ਕਾਲਜੀਏਟ ਸਕੂਲ ਟਿੱਬਾ ਵਿਖੇ ਤੀਆਂ ਮਨਾਈਆਂ ਬਾਬਾ ਦਰਬਾਰਾ ਸਿੰਘ ਕਾਲਜੀਏਟ ਸਕੂਲ ਟਿੱਬਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Publish Date: Fri, 14 Aug 2026 09:44 PM (IST)
Updated Date: Fri, 14 Aug 2026 09:47 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿੱਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਨਰਸਰੀ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਤੀਆਂ ਦਾ ਤਿਉਹਾਰ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾਕਟਰ ਬਲਜੀਤ ਕੌਰ ਦੀ ਅਗਵਾਈ ਹੇਠ ਬੜੇ ਉਤਸਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਤੀਆਂ ਨਾਲ ਸਬੰਧਤ ਗੀਤ, ਕਵਿਤਾਵਾਂ, ਭੰਗੜਾ, ਗਿੱਦਾ, ਕੋਰੀਓਗ੍ਰਾਫੀ ਬਹੁਤ ਖੂਬਸੂਰਤ ਢੰਗ ਨਾਲ ਪੇਸ਼ ਕੀਤੀਆਂ। ਨਿੱਕੀਆਂ ਨਿੱਕੀਆਂ ਬੱਚੀਆਂ ਦਾ ਸੋਹਣੇ ਪੰਜਾਬੀ ਪਹਿਰਾਵੇ ਵਿੱਚ ਸੱਜ ਧੱਜ ਕੇ ਅਤੇ ਤੋਤਲੀ ਜੁਬਾਨ ਨਾਲ ਬੋਲੀਆਂ ਪਾ ਕੇ ਗਿੱਧਾ ਪਾਉਣਾ ਬਹੁਤ ਆਨੰਦਮਈ ਸੀ। ਵੀਰਾਂ ਤੇ ਭੈਣਾਂ ਦੇ ਆਪਸੀ ਪਿਆਰ ਨੂੰ ਦਰਸਾਉਂਦੀ ਕੋਰਿਓਗ੍ਰਾਫੀ ਸੰਧਾਰਾ ਸਭ ਨੇ ਬਹੁਤ ਪਸੰਦ ਕੀਤੀ। ਇਸ ਮੌਕੇ 11ਵੀਂ ਤੇ 12ਵੀਂ ਕਲਾਸ ਦੇ ਕਮਰਸ ਦੇ ਵਿਦਿਆਰਥੀਆਂ ਨੇ ਖਾਣ-ਪੀਣ ਤੇ ਸਾਜ ਸਜਾਵਟ ਦੇ ਸਮਾਨ ਦੇ ਸਟਾਲ ਵੀ ਲਗਾਏ। ਸਮਾਗਮ ਦੀ ਦੀ ਅਗਵਾਈ ਕਰਦੇ ਹੋਏ ਡਾ. ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਅਜਿਹੇ ਸਮਾਜਿਕ ਤਿਉਹਾਰ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦਾ ਸੁਨੇਹਾ ਦਿੱਤਾ। ਸਕੂਲ ਦੇ ਪ੍ਰਿੰਸੀਪਲ ਮਧੂ ਗੋਸਵਾਮੀ ਨੇ ਵੀ ਤੀਆਂ ਦੇ ਤਿਉਹਾਰ ਦੀ ਮਹੱਤਤਾ ਨੂੰ ਬਿਆਨ ਕਰਦੇ ਕਿਹਾ ਕਿ ਸਾਨੂੰ ਬਾਕੀ ਤਿਉਹਾਰਾਂ ਵਾਂਗ ਤੀਆਂ ਦਾ ਤਿਉਹਾਰ ਵੀ ਚਾਅ ਮਲਾਰਾ ਨਾਲ ਮਨਾਉਣਾ ਚਾਹੀਦਾ ਹੈ। ਇਸ ਪ੍ਰੋਗਰਾਮ ਨੂੰ ਤਿਆਰ ਕਰਵਾਉਣ ਵਿੱਚ ਦਫਤਰ ਮੈਨੇਜਰ ਸੰਦੀਪ ਗੋਸਵਾਮੀ ਦਾ ਵੀ ਵਿਸ਼ੇਸ਼ ਯੋਗਦਾਨ ਰਿਹਾ। ਸਕੂਲ ਅਧਿਆਪਕ ਖਾਸ ਕਰਕੇ ਮੀਨੂ ਸ਼ਰਮਾ, ਕਿਰਨਦੀਪ ਕੌਰ, ਮਨਦੀਪ ਕੌਰ, ਸ਼ਿਵਾਨੀ, ਹਰਨੀਤ ਕੌਰ, ਅਮਨਪ੍ਰੀਤ ਕੌਰ, ਸੰਜਨਾ, ਮਨਪ੍ਰੀਤ ਕੌਰ, ਵਰਿੰਦਰ ਕੌਰ, ਪਲਵਿੰਦਰ ਕੌਰ, ਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਰਜਿੰਦਰ ਕੌਰ, ਸਤਵਿੰਦਰ ਕੌਰ, ਰੁਪਿੰਦਰਜੀਤ ਕੌਰ, ਰਣਜੀਤ ਕੌਰ, ਨੇਹਾ ਆਦਿ ਅਧਿਆਪਕਾਂ ਨੇ ਬੱਚਿਆਂ ਨੂੰ ਪੇਸ਼ਕਾਰੀਆਂ ਕਰਨ ਲਈ ਤਿਆਰ ਕੀਤਾ। ਸਟੇਜ ਦੀ ਕਾਰਵਾਈ ਬਾਰਵੀਂ ਜਮਾਤ ਦੀ ਵਿਦਿਆਰਥਣ ਰਵਨੀਤ ਕੌਰ ਤੇ ਨੌਵੀਂ ਜਮਾਤ ਦੀ ਵਿਦਿਆਰਥਣ ਹਰਮਨਪ੍ਰੀਤ ਨੇ ਬੜੇ ਸੁਚੱਜੇ ਢੰਗ ਨਾਲ ਨੇਪੜੇ ਚਾੜੀ।