ਡਾ. ਅੰਬੇਡਕਰ ਭਵਨ ’ਚ ਮਨਾਇਆ ਤੀਆਂ ਦਾ ਤਿਉਹਾਰ ਡਾ: ਬੀ ਆਰ ਅੰਬੇਡਕਰ ਭਵਨ ਵਿਖੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ
Publish Date: Mon, 17 Aug 2026 07:33 PM (IST)
Updated Date: Mon, 17 Aug 2026 07:36 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਪੰਜਾਬੀ ਸੱਭਿਆਚਾਰ ਤੇ ਵਿਰਾਸਤ ਨਾਲ ਜੁੜਿਆ ਤੀਆਂ ਦਾ ਤਿਉਹਾਰ ਅਰਬਨ ਅਸਟੇਟ ਦੀਆਂ ਸਮੂਹ ਮਹਿਲਾਵਾਂ ਵੱਲੋਂ ਡਾ. ਬੀਆਰ ਅੰਬੇਡਕਰ ਭਵਨ, ਅਰਬਨ ਅਸਟੇਟ ਫਗਵਾੜਾ ਵਿਖੇ ਬੜੇ ਹੀ ਉਤਸ਼ਾਹ, ਖੁਸ਼ੀ ਤੇ ਰਵਾਇਤੀ ਰੰਗ-ਢੰਗ ਨਾਲ ਮਨਾਇਆ ਗਿਆ। ਸਮਾਗਮ ਵਿੱਚ ਕੌਂਸਲਰ ਗੁਰਪ੍ਰੀਤ ਕੌਰ ਜੰਡੂ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਸਮਾਗਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮਹਿਲਾਵਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਪਹਿਨ ਕੇ ਗਿੱਧੇ ਦੀਆਂ ਬੋਲੀਆਂ ਤੇ ਭੰਗੜੇ ਦੀਆਂ ਪੇਸ਼ਕਾਰੀਆਂ ਨਾਲ ਸਮਾਗਮ ਵਿੱਚ ਖੂਬ ਰੌਣਕ ਲਾਈ। ਇਸ ਮੌਕੇ ਕੌਂਸਲਰ ਗੁਰਪ੍ਰੀਤ ਕੌਰ ਜੰਡੂ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਤੇ ਵਿਰਸੇ ਦਾ ਅਹਿਮ ਹਿੱਸਾ ਹੈ। ਅਜਿਹੇ ਸਮਾਗਮ ਮਹਿਲਾਵਾਂ ਨੂੰ ਇਕੱਠੇ ਹੋ ਕੇ ਖੁਸ਼ੀਆਂ ਸਾਂਝੀਆਂ ਕਰਨ ਦਾ ਮੌਕਾ ਦੇਣ ਦੇ ਨਾਲ-ਨਾਲ ਨਵੀਂ ਪੀੜ੍ਹੀ ਨੂੰ ਆਪਣੀਆਂ ਸੱਭਿਆਚਾਰਕ ਰਵਾਇਤਾਂ ਨਾਲ ਜੋੜਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੇ ਅੰਤ ਵਿੱਚ ਕੇਕ ਕੱਟ ਕੇ ਮਹਿਲਾਵਾਂ ਨੇ ਇੱਕ-ਦੂਜੇ ਨੂੰ ਤੀਆਂ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਤੇ ਪੰਜਾਬੀ ਸੱਭਿਆਚਾਰ ਦੀਆਂ ਇਨ੍ਹਾਂ ਖੂਬਸੂਰਤ ਰਵਾਇਤਾਂ ਨੂੰ ਅੱਗੇ ਵੀ ਜਾਰੀ ਰੱਖਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਾਰਿਕਾ ਸ਼ਰਮਾ, ਗੁਰਮੀਤ ਸੋਹੀ, ਰੀਤੂ ਸ਼ਰਮਾ, ਕੰਚਨ, ਹਰਪ੍ਰੀਤ ਕਸ਼ਯਪ, ਹਰਦੀਪ ਕੌਰ, ਰਾਧਾ, ਮਨਜੀਤ ਬਾਜਵਾ, ਪੰਮੀ, ਲਕਸ਼ਮੀ, ਅਨਸਿਤਾ, ਨੈਨਾ, ਸੰਤੋਸ਼, ਚੋਟ, ਪਰਮ ਆਦਿ ਸਮੇਤ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ।