- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਦੀ ਸਰਕਾਰ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਰੋਕਣ ’ਚ ਅਸਫਲ ਰਹੀ ਹੈ : ਚੇਤਨ ਸੂਰੀ

ਆਪ ਸਰਕਾਰ ਗੈਂਗਸਟਰਾਂ ਤੇ ਤਸਕਰਾਂ ਨੂੰ ਰੋਕਣ ’ਚ ਅਸਫਲ ਰਹੀ : ਸੂਰੀ
ਗੁਰਵਿੰਦਰ ਕੌਰ ਪੰਜਾਬੀ ਜਾਗਰਣ
ਕਪੂਰਥਲਾ : ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਮਾਨਸਾ ਦੇ ਉੱਘੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਹੱਤਿਆ ਨੂੰ ਲੈ ਕੇ ਪੰਜਾਬ ਭਰ ਵਿੱਚ ਗੁੱਸੇ ਦੀ ਲਹਿਰ ਦੌੜ ਗਈ ਹੈ। ਇਸ ਦੌਰਾਨ ਭਾਜਪਾ ਆਗੂਆਂ ਨੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦੇ ਹੋਏ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਵਿੱਚ ਭਾਜਪਾ ਆਗੂਆਂ ਨੇ ਚਾਰ ਬੱਤੀ ਚੌਕ ’ਤੇ ਵਿਸ਼ਾਲ ਵਿਰੋਧ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਤੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਕਿਹਾ ਕਿ ਬਦਲਾਅ ਦੇ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ (ਆਪ) ਦੇ ਅਧੀਨ ਪੰਜਾਬ ਵਿੱਚ ਗੈਂਗਸਟਰਵਾਦ ਤੇ ਨਸ਼ਾ ਤਸਕਰੀ ਫੈਲ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਸ਼ਰੇਆਮ ਮਾਰਿਆ ਜਾ ਰਿਹਾ ਹੈ। ਚੇਤਨ ਸੂਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਦੇ ਨਾਮ ’ਤੇ ਸਿਰਫ਼ ਡਰਾਮਾ ਕਰ ਰਹੀ ਹੈ, ਜਦੋਂ ਕਿ ਜ਼ਮੀਨੀ ਪੱਧਰ ’ਤੇ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਵਰਗੇ ਯੋਧਿਆਂ ਦਾ ਕਤਲ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਨੂੰ ਨੈਤਿਕ ਆਧਾਰ ’ਤੇ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ।
ਚੇਤਨ ਸੂਰੀ ਨੇ ਕਿਹਾ ਕਿ ਭਾਜਪਾ ਨਸ਼ਿਆਂ ਦੀ ਦੁਰਵਰਤੋਂ ਤੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਸੂਬੇ ਭਰ ਵਿੱਚ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਅਪਰਾਧ ਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਉਮੇਸ਼ ਸ਼ਾਰਦਾ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਦੋਸ਼ ਲਗਾਇਆ ਕਿ ਸੂਬੇ ਵਿੱਚ ਗੁੰਡਾਗਰਦੀ ਤੇ ਮਾਫੀਆ ਰਾਜ ਦੀ ਸਥਿਤੀ ਵਿਕਸਤ ਹੋ ਰਹੀ ਹੈ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਗੈਂਗਸਟਰਾਂ ਤੇ ਨਸ਼ਾ ਤਸਕਰਾਂ ’ਤੇ ਲਗਾਮ ਲਗਾਉਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਸਮਾਜਿਕ ਵਰਕਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪਰਵਿੰਦਰ ਸਿੰਘ ਝੋਟਾ ਦੀ ਮੁਹਿੰਮ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੀ ਲੜਾਈ ਦੱਸਿਆ ਤੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ। ਉਨ੍ਹਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ’ਤੇ ਵੀ ਦੋਸ਼ ਲਗਾਏ ਤੇ ਨਸ਼ਿਆਂ ਦੀ ਦੁਰਵਰਤੋਂ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਾਨੂੰਨ ਵਿਵਸਥਾ ਤੇ ਨਸ਼ਾ ਤਸਕਰੀ ਦੇ ਮੁੱਦੇ ’ਤੇ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ ਤਾਂ ਪਾਰਟੀ ਦਾ ਵਿਰੋਧ ਜਾਰੀ ਰਹੇਗਾ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਯਸ਼ ਮਹਾਜਨ, ਨਿਰਮਲ ਸਿੰਘ ਨਾਹਰ, ਮਹਿੰਦਰ ਸਿੰਘ ਬਲੇਰ, ਪ੍ਰਦੀਪ ਠਾਕੁਰ, ਯਾਦਵਿੰਦਰ ਪਾਸੀ, ਕੌਂਸਲਰ ਰਾਜੇਸ਼ ਸ਼ਰਮਾ, ਸਰਵਣ ਸਿੰਘ, ਵਿਸ਼ਾਲ ਸੋਂਧੀ, ਸਰਬਜੀਤ ਸਿੰਘ ਦਿਓਲ, ਅਸ਼ਵਨੀ ਭੋਲਾ, ਜਗਦੀਸ਼ ਸ਼ਰਮਾ, ਅਸ਼ੋਕ ਸ਼ਰਮਾ, ਗੋਪਾਲ ਕ੍ਰਿਸ਼ਨ ਅਰੋੜਾ, ਵਿਜੇ ਕੁਮਾਰ, ਪੁਸ਼ਪ ਪਾਸੀ, ਸੰਤੋਸ਼ ਠੇਕੇਦਾਰ, ਸੁਨੀਲ ਸ਼ਰਮਾ, ਸੁਨੀਲ ਅਰੋੜਾ, ਨਰੇਸ਼ ਸੇਠੀ, ਅਨੀਸ਼ ਅਗਰਵਾਲ, ਸੁਖਵਿੰਦਰ ਸਿੰਘ ਜਿੰਮੀ, ਧਰਮਵੀਰ ਬੌਬੀ, ਕੁਸ਼ਲਦੀਪ ਸਿੰਘ, ਨੱਥੂ ਰਾਮ ਮਹਾਜਨ, ਕਮਲ ਪ੍ਰਭਾਕਰ, ਸੰਨੀ ਬੈਂਸ, ਰਾਜੇਸ਼ ਬਾਘਾ, ਸੰਨੀ ਸਕਾਟ, ਹੈਪੀ ਪੰਡਿਤ, ਸੋਨੂੰ ਔਜਲਾ, ਬਲਵਿੰਦਰ ਸਿੰਘ ਠੀਕਰੀਵਾਲਾ, ਹਰਮਨ ਦੀਪ ਸਿੰਘ ਆਦਿ ਹਾਜ਼ਰ ਸਨ।