ਪਿੰਡਾਂ ਨੂੰ ਕੂੜਾ ਮੁਕਤ ਬਣਾਉਣ ਲਈ ਦਿੱਤੀ ਗਈ ਤਕਨੀਕੀ ਸਿਖਲਾਈ
ਸਵੱਛ ਭਾਰਤ ਮਿਸ਼ਨ ਤਹਿਤ ਪਿੰਡਾਂ ਨੂੰ ਕੂੜਾ ਮੁਕਤ ਬਣਾਉਣ ਲਈ ਪੰਚਾਇਤਾਂ ਨੂੰ ਦਿੱਤੀ ਗਈ ਤਕਨੀਕੀ ਸਿਖਲਾਈ
Publish Date: Tue, 05 May 2026 07:59 PM (IST)
Updated Date: Tue, 05 May 2026 08:02 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸਵੱਛ ਭਾਰਤ ਮਿਸ਼ਨ ਅਧੀਨ ਪਿੰਡਾਂ ਨੂੰ ਕੂੜਾ ਮੁਕਤ ਬਣਾਉਣ ਦੇ ਉਦੇਸ਼ ਨਾਲ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਰਿੰਦਰ ਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਸੋਲਿਡ ਵੇਸਟ ਮੈਨੇਜਮੈਂਟ ਟ੍ਰੇਨਿੰਗ ਕੈਂਪ ਲਗਾਇਆ ਗਿਆ। ਇਸ ਸੈਸ਼ਨ ਦੌਰਾਨ ਜ਼ਿਲ੍ਹੇ ਦੇ 22 ਚੁਣੇ ਹੋਏ ਪਿੰਡਾਂ ਦੀਆਂ ਪੰਚਾਇਤਾਂ ਨੂੰ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟਾਂ ਨੂੰ ਵਿਗਿਆਨਕ ਢੰਗ ਨਾਲ ਚਲਾਉਣ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਰਾਊਂਡਗਲਾਸ ਫਾਊਂਡੇਸ਼ਨ ਦੇ ਮਾਹਿਰ ਟ੍ਰੇਨਰ ਡਾ. ਗਿਰੀਸ਼ ਸਪਰਾ (ਡਿਪਟੀ ਲੀਡ), ਅੰਮ੍ਰਿਤਪਾਲ ਸਿੰਘ ਤੇ ਅਨਮੋਲ ਵੱਲੋਂ ਸਰਪੰਚਾਂ ਤੇ ਪੰਚਾਂ ਨੂੰ ਪਿੰਡਾਂ ਵਿਚ ਮੁਕੰਮਲ ਹੋ ਚੁੱਕੇ ਕੂੜਾ ਪ੍ਰਬੰਧਨ ਯੂਨਿਟਾਂ ਨੂੰ ਚਾਲੂ ਕਰਨ ਤੇ ਖਾਦ ਤਿਆਰ ਕਰਨ ਦੀਆਂ ਵਿਧੀਆਂ ਬਾਰੇ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ। ਰਾਊੀਂਡਗਲਾਸ ਫਾਊਂਡੇਸ਼ਨ ਮੋਹਾਲੀ ਦੇ ਸਹਿਯੋਗ ਨਾਲ ਹੋਈ ਇਸ ਟ੍ਰੇਨਿੰਗ ਦੌਰਾਨ ਦੱਸਿਆ ਗਿਆ ਕਿ ਸੰਸਥਾ ਵੱਲੋਂ ਹਰ ਘਰ ਲਈ ਦੋ ਡਸਟਬੀਨ, ਟ੍ਰਾਈਸਾਈਕਲ, ਸਫ਼ਾਈ ਸੇਵਕਾਂ ਲਈ ਸੁਰੱਖਿਆ ਕਿੱਟਾਂ, ਬਾਇਓ-ਕਲਚਰ ਤੇ ਜਾਗਰੂਕਤਾ ਲਈ ਸਪੀਕਰ ਮੁਫ਼ਤ ਮੁਹੱਈਆ ਕਰਵਾਏ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਬਾਜਵਾ ਨੇ ਪੰਚਾਇਤਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਯੂਨਿਟਾਂ ਨੂੰ ਤੁਰੰਤ ਸਰਗਰਮ ਕਰਨ ਤਾਂ ਜੋ ਪਿੰਡਾਂ ਨੂੰ ਗੰਦਗੀ ਮੁਕਤ ਬਣਾ ਕੇ ਸਾਫ਼-ਸੁਥਰਾ ਚੌਗਿਰਦਾ ਸਿਰਜਿਆ ਜਾ ਸਕੇ। ਇਸ ਮੌਕੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਸਮੇਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ।