ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾ ਪ੍ਰਕਾਸ਼ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾ ਪ੍ਰਕਾਸ਼ ਉਤਸਵ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Publish Date: Sun, 29 Nov 2026 08:46 PM (IST)
Updated Date: Sun, 29 Nov 2026 08:46 PM (IST)
ਪ੍ਰਸਿੱਧ ਰਾਗੀ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਸ੍ਰੀ ਗੁਰੂ ਨਾਨਕ ਦੇਵ ਜੀ ਇੱਕ ਸੋਚ ਤੇ ਲਹਿਰ ਦਾ ਨਾਮ ਹੈ : ਭਾਟੀਆ ਅਮਰੀਕ ਸਿੰਘ ਮੱਲ੍ਹੀ ਪੰਜਾਬੀ ਜਾਗਰਣ ਕਪੂਰਥਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਉਤਸਵ ਗੁਰਦੁਆਰਾ ਸਾਹਿਬ ਭੁਪਾਲ ਜਠੇਰੇ ਦੀ ਪ੍ਰਬੰਧਕੀ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਗੁਰਪ੍ਰੀਤ ਸਿੰਘ (ਹਜ਼ੂਰੀ ਰਾਗੀ), ਮਸਤਾਨਾ ਕੀਰਤਨੀ ਜਥਾ ਤੇ ਭਾਈ ਗੁਰਪ੍ਰੀਤ ਸਿੰਘ ਸ੍ਰੀ ਮੁਕਤਸਰ ਸਾਹਿਬ ਸਿੰਘ ਵਾਲੇ ਦੇ ਜਥਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜੀ ਫਰਜ਼ ਨਿਭਾਉਂਦਿਆਂ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇਕ ਸਰਬਪੱਖੀ ਪ੍ਰਤਿਭਾ ਸਨ, ਯੁੱਗ ਪੁਰਸ਼ ਸਨ, ਜਿਨ੍ਹਾਂ ਨੇ ਵਹਿਮਾਂ-ਭਰਮਾਂ ਤੋਂ ਮੁਕਤ, ਨਿਰਭਉ, ਨਿਰਵੈਰ, ਕਿਰਤ ਕਰੋ, ਨਾਮ ਜਪੋ, ਵੰਡ ਛਕੋ ਤੇ ਸਰਬੱਤ ਦੇ ਭਲੇ ਵਰਗੇ ਉਪਦੇਸ਼ਾਂ ਰਾਹੀਂ ਪੂਰੀ ਮਾਨਵਤਾ ਨੂੰ ਸਾਰਥਿਕ ਜੀਵਨ ਜਿਉਣ ਦਾ ਮਾਰਗ ਦੱਸਿਆ। ਉਨ੍ਹਾਂ ਦੀਆਂ ਸਿੱਖਿਆਵਾਂ ਕਿਸੇ ਧਰਮ, ਕੌਮ ਜਾਂ ਫਿਰਕੇ ਦੇ ਵਿਰੁੱਧ ਨਹੀਂ ਸੀ, ਰੱਬੀ ਪ੍ਰੇਮ ਤੇ ਪਰਉਪਕਾਰ ਨਾਲ ਭਿੱਜੇ ਹੋਏ ਗੁਰੂ ਪਾਤਸ਼ਾਹ ਉੱਚੇ ਸੁੱਚੇ ਕਿਰਦਾਰ ਦੇ ਮਾਲਕ ਸਨ, ਜੋ ਸਮੁੱਚੀ ਮਨੁੱਖਤਾ ਨੂੰ ਇੱਕ ਰੂਪ ਵਿੱਚ ਦੇਖਦੇ ਸਨ। ਸੰਗਤਾਂ ਦਾ ਧੰਨਵਾਦ ਕਰਦਿਆਂ ਮਾਸਟਰ, ਸੁਖਜਿੰਦਰ ਸਿੰਘ ਨਿੱਝਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅਜੋਕੀ ਜੀਵਨ ਸ਼ੈਲੀ ਵਿੱਚ ਅਪਨਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ ਤੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣ ਵਾਲੇ ਧਾਰਮਿਕ ਸਮਾਗਮਾਂ ਦੀ ਰੂਪ ਰੇਖਾ ਵੀ ਦੱਸੀ। ਸਮੂਹ ਪ੍ਰਬੰਧਕ ਕਮੇਟੀ ਨੇ ਰਾਗੀ ਸਿੰਘਾਂ, ਕਥਾਵਾਚਕਾਂ ਤੇ ਸਹਿਯੋਗੀ ਸ਼ਖਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਇਸ ਮੌਕੇ ਸੁਰਜੀਤ ਸਿੰਘ ਸੋਹਲ, ਪ੍ਰਿਤਪਾਲ ਸਿੰਘ ਹੰਸਪਾਲ, ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਅਮਰੀਕ ਸਿੰਘ ਢਿੱਲੋਂ, ਮਨਦੀਪ ਸਿੰਘ ਐਡਵੋਕੇਟ, ਜਥੇਦਾਰ ਸੁਖਜਿੰਦਰ ਸਿੰਘ ਬੱਬਰ, ਭੁਪਿੰਦਰ ਸਿੰਘ, ਸੁਰਿੰਦਰ ਸਿੰਘ, ਐਡਵੋਕੇਟ ਤੇਜਪਾਲ ਸਿੰਘ ਵਾਲੀਆ, ਜੋਗਿੰਦਰ ਸਿੰਘ, ਬਲਵਿੰਦਰ ਸਿੰਘ, ਅਰਜਿੰਦਰ ਸਿੰਘ ਭਾਟੀਆ, ਗੁਰਮੇਜ ਸਿੰਘ, ਹਰਭਜਨ ਸਿੰਘ, ਗੁਰਮੇਲ ਸਿੰਘ ਚੰਦੀ, ਮੰਗਲ ਸਿੰਘ ਸੇਖੋਂ, ਭਗਵੰਤ ਸਿੰਘ ਚੀਮਾ, ਗੁਰਦੇਵ ਸਿੰਘ ਭੱਟੀ, ਨਵਜੋਤ ਸਿੰਘ, ਅਰਸ਼ਦੀਪ ਸਿੰਘ, ਗੁਰਕਮਲ ਸਿੰਘ, ਗੁਰਸ਼ਰਨ ਸਿੰਘ, ਸ਼ਿੰਗਾਰਾ ਸਿੰਘ, ਇੰਦਰਜੀਤ ਸਿੰਘ, ਕਮਲਜੀਤ ਸਿੰਘ, ਵਿਕਰਮਜੀਤ ਸਿੰਘ, ਅਰਜਨ ਵਾਲੀਆ, ਧੰਨਪ੍ਰੀਤ ਸਿੰਘ ਭਾਟੀਆ, ਸਾਹਿਬਦੀਪ ਸਿੰਘ, ਐਡਵੋਕੇਟ ਅਮਰਪਾਲ ਸਿੰਘ, ਸੁਖਜੀਤ ਸਿੰਘ ਬਾਂਸਲ, ਹਰਜੀਤ ਸਿੰਘ ਬਾਂਸਲ, ਸਤਬੀਰ ਸਿੰਘ, ਸੁਰਜੀਤਪਾਲ ਸਿੰਘ, ਭੁਪਿੰਦਰ ਸਿੰਘ, ਸੁਖਦੇਵ ਸਿੰਘ, ਜਗਜੀਤ ਸਿੰਘ, ਸਮੇਤ ਮਾਤਾ ਗੁਜਰ ਕੌਰ ਸੇਵਾ ਸੁਸਾਇਟੀ ਦੀਆਂ ਬੀਬੀਆਂ ਤੇ ਬਾਬਾ ਫਤਹਿ ਸਿੰਘ ਸੇਵਾ ਸੁਸਾਇਟੀ ਦੇ ਨੌਜਵਾਨ ਸਮੇਤ ਸਮੂਹ ਸੰਗਤਾਂ ਹਾਜ਼ਰ ਸਨ।