ਪਿੰਡ ਸਾਹਨੀ ’ਚ ਕਰਵਾਇਆ ਸ਼ੁਕਰਾਨਾ ਸਮਾਗਮ
ਪਿੰਡ ਸਾਹਨੀ ਚ ਕਰਵਾਇਆ ਸ਼ੁਕਰਾਨਾ ਸਮਾਗਮ
Publish Date: Tue, 24 Feb 2026 07:13 PM (IST)
Updated Date: Tue, 24 Feb 2026 07:16 PM (IST)

ਫਗਵਾੜਾ : ਪੰਜਾਬ ਵਸਦਾ ਗੁਰਾਂ ਦੇ ਨਾਂ ’ਤੇ ਦੇ ਵਾਕ ਅਨੁਸਾਰ ਹਰ ਸਿੱਖ ਪਰਿਵਾਰ ਤੇ ਵੱਡੀ ਗਿਣਤੀ ਵਿਚ ਪੰਜਾਬੀ ਪਰਿਵਾਰ ਆਪਣੇ ਘਰ ਪਰਿਵਾਰ ਵਿਚ ਕਿਸੇ ਵੀ ਤਰ੍ਹਾਂ ਦੀ ਖੁਸ਼ੀ ਦੇ ਮੌਕੇ ’ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਣਾ ਆਪਣਾ ਮੁਢਲਾ ਫਰਜ਼ ਸਮਝਦੇ ਹਨ ਤੇ ਖੁਸ਼ੀਆਂ ਮਹਿਸੂਸ ਕਰਦੇ ਹਨ। ਅੱਜ ਦੇ ਸਮੇਂ ਵਿਚ ਜਦਕਿ ਵੱਡੀ ਗਿਣਤੀ ਵਿਚ ਐੱਨਆਰਆਈ ਪਰਿਵਾਰ ਵੱਡੇ ਪੱਧਰ ’ਤੇ ਆਪਣੀਆਂ ਜ਼ਮੀਨਾਂ ਅਤੇ ਘਰ ਵੇਚ ਕੇ ਵਿਦੇਸ਼ਾਂ ਨੂੰ ਰਵਾਨਾ ਹੋ ਰਹੇ ਹਨ ਤੇ ਵਿਦੇਸ਼ਾਂ ਵਿਚ ਹੀ ਵਸਣ ਨੂੰ ਪਹਿਲ ਦੇ ਰਹੇ ਹਨ। ਉੱਥੇ ਕੁਝ ਐੱਨਆਰਆਈਜ਼ ਆਪਣੇ ਦੇਸ਼ ਤੇ ਆਪਣੇ ਪਿੰਡਾਂ ਨੂੰ ਪਿਆਰ ਕਰਦੇ ਹਨ ਤੇ ਉਹ ਵਿਦੇਸ਼ਾਂ ਵਿਚੋਂ ਰੋਜ਼ਗਾਰ ਕਮਾ ਕੇ ਆਪਣੇ ਪਿੰਡਾਂ ਵਿਚ ਹੀ ਰਹਿਣਾ ਪਸੰਦ ਕਰਦੇ ਹਨ। ਇਸੇ ਤਰ੍ਹਾਂ ਹੀ ਪਿੰਡ ਸਾਹਨੀ ਵਿਖੇ ਬੀਬੀ ਸਰਬਜੀਤ ਕੌਰ ਸਪੁੱਤਰੀ ਲੇਟ ਸੁੱਚਾ ਸਿੰਘ ਦੇ ਲੜਕੇ ਗੁਰਦੀਪ ਸਿੰਘ ਤੇ ਨੂੰਹ ਬੀਬੀ ਪ੍ਰਵੀਨ ਕੌਰ ਜੋ ਕਿ ਆਪਣੇ ਨਾਨਕੇ ਪਿੰਡ ਸਾਹਨੀ ਵਿਖੇ ਹੀ ਰਹਿ ਰਹੇ ਹਨ ਵੱਲੋਂ ਪਿੰਡ ਸਾਹਨੀ ਵਿਖੇ ਨਵਾਂ ਘਰ ਬਣਾਇਆ ਗਿਆ ਹੈ। ਉਨ੍ਹਾਂ ਆਪਣੇ ਨਵੇਂ ਘਰ ਦੀ ਖੁਸ਼ੀ ਨੂੰ ਮੁੱਖ ਰੱਖਦਿਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸ਼ੀਰਵਾਦ ਪ੍ਰਾਪਤ ਕਰਨ ਲਈ ਤੇ ਸੰਗਤਾਂ ਨਾਲ ਖੁਸ਼ੀਆਂ ਸਾਂਝੀਆਂ ਕਰਨ ਲਈ ਆਪਣੇ ਨਵੇਂ ਬਣਾਏ ਗ੍ਰਹਿ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ। ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਗਿਆਨੀ ਅਜੀਤ ਸਿੰਘ ਪ੍ਰੇਮ ਪੁਰ ਵੱਲੋਂ ਸਰਬੱਤ ਦੇ ਭਲੇ ਤੇ ਪਰਿਵਾਰ ਤੇ ਸੰਗਤਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਬੀਬੀ ਸਰਬਜੀਤ ਕੌਰ,ਪ੍ਰਵੀਨ ਕੌਰ, ਜਸਵੀਰ ਕੌਰ, ਬਲਵੀਰ ਕੌਰ, ਮਨਜੀਤ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਕੌਰ, ਕੁਲਦੀਪ ਕੌਰ, ਕੁਲਵਿੰਦਰ ਕੌਰ, ਰਾਜਵੰਤ ਕੌਰ, ਪਰਮਜੀਤ ਕੌਰ, ਸਾਬਕਾ ਪੰਚ ਪਲਵਿੰਦਰ ਸਿੰਘ ਕਾਹਲੋਂ, ਓਂਕਾਰ ਸਿੰਘ ਕਾਰਾ, ਸਾਬਕਾ ਪੰਚ ਰਾਜਿੰਦਰ ਪਾਲ, ਸਾਬਕਾ ਸਰਪੰਚ ਰਾਮ ਪਾਲ ਸਾਹਨੀ ਸਮੇਤ ਹੋਰ ਬਹੁਤ ਸਾਰੀਆਂ ਸੰਗਤਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦੇ ਆਸ਼ੀਰਵਾਦ ਪ੍ਰਾਪਤ ਕੀਤੇ ਗਏ।