91 ਲੱਖ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਟੈਂਡਰ ਜਲਦ ਅਲਾਟ ਹੋਵੇਗਾ : ਚੱਬੇਵਾਲ 91 ਲੱਖ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਟੈਂਡਰ ਜਲਦ ਅਲਾਟ ਹੋਵੇਗਾ,ਚੱਬੇਵਾਲ
Publish Date: Wed, 21 Oct 2026 07:26 PM (IST)
Updated Date: Wed, 21 Oct 2026 07:27 PM (IST)
ਵਿਜੇ ਸੋਨੀ, ਪੰਜਾਬੀ ਜਾਗਰਣ, ਫਗਵਾੜਾ : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਦੇ ਵਾਰਡ ਨੰਬਰ 9 ਵਿੱਚ 28 ਲੱਖ ਰੁਪਏ ਦੀ ਲਾਗਤ ਨਾਲ ਬਣਾਈਆਂ ਜਾ ਰਹੀਆਂ ਸੀਮਿੰਟ ਕੰਕਰੀਟ (ਸੀਸੀ) ਸੜਕਾਂ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਇਸ ਮੌਕੇ ਮੇਅਰ ਰਾਮਪਾਲ ਉੱਪਲ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਡਾ. ਚੱਬੇਵਾਲ ਨੇ ਦੱਸਿਆ ਕਿ ਇਸ ਇਲਾਕੇ ’ਚ 91 ਲੱਖ ਰੁਪਏ ਦੀ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦਾ ਟੈਂਡਰ ਅਗਲੇ ਕੁਝ ਦਿਨਾਂ ਵਿੱਚ ਅਲਾਟ ਕਰ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਜਲਦ ਹੀ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨਿਰਮਾਣ ਅਤੇ ਪ੍ਰਸਤਾਵਿਤ ਸੀਵਰੇਜ ਪ੍ਰੋਜੈਕਟ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਬੁਨਿਆਦੀ ਨਾਗਰਿਕ ਸਹੂਲਤਾਂ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਵਿਕਾਸ ਕਾਰਜ ਲੰਬੇ ਸਮੇਂ ਤੋਂ ਲਟਕੇ ਹੋਏ ਸਨ ਅਤੇ ਨਗਰ ਨਿਗਮ ਦੀ ਸਥਾਪਨਾ ਤੋਂ ਬਾਅਦ ਇਲਾਕਾ ਵਾਸੀਆਂ ਵੱਲੋਂ ਇਨ੍ਹਾਂ ਦੀ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਦੇ ਹੱਲ ਅਤੇ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਡਾ. ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਦੇ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਫਗਵਾੜਾ ਦੇ ਵੱਖ-ਵੱਖ ਇਲਾਕਿਆਂ ਵਿੱਚ ਸੜਕਾਂ ਦੇ ਨਿਰਮਾਣ, ਸੀਵਰੇਜ ਸਹੂਲਤਾਂ ਅਤੇ ਹੋਰ ਜ਼ਰੂਰੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਤਾਂ ਜੋ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਇਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।