ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਕੱਲ੍ਹ
ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ 23 ਨੂੰ
Publish Date: Sat, 21 Mar 2026 09:37 PM (IST)
Updated Date: Sat, 21 Mar 2026 09:40 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਤੇ ਸਥਾਪਨਾ ਦਿਵਸ 23 ਮਾਰਚ ਨੂੰ ਡੇਰਾ ਰਹੀਮਪੁਰ ਉੱਗੀ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਵਾਮੀ ਪ੍ਰਗਟ ਨਾਥ ਜੀ ਨੇ ਸੰਗਤਾਂ ਨੂੰ ਹੁੰਮ-ਹੁੰਮਾ ਕੇ ਪੁੱਜਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ। ਇਥੇ ਇਹ ਜ਼ਿਕਰਯੋਗ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਗਤਾਂ ਲਈ ਖੁੱਲ੍ਹਾ ਲੰਗਰ-ਭੰਡਾਰਾ ਵੀ ਲਗਾਇਆ ਜਾਵੇਗਾ ਤੇ ਕੀਰਤਨੀ ਜਥਿਆਂ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਸਾਧੂ ਸੰਤ ਸਮਾਜ ਦੇ ਆਗੂ ਤੇ ਰਾਜਨੀਤਿਕ ਹਸਤੀਆਂ ਵੀ ਸ਼ਾਮਲ ਹੋਣਗੀਆਂ। ਇਹ ਜਾਣਕਾਰੀ ਰਜਿੰਦਰ ਸਨਮ ਨੇ ਦਿੱਤੀ।