ਸੁਲਤਾਨਪੁਰ ਲੋਧੀ–ਡੱਲਾ ਮਾਰਗ ’ਤੇ 2 ਕਾਰਾਂ ਦੀ ਟੱਕਰ ’ਚ 6 ਜ਼ਖ਼ਮੀ
ਸੁਲਤਾਨਪੁਰ ਲੋਧੀ–ਡੱਲਾ ਮਾਰਗ ’ਤੇ ਭਿਆਨਕ ਸੜਕ ਹਾਦਸਾ, 2 ਕਾਰਾਂ ਦੀ ਟੱਕਰ ’ਚ 6 ਜ਼ਖ਼ਮੀ
Publish Date: Wed, 14 Jan 2026 09:06 PM (IST)
Updated Date: Thu, 15 Jan 2026 04:12 AM (IST)

ਕੈਪਸ਼ਨ : 14ਕੇਪੀਟੀ39,40 ਦੁਰਘਟਨਾ ਮੌਕੇ ਨੁਕਸਾਨੀਆਂ ਹੋਈਆਂ ਕਾਰਾਂ । ਕੈਪਸ਼ਨ : 14ਕੇਪੀਟੀ41 ਸਿਵਲ ਹਸਪਤਾਲ ਵਿੱਚ ਜੇਰੇ ਇਲਾਜ ਜ਼ਖਮੀ । * ਮਾਘੀ ’ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਸਨ ਸ਼ਰਧਾਲੂ * ਜ਼ਖ਼ਮੀਆਂ ਨੂੰ ਸੁਲਤਾਨਪੁਰ ਲੋਧੀ ਦੇ ਹਸਪਤਾਲ ਕਰਵਾਇਆ ਦਾਖ਼ਲ, ਪੁਲਿਸ ਜਾਂਚ ’ਚ ਜੁਟੀ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ-ਡੱਲਾ ਮਾਰਗ ’ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਦੋ ਕਾਰਾਂ ਦੀ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ’ਚ ਛੇ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਜ਼ਖ਼ਮੀ ਸ਼ਰਧਾਲੂ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰ ਕੇ ਵਾਪਸ ਜਾ ਰਹੇ ਸਨ। ਇਸ ਦੌਰਾਨ ਡੱਲਾ ਮਾਰਗ ’ਤੇ ਦੋਨਾਂ ਕਾਰਾਂ ਵਿਚਾਲੇ ਅਚਾਨਕ ਟੱਕਰ ਹੋ ਗਈ, ਜਿਸ ਨਾਲ ਮੌਕੇ ’ਤੇ ਹਫੜਾ-ਦਫੜੀ ਮਚ ਗਈ। ਇਸ ਸਮੇਂ ਇਕ ਕਾਰ ਨੂੰ ਅਤਰ ਸਿੰਘ ਸਾਬਕਾ ਸਰਪੰਚ ਡੇਰਾ ਸੈਯਦਾਂ ਦਾ ਪੁੱਤਰ ਚਲਾ ਰਿਹਾ ਸੀ। ਹਾਦਸੇ ਉਪਰੰਤ ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਹਾਦਸੇ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।