- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੈਸ਼ਨਲ ਹਾਈਵੇ ਚਹੇੜੂ ਬਰਗਰ ਕਿੰਗ ਸਾਹਮਣੇ ਇੱਕ ਤੇਜ਼ ਰਫਤਾਰ ਸਵਿਫਟ ਗੱਡੀ ਨੇ ਪੈਦਲ ਜਾ ਰਹੇ ਇੱਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ,ਜਿਸ ਨਾਲ ਮੌਕੇ ਤੇ ਵਿਅਕਤੀ ਦੀ ਮੌਤ ਹੋ ਗਈ।

ਹਰੀਸ਼ ਭੰਡਾਰੀ, ਪੰਜਾਬੀ ਜਾਗਰਣ, ਫਗਵਾੜਾ। ਨੈਸ਼ਨਲ ਹਾਈਵੇ ਚਹੇੜੂ ਬਰਗਰ ਕਿੰਗ ਸਾਹਮਣੇ ਇੱਕ ਤੇਜ਼ ਰਫਤਾਰ ਸਵਿਫਟ ਗੱਡੀ ਨੇ ਪੈਦਲ ਜਾ ਰਹੇ ਇੱਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ,ਜਿਸ ਨਾਲ ਮੌਕੇ ਤੇ ਵਿਅਕਤੀ ਦੀ ਮੌਤ ਹੋ ਗਈ। ਸੂਚਨਾ ਮਿਲਣ ਤੇ ਮੌਕੇ ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਸਣੇ ਪੁੱਜੇ ਹਾਈਵੇ ਪੁਲਿਸ ਇੰਚਾਰਜ ਏ ਐਸ ਆਈ ਮੱਖਣ ਸਿੰਘ ਨੇ ਦੱਸਿਆ ਕਿ ਸਾਡੇ ਵੱਲੋਂ ਘਟਨਾ ਵਾਲੀ ਜਗ੍ਹਾ ਤੇ ਪੁੱਜ ਕੇ ਗੱਡੀ ਅਤੇ ਲਾਸ਼ ਨੂੰ ਸਾਈਡ ਤੇ ਕਰਵਾਇਆ ਗਿਆ ਅਤੇ ਕਾਰ ਚਾਲਕ ਨੂੰ ਕਾਰ ਸਮੇਤ ਸਬੰਧਤ ਚੌਂਕੀ ਇੰਚਾਰਜ ਮਹੇੜੂ ਏ ਐਸ ਆਈ ਜਸਵੀਰ ਸਿੰਘ ਦੇ ਹਵਾਲੇ ਕਰ ਦਿੱਤਾ ਗਿਆ ਤਾਂ ਜੋ ਅਗਲੇਰੀ ਕਾਰਵਾਈ ਆਰੰਭੀ ਜਾ ਸਕੇ। ਪੁਲਿਸ ਅਧਿਕਾਰੀ ਨੇ ਹੋਰ ਦੱਸਿਆ ਕਿ ਹਾਦਸੇ ਦੇ ਸ਼ਿਕਾਰ ਵਿਅਕਤੀ ਨੂੰ ਐਂਬੂਲੈਂਸ ਦੀ ਮੱਦਦ ਨਾਲ ਫਗਵਾੜਾ ਦੇ ਸਿਵਲ ਹਸਪਤਾਲ ਭੇਜਿਆ ਗਿਆ, ਜਿੱਥੇ ਡਾਕਟਰਾਂ ਨੇ ਵੀ ਉਸਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ।