ਭਗਵਾਨ ਵਾਲਮੀਕ ਸਭਾ ਨੇ ਸਜਾਈ 16ਵੀਂ ਵਿਸ਼ਾਲ ਸ਼ੋਭਾ ਯਾਤਰਾ ਭਗਵਾਨ ਵਾਲਮੀਕ ਸਭਾ ਪਿੰਡ ਦਬੁਰਜੀ ਵੱਲੋਂ 16ਵੀਂ ਵਿਸ਼ਾਲ ਸ਼ੋਭਾ ਯਾਤਰਾ ਸ਼ਰਧਾ ਤੇ ਉਤਸ਼ਾਹ ਨਾਲ ਕੱਢੀ
Publish Date: Wed, 21 Oct 2026 06:46 PM (IST)
Updated Date: Wed, 21 Oct 2026 06:48 PM (IST)
ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਭਗਵਾਨ ਵਾਲਮੀਕ ਸਭਾ ਪਿੰਡ ਦਬੁਰਜੀ ਵੱਲੋਂ ਭਗਵਾਨ ਵਾਲਮੀਕ ਜੀ ਦੇ ਪ੍ਰਕਟ ਦਿਵਸ ਨੂੰ ਸਮਰਪਿਤ 16ਵੀਂ ਵਿਸ਼ਾਲ ਸ਼ੋਭਾ ਯਾਤਰਾ ਬੜੀ ਧੂਮਧਾਮ, ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਸਜਾਈ ਗਈ। ਇਸ ਧਾਰਮਿਕ ਸਮਾਗਮ ਵਿੱਚ ਪਿੰਡ ਦਬੁਰਜੀ ਸਮੇਤ ਆਲੇ-ਦੁਆਲੇ ਦੇ ਇਲਾਕਿਆਂ ਦੀ ਸਾਧ ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸ਼ੋਭਾ ਯਾਤਰਾ ਦੌਰਾਨ ਭਗਵਾਨ ਵਾਲਮੀਕ ਜੀ ਦੇ ਜੈਕਾਰਿਆਂ ਨਾਲ ਮਾਹੌਲ ਗੂੰਜ ਉੱਠਿਆ ਅਤੇ ਸੰਗਤ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ੋਭਾ ਯਾਤਰਾ ਦੀ ਸ਼ੁਰੂਆਤ ਪਿੰਡ ਦਬੁਰਜੀ ਤੋਂ ਹੋਈ। ਇਸ ਉਪਰੰਤ ਸ਼ੋਭਾ ਯਾਤਰਾ ਕਾਦੂਪੁਰ, ਡੀ.ਸੀ. ਚੌਂਕ, ਬੱਸ ਸਟੈਂਡ, ਸ਼ਹੀਦ ਭਗਤ ਸਿੰਘ ਚੌਂਕ, ਪੁਰਾਣੀ ਕਚਹਿਰੀ ਅਤੇ ਭਗਵਾਨ ਵਾਲਮੀਕ ਚੌਂਕ ਤੋਂ ਹੁੰਦੀ ਹੋਈ ਮੁੜ ਪਿੰਡ ਦਬੁਰਜੀ ਵਿਖੇ ਪਹੁੰਚੀ। ਰਸਤੇ ਵਿੱਚ ਵੱਖ-ਵੱਖ ਥਾਵਾਂ ’ਤੇ ਸ਼ਰਧਾਲੂਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਸ਼ੋਭਾ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ। ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਅਤੇ ਸ਼ਰਧਾ ਭਾਵਨਾ ਨਾਲ ਸਵਾਗਤ ਕਰਦਿਆਂ ਭਗਵਾਨ ਵਾਲਮੀਕ ਜੀ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਸ਼ੋਭਾ ਯਾਤਰਾ ਵਿੱਚ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਆਗੂਆ ਨੇ ਵੀ ਭਾਗ ਲਿਆ। ਇਸ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਬਾਬਾ ਪ੍ਰਗਟ ਨਾਥ ਅਤੇ ਸੰਤ ਸੀਚੇਵਾਲ ਜੀ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਦੀ ਹਾਜ਼ਰੀ ਨੇ ਸਮਾਗਮ ਨੂੰ ਧਾਰਮਿਕ ਮਹੱਤਤਾ ਪ੍ਰਦਾਨ ਕੀਤੀ। ਸੰਗਤ ਵੱਲੋਂ ਉਨ੍ਹਾਂ ਦਾ ਸਤਿਕਾਰ ਕੀਤਾ ਗਿਆ ਅਤੇ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋ ਕੇ ਧਾਰਮਿਕ ਮਾਹੌਲ ਨੂੰ ਹੋਰ ਵੀ ਉਤਸ਼ਾਹਪੂਰਨ ਬਣਾਇਆ ਗਿਆ। ਸ਼ੋਭਾ ਯਾਤਰਾ ਦੇ ਪ੍ਰਬੰਧਾਂ ਵਿੱਚ ਸਭਾ ਦੇ ਸਰਪ੍ਰਸਤ ਕਪਿਲ ਦੇਵ ਸੋਨੂੰ ਵਾ ਸਰਪ੍ਰਸਤ ਲਾਲ ਚੰਦ ਨੇ ਇਸ ਧਾਰਮਿਕ ਸਮਾਗਮ ਰਾਹੀਂ ਭਗਵਾਨ ਵਾਲਮੀਕ ਜੀ ਦੀਆਂ ਸਿੱਖਿਆਵਾਂ, ਆਦਰਸ਼ਾਂ ਅਤੇ ਸਮਾਜ ਨੂੰ ਦਿੱਤੇ ਸੰਦੇਸ਼ ਪ੍ਰਤੀ ਸ਼ਰਧਾ ਪ੍ਰਗਟ ਕੀਤੀ ਗਈ। ਇਸ ਮੌਕੇ ਪ੍ਰਧਾਨ ਗੌਰਵ ਥਾਪਰ, ਵਾਈਸ ਪ੍ਰਧਾਨ ਸੁਰਿੰਦਰ ਅਟਵਾਲ, ਕੈਸ਼ੀਅਰ ਗੁਰਦੇਵ ਲਾਲ ਥਾਪਰ ਅਤੇ ਬਾਬਾ ਅਸ਼ਵਨੀ ਸਮੇਤ ਸਮੂਹ ਸਾਧ ਸੰਗਤ ਸ਼ਾਮਿਲ ਹੋਈ।