ ਭੱਤਾ (ਡੀਏ) ਤੁਰੰਤ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਅੱਜ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਆਪਣੀ ਨਾਰਾਜ਼ਗੀ ਦਾ ਇਜ਼ਹਾਰ ਕੀਤਾ। ਜਥੇਬੰਦੀ ਆਗੂਆਂ ਮਾਸਟਰ ਨਰੇਸ਼ ਕੋਹਲੀ ਜ਼ਿਲ੍ਹਾ ਪ੍ਰਧਾਨ ਐੱਮਸੀਯੂ ਨੇ ਕਿਹਾ ਕਿ ਮਹਿੰਗਾਈ ਲਗਾਤਾਰ ਵੱਧ ਰਹੀ ਹੈ ਪਰ ਸਰਕਾਰ ਕਰਮਚਾਰੀਆਂ ਤੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਡੀਏ ਦੀ ਬਕਾਇਆ ਕਿਸ਼ਤ, ਪੁਰਾਣੀ ਪੈਨਸ਼ਨ ਬਹਾਲੀ ਤੇ ਟੈਟ ਕਲੀਅਰ ਕਰਨ ਦੀ ਸ਼ਰਤ ਆਦਿ ਮੁੱਦਿਆਂ ਨੂੰ ਲੈਕੇ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਸਰਕਾਰ ਲਗਾਤਾਰ ਅਧਿਆਪਕਾਂ, ਕਰਮਚਾਰੀਆਂ ਨਾਲ ਅਨਿਆਂ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਤੇ ਹੋਰ ਰਾਜਾਂ ਵਿਚ ਡੀਏ ਜਾਰੀ ਹੋ ਚੁੱਕਾ ਹੈ, ਪਰ ਪੰਜਾਬ ਦੇ ਅਧਿਆਪਕਾਂ ਨੂੰ ਅਜੇ ਵੀ ਉਡੀਕ ਕਰਨੀ ਪੈ ਰਹੀ ਹੈ। ਪ੍ਰਦਰਸ਼ਨ ਦੌਰਾਨ ਅਧਿਆਪਕਾਂ ਨੇ ਚੇਤਾਵਨੀ ਦਿੱਤੀ ਕਿ ਜੇ 16 ਫੀਸਦੀ ਡੀਏ ਤੁਰੰਤ ਜਾਰੀ ਨਾ ਕੀਤਾ ਗਿਆ, ਪੈਨਸ਼ਨ ਬਹਾਲ ਨਾ ਕੀਤੀ ਗਈ ਤੇ ਟੈਟ ਕਲੀਅਰ ਦੀ ਸ਼ਰਤ ਰੱਦ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੱਡੇ ਪੱਧਰ ’ਤੇ ਆੰਦੋਲਨ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ ਤੇ ਸਰਕਾਰ ਨੂੰ ਜਵਾਬਦੇਹ ਬਣਾਇਆ ਜਾਵੇਗਾ। ਅਧਿਆਪਕਾਂ ਨੇ ਸਪੱਸ਼ਟ ਕੀਤਾ ਕਿ ਉਹ ਆਪਣੇ ਹੱਕਾਂ ਲਈ ਇਕਜੁੱਟ ਹਨ ਤੇ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਹਰਵਿੰਦਰ ਸਿੰਘ, ਮੇਜਰ ਸਿੰਘ, ਦੀਦਾਰ ਸਿੰਘ, ਜਗਜੀਤ ਸਿੰਘ, ਸੁਰਿੰਦਰ ਸਿੰਘ, ਸੂਰਤ ਸਿੰਘ, ਪਰਮਿੰਦਰ ਕੌਰ, ਰਜੀਆ ਭੱਟੀ, ਸੁਖਦੇਵ ਸਿੰਘ, ਹਰੀਸ਼ ਕੁਮਾਰ, ਦੀਪਕ ਚਾਵਲਾ, ਮੰਗਤ ਸਿੰਘ, ਨਿਸ਼ਾਨ ਸਿੰਘ, ਗੁਰਦੇਵ ਸਿੰਘ, ਵਿਜੇ ਕੁਮਾਰ, ਧਰਮਵੀਰ, ਮਹਿੰਦਰ ਪਾਲ, ਪਰਮਿੰਦਰ ਸਿੰਘ, ਬਲਕਾਰ ਸਿੰਘ, ਅਨੀਤਾ ਰਾਣੀ ਆਦਿ ਸਮੇਤ ਵੱਡੀ ਗਿਣਤੀ ਵਿਚ ਆਧਿਆਪਕ ਸਾਥੀ ਮੌਜੂਦ ਸਨ।