ਪੰਜਵੀਂ ਸਲਾਨਾ ਸਪੋਰਟਸ ਮੀਟ ਕਰਵਾਈ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਕਾਹਲਵਾਂ ਵਿਖੇ ਬਾਲ ਦਿਵਸ ਨੂੰ ਸਮਰਪਿਤ ਪੰਜਵੀਂ ਸਲਾਨਾ ਸਪੋਰਟਸ ਮੀਟ ਕਰਵਾਈ
Publish Date: Mon, 16 Nov 2026 09:43 PM (IST)
Updated Date: Mon, 16 Nov 2026 09:45 PM (IST)
ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਸਿੱਧਵਾਂ ਦੋਨਾਂ : ਗੁਰੂ ਹਰਿ ਰਾਇ ਸਾਹਿਬ ਅਕੈਡਮੀ ਕਾਹਲਵਾਂ ਜ਼ਿਲ੍ਹਾ ਕਪੂਰਥਲਾ ਵਿਖੇ ਬਾਲ ਦਿਵਸ ਨੂੰ ਸਮਰਪਿਤ ਪੰਜਵੀਂ ਸਲਾਨਾ ਸਪੋਰਟਸ ਮੀਟ ਕਰਵਾਈ ਗਈ। ਅਕੈਡਮੀ ਦੇ ਚੇਅਰਮੈਨ ਨਿਰਮਲ ਸਿੰਘ ਨੰਬਰਦਾਰ ਕਾਹਲਵਾਂ ਤੇ ਅਕੈਡਮੀ ਦੇ ਜਨਰਲ ਸਕੱਤਰ ਕੁਲਬੀਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਖੇਡ ਮੁਕਾਬਲਿਆਂ ਵਿੱਚ 50 ਮੀਟਰ ਦੌੜ, ਥ੍ਰੀ ਲੈਗ, ਫਰਾਗ ਰੇਸ, ਵਨ ਲੈਗ ਰੇਸ, ਜੰਪਿਗ ਰੇਸ, ਆਕਟੋਪਸ ਰੇਸ, ਕੱਪ-ਬਾਲ ਰੇਸ, ਬੈਲੂਨ ਰੇਸ, ਬਿਸਕੁਟ ਰੇਸ, ਲੰਬੀ ਤੇ ਉਚੀ ਛਾਲ ਆਦਿ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਰੱਸਾਕਸ਼ੀ ਦੇ ਸ਼ੋਅ ਮੈਚ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅਕੈਡਮੀ ਦੇ ਚੇਅਰਮੈਨ ਨਿਰਮਲ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਸਾਰੇ ਹੀ ਵਿਦਿਆਰਥੀਆਂ ਨੇ ਬਹੁਤ ਮਿਹਨਤ ਕੀਤੀ ਹੈ। ਮੁਕਾਬਲਿਆਂ ਵਿੱਚ ਭਾਗ ਲੈਣਾ ਹੀ ਸਭ ਤੋਂ ਵੱਡੀ ਗੱਲ ਹੈ। ਪੜਾਈ ਦੇ ਨਾਲ-ਨਾਲ ਖੇਡਾਂ ਵੀ ਵਿਦਿਆਰਥੀ ਜੀਵਨ ਵਿੱਚ ਬਹੁਤ ਮਹੱਤਵ ਰੱਖਦੀਆਂ ਹਨ। ਅੱਜ ਦੇ ਸਮੇਂ ਵਿੱਚ ਵਿਦਿਆਰਥੀਆਂ ਸਰੀਰਕ ਖੇਡਾਂ ਤੋਂ ਵਿਸਰ ਰਹੇ ਹਨ, ਜੋ ਕਿ ਸਾਡੇ ਲਈ ਚਿੰਤਾ ਦਾ ਵਿਸ਼ਾ ਹਨ। ਇਸ ਦੌਰਾਨ ਅਕੈਡਮੀ ਦੇ ਪ੍ਰਿੰਸੀਪਲ ਪਰਮਿੰਦਰ ਕੌਰ ਨੇ ਸਾਰੇ ਹੀ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦਿਆਂ ਆਖਿਆ ਕਿ ਅੱਜ ਦੇ ਦਿਨ ਖ਼ਾਸ ਤੇ ਯਾਦਗਾਰ ਬਣਾਉਣ ਲਈ ਇਹ ਸਮਾਗਮ ਉਲਕਿਆਂ। ਉਨ੍ਹਾਂ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਕਿਉਂਕਿ ਇਹ ਖੇਡ ਮੁਕਾਬਲੇ ਵਿਦਿਆਰਥੀਆਂ ਦੇ ਸਹਿਯੋਗ ਸਦਕਾ ਸੰਭਵ ਹੋਏ। ਇਸ ਮੁਕਾਬਲਿਆਂ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਮੁਮਤਾਜ ਤੇ ਮਨਮੀਤ ਕੌਰ ਵੱਲੋਂ ਬਾਖੂਬੀ ਨਿਭਾਈ ਗਈ। ਇਹ ਖੇਡ ਮੁਕਾਬਲਿਆਂ ਦੀ ਸੁਪਰਵਿਜ਼ਨ ਮਾਸਟਰ ਹਰਮੀਤ ਸਿੰਘ ਸੰਘਾ ਦੁਆਰਾ ਕੀਤੀ ਗਈ। ਇਨ੍ਹਾਂ ਖੇਡਾਂ ਤੇ ਦੌੜਾਂ ਦੀ ਤਿਆਰੀ ਸਾਰੇ ਹੀ ਅਧਿਆਪਕਾਂ ਦੁਆਰਾ ਬਾਖੂਬੀ ਕਰਵਾਈ ਗਈ। ਇਸ ਮੌਕੇ ਅਕੈਡਮੀ ਪ੍ਰਿੰਸੀਪਲ ਨੇ ਸਮੂਹ ਪ੍ਰਬੰਧਕ ਕਮੇਟੀ, ਅਧਿਆਪਕ, ਡਰਾਈਵਰ ਵੀਰਾਂ, ਹੈਲਪਰਾਂ ਤੇ ਵਿਦਿਆਰਥੀਆਂ ਦੇ ਪੂਰਨ ਸਹਿਯੋਗ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਰਜਨੀ, ਅਮਨ, ਦਿਲਜੀਤ, ਨੇਹਾ, ਗੁਰਪ੍ਰੀਤ, ਰਜਿੰਦਰ, ਮਾਸਟਰ ਹਰਮੀਤ ਸਿੰਘ, ਸਮੂਹ ਸਟਾਫ ਤੇ ਵਿਦਿਆਰਥੀਆਂ ਹਾਜ਼ਰ ਸਨ।