ਭਾਰਤ ਸਕਾਊਟਸ ਤੇ ਗਾਈਡਜ਼ ਆਰਸੀਐੱਫ ਨੇ ਸਥਾਪਨਾ ਦਿਵਸ ਮਨਾਇਆ
ਭਾਰਤ ਸਕਾਊਟਸ ਅਤੇ ਗਾਈਡਜ਼, ਜ਼ਿਲ੍ਹਾ ਰੇਲ ਕੋਚ ਫੈਕਟਰੀ ਕਪੂਰਥਲਾ ਵੱਲੋਂ 77ਵਾਂ ਸਥਾਪਨਾ ਦਿਵਸ ਮਨਾਇਆ ਗਿਆ
Publish Date: Sat, 07 Nov 2026 07:08 PM (IST)
Updated Date: Sat, 07 Nov 2026 07:08 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਭਾਰਤ ਸਕਾਊਟਸ ਤੇ ਗਾਈਡਜ਼ ਜ਼ਿਲ੍ਹਾ ਰੇਲ ਕੋਚ ਫੈਕਟਰੀ (ਆਰਸੀਐੱਫ) ਕਪੂਰਥਲਾ ਵੱਲੋਂ 7 ਨਵੰਬਰ ਨੂੰ 77ਵਾਂ ਸਥਾਪਨਾ ਦਿਵਸ ਬੜੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਸ਼ਾਨਦਾਰ ਇਤਿਹਾਸ, ਸੇਵਾ ਭਾਵਨਾ, ਅਨੁਸ਼ਾਸਨ ਤੇ ਰਾਸ਼ਟਰ ਨਿਰਮਾਣ ਵਿੱਚ ਇਸ ਦੇ ਯੋਗਦਾਨ ਨੂੰ ਯਾਦ ਕੀਤਾ ਗਿਆ। ਸਮਾਗਮ ਦੌਰਾਨ ਭਾਰਤ ਸਕਾਊਟਸ ਤੇ ਗਾਈਡਜ਼ ਦੇ ਸਰਪ੍ਰਸਤ ਤੇ ਆਰਸੀਐੱਫ ਦੇ ਮਹਾਪ੍ਰਬੰਧਕ ਅਜੈ ਨੰਦਨ ਨੂੰ ਸਕਾਊਟਸ ਸਕਾਰਫ਼ ਪਹਿਨਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੀਸੀਪੀਓ ਤੇ ਜ਼ਿਲ੍ਹਾ ਮੁੱਖ ਕਮਿਸ਼ਨਰ, ਭਾਰਤ ਸਕਾਊਟਸ ਤੇ ਗਾਈਡਜ਼ ਰਮੇਸ਼ ਕੁਮਾਰ ਜੈਨ ਤੇ ਜ਼ਿਲ੍ਹਾ ਸਕੱਤਰ ਇੰਦਰਜੀਤ ਆਪਣੀ ਟੀਮ ਸਮੇਤ ਹਾਜ਼ਰ ਸਨ। ਇਸ ਮੌਕੇ ਆਰਸੀਐੱਫ ਦੇ ਸਕਾਊਟਸ ਤੇ ਗਾਈਡਜ਼ ਵੱਲੋਂ ਵੱਖ-ਵੱਖ ਸਮਾਜਿਕ ਤੇ ਲੋਕ-ਹਿੱਤ ਗਤੀਵਿਧੀਆਂ ਵਿੱਚ ਕੀਤੇ ਜਾ ਰਹੇ ਸ਼ਲਾਘਾਯੋਗ ਕਾਰਜਾਂ ਦੀ ਪ੍ਰਸ਼ੰਸਾ ਕੀਤੀ ਗਈ। ਆਰਸੀਐੱਫ ਦੇ ਸਕਾਊਟਸ ਤੇ ਗਾਈਡਜ਼ ਆਜ਼ਾਦੀ ਦਿਵਸ, ਗਣਤੰਤਰ ਦਿਵਸ, ਸਵੱਛਤਾ ਪਖਵਾੜਾ ਅਤੇ ਅੰਤਰਰਾਸ਼ਟਰੀ ਯੋਗ ਦਿਵਸ ਵਰਗੇ ਮਹੱਤਵਪੂਰਨ ਸਮਾਗਮਾਂ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਹਨ। ਇਸ ਤੋਂ ਇਲਾਵਾ, ਉਹ ਆਪਣੀ ਸੇਵਾ ਭਾਵਨਾ, ਅਨੁਸ਼ਾਸਨ, ਸਮਰਪਣ ਤੇ ਸਮਾਜਿਕ ਜਾਗਰੂਕਤਾ ਰਾਹੀਂ ਵੀ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ।