ਐੱਸਡੀ ਪਬਲਿਕ ਸਕੂਲ ’ਚ 9ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਮਨਾਇਆ ਸੇਠ ਹੁਕਮ ਚੰਦ ਐਸ.ਡੀ. ਪਬਲਿਕ ਸਕੂਲ ਵਿੱਚ 9ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ
Publish Date: Sun, 22 Nov 2026 07:04 PM (IST)
Updated Date: Sun, 22 Nov 2026 07:07 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸੇਠ ਹੁਕਮ ਚੰਦ ਐੱਸਡੀ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿੱਚ ਇਨਾਮ ਵੰਡ ਸਮਾਗਮ ਪ੍ਰਿੰਸੀਪਲ ਸੋਨੀਆ ਜੈਰਥ ਦੀ ਪ੍ਰਧਾਨਗੀ ਵਿੱਚ ਬੜੇ ਉਤਸਾਹ ਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਪ੍ਰੋਗਰਾਮ ਦਾ ਮੁੱਖ ਵਿਸ਼ਾ ਜਾਗ੍ਰਿਤੀ ਸੀ। ਮੁੱਖ ਮਹਿਮਾਨ ਰਾਣਾ ਗੁਰਜੀਤ ਸਿੰਘ ਐੱਮਐੱਲਏ ਕਪੂਰਥਲਾ ਵਜੋਂ ਸ਼ਾਮਲ ਹੋਏ। ਸੇਠ ਹੁਕਮ ਚੰਦ ਐੱਸਡੀ ਪਬਲਿਕ ਸਕੂਲ ਦੇ ਪ੍ਰੈਜ਼ੀਡੈਂਟ ਨਰੇਸ਼ ਕੁਮਾਰ ਬੁਧੀਆ, ਸੀਨੀਅਰ ਵਾਈਸ ਪ੍ਰੈਸੀਡੈਂਟ ਵਿਨੋਦ ਦਾਦਾ, ਮੈਨੇਜਰ ਪ੍ਰਵੀਨ ਦਾਦਾ, ਜੁਆਇੰਟ ਸੈਕਟਰੀ ਰਮਨ ਬੁਧੀਆ ਤੇ ਪ੍ਰਿੰਸੀਪਲ ਜਲੰਧਰ ਹਾਜ਼ਰ ਹੋਏ। ਪ੍ਰਿੰਸੀਪਲ ਸੋਨੀਆ ਜੈਰਥ ਨੇ ਮੁੱਖ ਮਹਿਮਾਨ ਨੂੰ ਫੁੱਲਾਂ ਦਾ ਗੁੱਲਦਸਤਾ ਦੇ ਕੇ ਸਵਾਗਤ ਕੀਤਾ ਤੇ ਮਹਿਮਾਨਾਂ ਦਾ ਤਿਲਕ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਮਾਤਾ ਸਰਸਵਤੀ ਦੀ ਪ੍ਰਤਿਮਾ ਅੱਗੇ ਸ਼ਮਾ ਰੋਸ਼ਨ ਤੇ ਫੁੱਲ ਅਰਪਿਤ ਕਰਕੇ ਕਰਵਾਈ ਗਈ। ਸਮਾਰੋਹ ਦਾ ਮੁੱਖ ਆਕਰਸ਼ਣ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਰਹੇ। ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਤਰੰਗ ਬਚਪਨ ਦੀਆਂ ਮਿੱਠੀਆਂ ਸੁਰਾਂ ਤੇ ਮਾਸੂਮ ਤਾਲਾਂ ਰਾਹੀਂ ਆਪਣੀ ਪ੍ਰਤਿਭਾ ਦਾ ਸੁੰਦਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਸੋਨੀਆ ਜੈਰਥ ਦੁਆਰਾ ਸਲਾਨਾ ਰਿਪੋਰਟ ਪੜ੍ਹੀ ਗਈ। ਪਿਛਲੇ ਸਾਲ ਦੇ ਅਕਾਦਮਿਕ ਵਿਜੇਤਾ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਲ ਭਰ ਦੌਰਾਨ ਵਿੱਦਿਅਕ, ਖੇਡਾਂ ਤੇ ਹੋਰ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਾਲਾਨਾ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਰਾਣਾ ਗੁਰਜੀਤ ਸਿੰਘ ਜੀ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਦੀ ਮਿਹਨਤ ਤੇ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਜੀਵਨ ਵਿੱਚ ਮਿਹਨਤ, ਅਨੁਸ਼ਾਸਨ ਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਬੱਚਿਆਂ ਨੂੰ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ, ਨੈਤਿਕ ਕਦਰਾਂ ਕੀਮਤਾ ਸਿਖਾਉਣਾ ਮਾਪਿਆਂ ਤੇ ਅਧਿਆਪਕਾਂ ਦੀ ਜ਼ਿੰਮੇਵਾਰੀ ਹੈ। ਪ੍ਰਿੰਸੀਪਲ ਸੋਨੀਆ ਜੈਰਥ ਨੇ ਸਾਰੇ ਮਹਿਮਾਨਾਂ, ਮਾਪਿਆਂ, ਅਧਿਆਪਕਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਰੋਹ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ, ਰਚਨਾਤਮਕਤਾ ਤੇ ਸਰਵਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਦੇ ਹਨ। ਪ੍ਰੋਗਰਾਮ ਦਾ ਅੰਤ ਰਾਸ਼ਟਰੀ ਗੀਤ ਨਾਲ ਕੀਤਾ ਗਿਆ। ਸਕੂਲ ਦੀ ਮੈਨੇਜਮੈਂਟ ਨੇ ਸਫਲ ਪ੍ਰੋਗਰਾਮ ਲਈ ਪੂਰੇ ਸਟਾਫ ਤੇ ਬੱਚਿਆਂ ਨੂੰ ਵਧਾਈ ਦਿੱਤੀ।