-- ਵੱਡੀ ਗਿਣਤੀ ’ਚ ਸੰਗਤਾਂ ਨੇ ਕੀਤੀ ਸ਼ਮੂਲੀਅਤ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 26ਵੀਂ ਮਹਾਨ ਪੈਦਲ ਯਾਤਰਾ ਦਸਮੇਸ਼ ਸੇਵਕ ਜਥਾ ਦੇ ਉਪਰਾਲਿਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਾਰਮਿਕ ਜਥੇਬੰਦੀਆਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਸਵੇਰੇ 4 ਵਜੇ ਸਟੇਟ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਈ। ਆਰੰਭਤਾ ਮੌਕੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਮੋਹਕਮ ਸਿੰਘ, ਭਾਈ ਲਖਵਿੰਦਰ ਸਿੰਘ ਡੋਗਰਾਂਵਾਲ, ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ ਤੇ ਪ੍ਰਬੰਧਕ ਜਥੇਦਾਰ ਰਛਪਾਲ ਸਿੰਘ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਤੇ ਹੈੱਡ ਗ੍ਰੰਥੀ ਗਿਆਨੀ ਮੋਹਕਮ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਅੱਗੇ ਸਮੂਹ ਸੰਗਤਾਂ ਲਈ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਈ ਪੈਦਲ ਯਾਤਰਾ ਸ਼ੇਖੂਪੁਰ, ਬਰਿੰਦਪੁਰ, ਰੇਲ ਕੋਚ ਫੈਕਟਰੀ, ਹੁਸੈਨਪੁਰ, ਖੈੜਾ ਦੋਨਾਂ, ਭਾਣੋਲੰਗਾ, ਕੜਾਲ ਕਲਾ, ਪਾਜ਼ੀਆਂ, ਡਡਵਿੰਡੀ, ਫੌਜੀ ਕਲੋਨੀ, ਜੈਨਪੁਰ ਤੋਂ ਹੁੰਦਿਆਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚੀ। ਯਾਤਰਾ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਜਥੇਬੰਦੀਆਂ ਤੇ ਸਮੂਹ ਸੰਗਤਾਂ ਨੇ ਲੰਗਰ ਲਗਾ ਕੇ, ਫੁੱਲਾਂ ਦੀ ਵਰਖਾ ਕਰਕੇ ਸੁਆਗਤੀ ਗੇਟ ਬਣਾ ਕੇ ਭਰਵਾਂ ਸਵਾਗਤ ਕੀਤਾ। ਸ਼ਬਦ ਚੌਕੀ ਜੱਥੇ ਦੇ ਸਮੂਹ ਮੈਂਬਰ ਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਸ਼ਬਦ ਕੀਰਤਨ ਰਾਹੀਂ ਵਾਤਾਵਰਨ ਨੂੰ ਖਾਲਸਾਈ ਰੰਗਤ ਦਿੱਤੀ। ਸ਼ਹੀਦ ਬਾਬਾ ਦੀਪ ਸਿੰਘ ਗੱਤਕਾ ਅਖਾੜਾ ਦੇ ਨੌਜਵਾਨਾਂ ਨੇ ਗੱਤਕੇ ਦੇ ਖਾਲਸਾਈ ਜੌਹਰ ਦਿਖਾ ਕੇ ਪੁਰਾਤਨ ਵਿਰਸੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ। ਯਾਤਰਾ ਪ੍ਰਬੰਧਕ ਜਥੇਦਾਰ ਰਛਪਾਲ ਸਿੰਘ, ਜਥੇਦਾਰ ਜਸਵਿੰਦਰ ਸਿੰਘ ਬੱਤਰਾ, ਜਸਬੀਰ ਸਿੰਘ ਰਾਣਾ, ਮਨਮੋਹਣ ਸਿੰਘ, ਸਵਰਨ ਸਿੰਘ, ਦਵਿੰਦਰ ਸਿੰਘ ਦੇਵ ,ਪਰਮਿੰਦਰ ਸਿੰਘ ਹੈਪੀ, ਅਮਰਜੀਤ ਸਿੰਘ ਸਡਾਨਾ, ਮਨਪ੍ਰੀਤ ਸਿੰਘ ਮਨੀ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਸੁਖਰਾਜ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਧਾਰਮਿਕ ਵਿਰਸੇ ਨਾਲ ਜੋੜਨਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਅਜੋਕਾ ਨੌਜਵਾਨ ਬੇਲੋੜੀ ਸੋਸ਼ਲ ਮੀਡੀਆ ਦੀ ਵਰਤੋਂ ਤੋਂ ਵਰਜਿਤ ਹੋ ਕੇ ਆਪਣੇ ਮਾਣ-ਮੱਤੇ ਇਤਿਹਾਸ ਤੋਂ ਜਾਣੂ ਹੋ ਸਕੇ। ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸੇਵਾ, ਸਿਮਰਨ ਤੇ ਸੰਗਤ ਕਲਯੁਗੀ ਮਨੁੱਖਾਂ ਨੂੰ ਦੁੱਖਾਂ ਤੋਂ ਨਿਜਾਤ ਦਵਾ ਸਕਦੇ ਹਨ, ਕਿਉਂਕਿ ਇਹੋ ਹੀ ਪਰਮਾਤਮਾ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦਾ ਸਾਰਥਿਕ ਮਾਰਗ ਹਨ, ਲੱਖਾਂ ਦੀ ਤਾਦਾਤ ਵਿੱਚ ਸੰਗਤਾਂ ਦੁਆਰਾ ਕੀਤੀ ਗਈ ਸ਼ਮੂਲੀਅਤ ਗੁਰੂ ਨਾਨਕ ਸਾਹਿਬ ਨਾਲ ਪਿਆਰ ਤੇ ਵਿਸ਼ਵਾਸ਼ ਨੂੰ ਹੋਰ ਪਕੇਰਾ ਕਰ ਰਹੀ ਹੈ। ਇਸ ਮੌਕੇ ਵੱਖ-ਵੱਖ ਸਮਾਜਸੇਵੀ ਸੰਸਥਾਵਾਂ, ਧਾਰਮਿਕ ਜਥੇਬੰਦੀਆਂ, ਜ਼ਿਲ੍ਹਾ ਟ੍ਰੈਫਿਕ ਪੁਲੀਸ ਕੰਟਰੋਲ ਦੇ ਕਰਮਚਾਰੀਆਂ ਤੇ ਸਿਹਤ ਭਲਾਈ ਵਿਭਾਗ ਦੇ ਅਧਿਕਾਰੀਆਂ ਨੇ ਸੰਗਤਾਂ ਲਈ ਮੈਡੀਕਲ ਸੇਵਾਵਾਂ, ਜਲ ਸੇਵਾਵਾਂ, ਟ੍ਰੈਫਿਕ ਕੰਟਰੋਲ, ਠੰਡੇ ਮਿੱਠੇ ਜਲ ਦੀ ਛਬੀਲ ਦਾ ਵਿਸ਼ੇਸ਼ ਪ੍ਰਬੰਧ ਕੀਤਾ। ਯਾਤਰਾ ਦਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚਣ ’ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜ਼ਰ, ਐਡੀਸ਼ਨਲ ਮੈਨੇਜਰ ਭਾਈ ਚੈਂਚਲ ਸਿੰਘ, ਮੀਤ ਮੈਨੇਜਰ, ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਹਰਜਿੰਦਰ ਸਿੰਘ ਹੈੱਡ ਗ੍ਰੰਥੀ ਤੇ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦਾ ਗੁਰੂ ਮਰਿਆਦਾ ਅਨੁਸਾਰ ਪੂਰਨ ਸਨਮਾਨ ਕੀਤਾ ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਨਾਲ ਨਿਵਾਜਿਆ। ਇਸ ਮੌਕੇ ਯਾਤਰਾ ਪ੍ਰਬੰਧਕਾਂ ਵੱਲੋਂ ਰਸਤੇ ਵਿਚ ਵੱਖ-ਵੱਖ ਲੰਗਰ ਕਮੇਟੀਆਂ, ਧਾਰਮਿਕ ਜਥੇਬੰਦੀਆਂ ਤੇ ਸਹਿਯੋਗੀ ਸ਼ਖ਼ਸੀਅਤਾਂ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਸਮੂਹ ਸਾਧ ਸੰਗਤਾਂ ਦਾ ਧੰਨਵਾਦ ਵੀ ਕੀਤਾ। ਯਾਤਰਾ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਵਾਲੀ ਬੱਸ ਤੇ ਗਤਕਾ ਅਖਾੜਾ ਦੇ ਨੌਜਵਾਨਾਂ ਵੱਲੋਂ ਦਿਖਾਏ ਗਏ ਕਰਤੱਬ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਇਸ ਮੌਕੇ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਭਾਈ ਜਗਜੀਤ ਸਿੰਘ ਜੱਗਾ ਬਾਬਾ, ਅਮਰਜੀਤ ਸਿੰਘ ਸਡਾਨਾ, ਸੁਰਜੀਤ ਸਿੰਘ ਸਡਾਨਾ, ਗੁਰਪ੍ਰੀਤ ਸਿੰਘ ਬੱਬਲੂ, ਰੇਸ਼ਮ ਸਿੰਘ ਇੰਚਾਰਜ ਟ੍ਰੈਫਿਕ ਕਪੂਰਥਲਾ, ਬੀਬੀ ਭਜਨ ਕੌਰ ਡੋਗਰਾਂਵਾਲ ਸਾਬਕਾ ਅਗਜ਼ੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਰਛਪਾਲ ਸਿੰਘ, ਲਖਬੀਰ ਸਿੰਘ ਸ਼ਾਹੀ, ਦਵਿੰਦਰ ਜੀਤ ਸਿੰਘ, ਗੁਰਵਿੰਦਰ ਸਿੰਘ, ਮਨਮੋਹਨ ਸਿੰਘ, ਜਸਬੀਰ ਸਿੰਘ ਰਾਣਾ, ਜਸਬੀਰ ਸਿੰਘ, ਆਗਿਆਪਾਲ ਸਿੰਘ, ਦਵਿੰਦਰ ਸਿੰਘ ਦੇਵ, ਜੋਧ ਸਿੰਘ, ਗ੍ਰੰਥੀ ਭਾਈ ਸਤਨਾਮ ਸਿੰਘ, ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ ਸੋਨਾ, ਪ੍ਰੀਤਪਾਲ ਸਿੰਘ ਸੋਨੂੰ, ਲਖਵੀਰ ਸਿੰਘ ਸਾਹੀ, ਹਰਜੀਤ ਸਿੰਘ ਭਾਟੀਆ, ਸੁਰਿੰਦਰਪਾਲ ਸਿੰਘ ਬਿੱਟੂ, ਸੁਖਜੀਤ ਸਿੰਘ ਵਾਲੀਆ, ਪਰਮਿੰਦਰ ਸਿੰਘ, ਮਨਪ੍ਰੀਤ ਸਿੰਘ ਮਨੀ,ਜਸਬੀਰ ਸਿੰਘ ਖਾਲਸਾ, ਸੁਖਰਾਜ ਸਿੰਘ, ਸੁਰਜੀਤ ਸਿੰਘ ਵਿੱਕੀ,ਗੁਰਬਿੰਦਰ ਸਿੰਘ, ਗੁਰਵਿੰਦਰ ਸਿੰਘ, ਕਰਮ ਸਿੰਘ, ਗੁਰਕੰਵਲ ਸਿੰਘ, ਉਕਾਰ ਸਿੰਘ, ਸੂਰਤ ਸਿੰਘ, ਹੈੱਡ ਗ੍ਰੰਥੀ ਗੁਰਮੀਤ ਸਿੰਘ, ਹਰਦਿਆਲ ਸਿੰਘ, ਕੁਲਦੀਪ ਸਿੰਘ,ਇੰਦਰ ਸਿੰਘ, ਪਰਮਜੀਤ ਸਿੰਘ ਸੇਖੂਪੁਰ, ਊਧਮ ਸਿੰਘ, ਪੂਰਨ ਸਿੰਘ, ਗੁਰਪ੍ਰੀਤ ਸਿੰਘ ਬੰਟੀ ਵਾਲੀਆ ਸਾਬਕਾ ਸ਼ਹਿਰੀ ਪ੍ਰਧਾਨ, ਪ੍ਰੋ. ਕੁਲਵੰਤ ਸਿੰਘ ਔਜਲਾ, ਆਰਟਿਸਟ ਜਸਬੀਰ ਸਿੰਘ ਸੰਧੂ, ਜਸਕਰਨ ਸਿੰਘ, ਰੌਸ਼ਨ ਖੈੜਾ, ਗੁਰਮੇਜ ਸਿੰਘ, ਭੁਪਿੰਦਰ ਸਿੰਘ, ਹਰਵੰਤ ਸਿੰਘ ਸਚਦੇਵਾ, ਅਮਰੀਕ ਸਿੰਘ ਮੱਲ੍ਹੀ, ਜਸਪ੍ਰੀਤ ਸਿੰਘ ਸਚਦੇਵਾ, ਨਵਜੀਤ ਸਿੰਘ ਰਾਜੂ, ਸੁਰਜੀਤ ਸਿੰਘ ਵਿੱਕੀ, ਸੁਖਰਾਜ ਸਿੰਘ, ਇੰਦਰਬੀਰ ਸਿੰਘ ਢੋਟ, ਸਰਬਜੀਤ ਸਿੰਘ, ਧੰਨਪ੍ਰੀਤ ਸਿੰਘ ਭਾਟੀਆ, ਗੁਰਬਖਸ਼ ਸਿੰਘ, ਸੁਰਜੀਤ ਪਾਲ ਸਿੰਘ, ਅਮਰਜੀਤ ਸਿੰਘ ਥਿੰਦ, ਜਸਬੀਰ ਸਿੰਘ ਖ਼ਾਲਸਾ, ਚਰਨਜੀਤ ਸਿੰਘ ਵਾਲੀਆ, ਜਤਿੰਦਰ ਸਿੰਘ, ਸਿਮਰਨਜੀਤ ਸਿੰਘ, ਪਰਮਿੰਦਰ ਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਮੂਹ ਸੰਗਤਾਂ ਹਾਜ਼ਰ ਸਨ।