- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਰੱਕੀਆਂ ਵਿੱਚ ਦੂਰ ਦੁਰਾਡੇ ਸਟੇਸ਼ਨ ਅਲਾਟ ਕਰਕੇ ਅਧਿਆਪਕਾਂ ਨੂੰ ਦਿੱਤੀ ਦਿੱਤੀ ਕਾਲੇ ਪਾਣੀ ਦੀ ਸਜ਼ਾ

ਅਧਿਆਪਕ ਆਗੂ ਸਤਵੰਤ ਟੂਰਾ, ਮਨਜੀਤ ਗਾਟ, ਲਖਵੀਰ ਚੰਦ, ਬਲਵਿੰਦਰ ਨਿਧੱੜਕ, ਸੰਤੋਖ ਸਿੰਘ ਮੱਲੀ, ਮਨਜੀਤ ਦਾਸ ਆਦਿ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਪ੍ਰਾਈਮਰੀ ਕੈਡਰ ਅਧਿਆਪਕਾਂ ਤੋਂ ਮਾਸਟਰ ਕੈਡਰ ਵਿੱਚ ਤਰੱਕੀਆਂ ਦੀਆਂ ਲਿਸਟਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਨੂੰ ਵੇਖਣ ਉਪਰੰਤ ਲੱਗਦਾ ਹੈ ਕਿ ਅਧਿਆਪਕਾਂ ਨੂੰ ਤਰੱਕੀਆਂ ਘੱਟ ਤੇ ਕਾਲੇ ਪਾਣੀ ਦੀਆਂ ਸਜ਼ਾਵਾਂ ਵੱਧ ਦਿੱਤੀਆਂ ਹਨ, ਕਿਉਂਕਿ ਸਾਰੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵੱਲੋਂ ਆਪਣੇ ਪੱਧਰ ’ਤੇ ਦੂਰ-ਦੁਰਾਡੇ ਦੇ ਸਟੇਸ਼ਨ ਅਲਾਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਕੋਲੋਂ ਸਟੇਸ਼ਨ ਚੋਣ ਸਬੰਧੀ ਕੋਈ ਵੀ ਸਹਿਮਤੀ ਨਹੀਂ ਲਈ ਗਈ ਤੇ ਨਾ ਹੀ ਸਟੇਸ਼ਨ ਚੋਣ ਕਰਵਾਈ ਗਈ ਹੈ, ਜਿਸ ਨਾਲ ਅਧਿਆਪਕਾਂ ਵਿੱਚ ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪਾਇਆ ਜਾ ਰਿਹਾ ਹੈ। ਟੂਰਾ ਨੇ ਕਿਹਾ ਕਿ ਅਧਿਆਪਕ ਵਰਗ ਪਿਛਲੇ ਲੰਬੇ ਸਮੇਂ ਤੋਂ ਇਨ੍ਹਾਂ ਤਰੱਕੀਆਂ ਦੀ ਉਡੀਕ ਰਿਹਾ ਸੀ ਪਰ ਹੁਣ ਇਸ ਗੱਲ ਤੋਂ ਵੀ ਨਾਂਹ ਨਹੀਂ ਕੀਤੀ ਜਾ ਸਕਦੀ ਕਿ ਬਹੁਤੇ ਅਧਿਆਪਕਾਂ ਨੂੰ ਤਰੱਕੀਆਂ ਛੱਡਣ ਲਈ ਮਜਬੂਰ ਹੋਣਾ ਪਵੇਗਾ।