ਪਰਾਲੀ ਸਾੜਨ ਤੋਂ ਰੋਕਣ ਲਈ ਨੰਬਰਦਾਰਾਂ ਨਾਲ ਕੀਤੀ ਮੀਟਿੰਗ ਪਰਾਲੀ ਸਾੜਨ ਤੋਂ ਰੋਕਣ ਲਈ ਤਹਿਸੀਲਦਾਰ ਭੁਲੱਥ ਵੱਲੋਂ ਨੰਬਰਦਾਰਾਂ ਨਾਲ ਮੀਟਿੰਗ
Publish Date: Mon, 28 Sep 2026 10:26 PM (IST)
Updated Date: Mon, 28 Sep 2026 10:27 PM (IST)
ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਭੁਲੱਥ : ਮਾਨਯੋਗ ਸੁਪਰੀਮ ਕੋਰਟ ਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਤਹਿਤ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰਨ ਦੇ ਮੰਤਵ ਨਾਲ ਤਹਿਸੀਲਦਾਰ ਭੁਲੱਥ ਵਰਿੰਦਰ ਭਾਟੀਆ ਵੱਲੋਂ ਸਬ-ਡਿਵੀਜ਼ਨ ਦੇ ਨੰਬਰਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਤਹਿਸੀਲ ਭੁਲੱਥ ਅਧੀਨ ਵੱਖ-ਵੱਖ ਪਿੰਡਾਂ ਦੇ ਨੰਬਰਦਾਰਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਤਹਿਸੀਲਦਾਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਪਿੰਡ ਪੱਧਰ ’ਤੇ ਨੰਬਰਦਾਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਲਾਭਾਂ ਬਾਰੇ ਜਾਣਕਾਰੀ ਦੇ ਕੇ ਵਾਤਾਵਰਨ ਦੀ ਸੰਭਾਲ ਵਿੱਚ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ ਜਾਵੇ। ਮੀਟਿੰਗ ਵਿੱਚ ਸ਼ਾਮਲ ਨੰਬਰਦਾਰਾਂ ਨੇ ਪ੍ਰਸ਼ਾਸਨ ਨੂੰ ਭਰੋਸਾ ਦਿਵਾਇਆ ਕਿ ਉਹ ਆਪਣੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨਗੇ। ਇਸ ਮੌਕੇ ਸਟੇਟ ਮੈਂਬਰ ਨੰਬਰਦਾਰ ਸੁਖਜਿੰਦਰ ਸਿੰਘ ਮੁਲਤਾਨੀ ਭੁਲੱਥ, ਗੁਰਮੇਜ ਸਿੰਘ ਸੈਂਤ ਪੁਰ ਜਨਰਲ ਸਕੱਤਰ, ਬਲਰਾਮ ਸਿੰਘ ਮਾਨ ਨਡਾਲਾ ਜ਼ਿਲ੍ਹਾ ਪ੍ਰਧਾਨ, ਜਸਵੀਰ ਸਿੰਘ ਭਦਾਸ, ਜਗਤਾਰ ਸਿੰਘ ਫਿਰੋਜ਼ ਸੰਗੋਵਾਲ, ਰਣਜੀਤ ਸਿੰਘ ਭੁਲੱਥ, ਸੁਖਜਿੰਦਰ ਸਿੰਘ ਮਹਿਮਦਪੁਰ, ਸੰਤੋਖ ਸਿੰਘ ਨੰਗਲ ਲੁਬਾਣਾ, ਪਰਮਜੀਤ ਸਿੰਘ, ਬਚਨ ਸਿੰਘ ਨੰਗਲ ਲੁਬਾਣਾ, ਸ਼ਿੰਗਾਰਾ ਸਿੰਘ ਚਾਂਨ ਚੱਕ, ਚੰਗਾ ਸਿੰਘ ਲਿਟਾਂ, ਇੰਦਰਜੀਤ ਸਿੰਘ ਨੰਬਰਦਾਰ ਸ਼ਾਦੀਪੁਰ, ਲਖਬੀਰ ਸਿੰਘ ਆਦਿ ਹਾਜ਼ਰ ਸਨ।