ਅਕਾਲਗੜ੍ਹ ਦੀ ਪੰਚਾਇਤ ਨੇ ਐੱਸਡੀਐੱਮ ਨੂੰ ਦਿੱਤਾ ਮੰਗ ਪੱਤਰ ਅਕਾਲਗੜ੍ਹ ਦੀ ਪੰਚਾਇਤ ਨੇ ਪੰਚਾਇਤ ਯੂਨੀਅਨ ਦੀ ਹਾਜਰੀ ‘ਚ ਐਸ.ਡੀ.ਐਮ. ਡਾ. ਨਵਜੋਤ ਸ਼ਰਮਾ ਨੂੰ ਦਿੱਤਾ ਮੰਗ ਪੱਤਰ
Publish Date: Mon, 14 Sep 2026 08:11 PM (IST)
Updated Date: Mon, 14 Sep 2026 08:14 PM (IST)
ਮਾਮਲਾ ਜਾਤੀ ਭੇਦਭਾਵ ਕਰਨ ਦਾ ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਪਿੰਡ ਅਕਾਲਗੜ੍ਹ ਦੀ ਗ੍ਰਾਮ ਪੰਚਾਇਤ ਵੱਲੋਂ ਪੰਚਾਇਤ ਯੂਨੀਅਨ ਬਲਾਕ ਫਗਵਾੜਾ ਦੇ ਆਗੂਆਂ ਦੀ ਹਾਜ਼ਰੀ ਤੇ ਸਰਪੰਚ ਮੀਨਾ ਅਕਾਲਗੜ੍ਹ ਦੀ ਅਗਵਾਈ ਹੇਠ ਐੱਸਡੀਐੱਮ ਫਗਵਾੜਾ ਡਾ. ਨਵਜੋਤ ਸ਼ਰਮਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਦੇਣ ਉਪਰੰਤ ਸਰਪੰਚ ਮੀਨਾ ਨੇ ਦੱਸਿਆ ਕਿ ਉਨ੍ਹਾਂ ਦੇ ਖਿਲਾਫ ਜਾਤੀ ਭੇਦਭਾਵ ਸਬੰਧੀ ਜੋ ਦਰਖਾਸਤ ਦਿੱਤੀ ਗਈ ਸੀ ਕਿ ਪਿੰਡ ਦੇ ਵਾਲਮੀਕਿ ਸਮਾਜ ਨਾਲ ਸਬੰਧਤ ਪਰਿਵਾਰਾਂ ਨੂੰ ਮੁਢਲੀਆਂ ਸਹੂਲਤਾਂ ਤੋਂ ਵਾਂਝਿਆਂ ਰੱਖਿਆ ਜਾ ਰਿਹਾ ਹੈ, ਇਸ ਮਾਮਲੇ ਨੂੰ ਲੈ ਕੇ ਪਿੰਡ ਦੀ ਸਮੂਹ ਪੰਚਾਇਤ ਵੱਲੋਂ ਆਪਣਾ ਪੱਖ ਸਪੱਸ਼ਟ ਕਰਨ ਲਈ ਇੱਕ ਮੰਗ ਪੱਤਰ ਐੱਸਡੀਐੱਮ ਫਗਵਾੜਾ ਨੂੰ ਦਿੱਤਾ ਗਿਆ ਹੈ। ਉਨ੍ਹਾਂ ਨੇ ਫਿਰ ਦੁਹਰਾਇਆ ਕਿ ਪਿੰਡ ਅਕਾਲਗੜ੍ਹ ਦੀ ਗ੍ਰਾਮ ਪੰਚਾਇਤ ਵੱਲੋਂ ਪਿੰਡ ਵਿੱਚ ਕਿਸੇ ਵੀ ਸਮਾਜ ਜਾਂ ਕਿਸੇ ਵੀ ਵਿਅਕਤੀ ਨਾਲ ਕਿਸੇ ਤਰ੍ਹਾਂ ਦਾ ਕੋਈ ਮਤਭੇਦ ਜਾਂ ਭੇਦਭਾਵ ਨਹੀਂ ਕੀਤਾ ਜਾਂਦਾ ਤੇ ਪਿੰਡ ਦੇ ਸਾਰੇ ਸਮਾਜਾਂ ਦੇ ਲੋਕ ਆਪਸੀ ਭਾਈਚਾਰਕ ਸਾਂਝ ਨਾਲ ਰਹਿੰਦੇ ਹਨ। ਸਰਪੰਚ ਮੀਨਾ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਪਿੰਡ ਦਾ ਮਾਹੌਲ ਤੇ ਆਪਸੀ ਭਾਈਚਾਰਕ ਸਾਂਝ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਨਵੀਂ ਬਣੀ ਪੰਚਾਇਤ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਸਭ ਤੋਂ ਪਹਿਲ ਦੇ ਆਧਾਰ ’ਤੇ ਸ੍ਰੀ ਵਾਲਮੀਕਿ ਮੰਦਰ ਦੀ ਉਸਾਰੀ ਕਰਵਾਈ ਗਈ ਸੀ, ਜੋ ਇਸ ਗੱਲ ਦਾ ਸਬੂਤ ਹੈ ਕਿ ਪੰਚਾਇਤ ਵੱਲੋਂ ਸਾਰੇ ਸਮਾਜਾਂ ਨੂੰ ਬਰਾਬਰ ਮਹੱਤਵ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਨੂੰ ਸਮੇਂ-ਸਮੇਂ ’ਤੇ ਮਿਲਣ ਵਾਲੀਆਂ ਗ੍ਰਾਂਟਾਂ ਨੂੰ ਧਰਮ ਤੇ ਜਾਤੀ ਤੋਂ ਉੱਪਰ ਉੱਠ ਕੇ ਪਿੰਡ ਦੇ ਸਾਂਝੇ ਵਿਕਾਸ ਤੇ ਸਾਰੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਖਰਚ ਕੀਤਾ ਜਾਂਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਵਾਲਮੀਕਿ ਸਮਾਜ ਨਾਲ ਸਬੰਧਤ ਦੱਸੇ ਜਾ ਰਹੇ 10 ਘਰ ਨਹੀਂ, ਸਗੋਂ ਸਿਰਫ਼ 2 ਘਰ ਪਿੰਡ ਤੋਂ ਕਰੀਬ ਅੱਧਾ ਤੋਂ ਪੌਣਾ ਕਿਲੋਮੀਟਰ ਦੂਰ ਇੱਕ ਪ੍ਰਾਈਵੇਟ ਕਲੋਨੀ ਵਿੱਚ ਰਹਿੰਦੇ ਹਨ। ਇਸ ਦੇ ਬਾਵਜੂਦ ਗ੍ਰਾਮ ਪੰਚਾਇਤ ਵੱਲੋਂ ਆਪਣੀ ਹੱਦ ਤੱਕ ਵਾਟਰ ਸਪਲਾਈ ਦੀਆਂ ਪਾਈਪਾਂ ਆਦਿ ਪਾ ਕੇ ਇਨ੍ਹਾਂ ਪਰਿਵਾਰਾਂ ਨੂੰ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਸਰਪੰਚ ਮੀਨਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਦੇ ਵੀ ਕਿਸੇ ਵਿਅਕਤੀ ਦੀ ਸ਼ਾਨ ਜਾਂ ਸਨਮਾਨ ਦੇ ਖਿਲਾਫ ਅਜਿਹਾ ਕੋਈ ਸ਼ਬਦ ਨਹੀਂ ਵਰਤਿਆ ਗਿਆ, ਜਿਸ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਖਿਲਾਫ ਦਿੱਤੀ ਗਈ ਦਰਖਾਸਤ ਬਿਲਕੁਲ ਝੂਠੀ ਤੇ ਬੇਬੁਨਿਆਦ ਹੈ। ਇਸ ਮੌਕੇ ਵੱਡੀ ਗਿਣਤੀ ‘ਚ ਪਹੁੰਚੇ ਪਿੰਡ ਦੇ ਵਸਨੀਕਾਂ ਨੇ ਹੈਰਾਨੀ ਪ੍ਰਗਟਾਈ ਕਿ ਜਿਨ੍ਹਾਂ ਦੋ ਪਰਿਵਾਰਾਂ ਦੇ ਵਾਟਰ ਸਪਲਾਈ ਕੁਨੈਕਸ਼ਨ ਲਗਾਉਣ ‘ਚ ਭੇਦਭਾਵ ਦੀ ਗੱਲ ਕੀਤੀ ਜਾ ਰਹੀ ਹੈ, ਉਨ੍ਹਾਂ ਵੱਲੋਂ ਸਰਪੰਚ ਨੂੰ ਇਸ ਸਬੰਧੀ ਕੋਈ ਲਿਖਤੀ ਪੱਤਰ ਨਹੀਂ ਦਿੱਤਾ ਗਿਆ, ਜਿਸ ਤੋਂ ਸਪਸ਼ਟ ਹੈ ਕਿ ਕੁਝ ਸ਼ਰਾਰਤੀ ਅਨਸਰ ਪਿੰਡ ਤੇ ਇਲਾਕੇ ਦੀ ਭਾਈਚਾਰਕ ਸਾਂਝ ਨੂੰ ਵਿਗਾੜਨਾ ਚਾਹੁੰਦੇ ਹਨ। ਉਨ੍ਹਾਂ ਫਗਵਾੜਾ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਸ ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਮੌਕੇ ਪੰਚਾਇਤ ਯੂਨੀਅਨ ਬਲਾਕ ਫਗਵਾੜਾ ਦੇ ਪ੍ਰਧਾਨ ਨਰਿੰਦਰ ਸਿੰਘ ਸਰਪੰਚ ਮਾਧੋਪੁਰ, ਮੀਤ ਪ੍ਰਧਾਨ ਰਣਜੀਤ ਰਾਮ ਕਲੇਰ ਸਰਪੰਚ ਨੰਗਲ ਮੱਝਾ, ਜਨਰਲ ਸਕੱਤਰ ਆਗਿਆਪਾਲ ਸਿੰਘ ਖਲਵਾੜਾ, ਰਿੰਪਲ ਕੁਮਾਰ ਸਰਪੰਚ ਵਜੀਦੋਵਾਲ, ਸੁਰਿੰਦਰ ਸਿੰਘ ਸਰਪੰਚ ਖਲਵਾੜਾ ਕਲੋਨੀ, ਬੀਬੀ ਚਰਨਜੀਤ ਕੌਰ ਸਰਪੰਚ ਦੇਵਾ ਸਿੰਘ ਵਾਲਾ, ਗੁਰਦੀਪ ਸਿੰਘ ਨੰਬਰਦਾਰ, ਪੰਚਾਇਤ ਮੈਂਬਰ ਸੁਮਨ ਲਤਾ, ਸੰਦੀਪ ਕੌਰ, ਪਰਮਜੀਤ ਕੌਰ, ਚਮਨ ਲਾਲ, ਰਾਜਿੰਦਰ ਕੌਰ ਤੋਂ ਇਲਾਵਾ ਤਰਸੇਮ ਲਾਲ, ਬਖਸ਼ੀਸ਼ ਸਿੰਘ, ਪ੍ਰੀਤਮ ਸਿੰਘ, ਪ੍ਰਕਾਸ਼ ਰਾਮ, ਓਮ ਪ੍ਰਕਾਸ਼, ਹਰਜਿੰਦਰ ਪਾਲ, ਕੁਲਵਿੰਦਰ ਸਿੰਘ, ਜੋਗਾ ਸਿੰਘ, ਸੁਰਿੰਦਰ ਕੌਰ, ਨਿਰਮਲ ਦਾਸ, ਜਸਵਿੰਦਰ ਕੌਰ, ਜਸਬੀਰ ਸਿੰਘ, ਸਰਵਣ ਸਿੰਘ, ਕੁਲਦੀਪ ਸਿੰਘ, ਰੋਸ਼ਨ ਲਾਲ, ਗੁਰਜੀਤ ਕੌਰ, ਮਨਜੀਤ ਸਿੰਘ, ਮੱਖਣ ਲਾਲ, ਰਾਜੀਵ ਬੰਗੜ, ਰਣਜੀਤ ਕੌਰ, ਮੋਹਨ ਲਾਲ, ਰੂਪ ਲਾਲ, ਗੁਰਜੀਤ ਸਿੰਘ, ਭੁਪਿੰਦਰ ਸਿੰਘ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ, ਮਲਕੀਤ ਸਿੰਘ, ਕਮਲਜੀਤ ਸਿੰਘ, ਅਵਤਾਰ ਸਿੰਘ, ਸੰਤੋਖ ਸਿੰਘ, ਮਹਿੰਦਰ ਕੌਰ ਅਤੇ ਜਸਕਰਨ ਆਦਿ ਹਾਜਰ ਸਨ। ਵਾਲਮੀਕਿ ਭਾਈਚਾਰੇ ਦੇ ਪੰਜ ਪਰਿਵਾਰਾਂ ਨੇ ਵੀ ਦੋਸ਼ਾਂ ਨੂੰ ਨਕਾਰਿਆ ਇਸ ਦੌਰਾਨ ਪਿੰਡ ਅਕਾਲਗੜ੍ਹ ਦੇ ਵਸਨੀਕ ਤੇ ਵਾਲਮੀਕਿ ਭਾਈਚਾਰੇ ਨਾਲ ਸਬੰਧਤ ਬੂਟਾ ਰਾਮ, ਪ੍ਰਦੀਪ ਕੁਮਾਰ, ਰਾਕੇਸ਼ ਕੁਮਾਰ, ਲਵਪ੍ਰੀਤ, ਪਰਮਜੀਤ ਰਾਮ ਤੇ ਸੁਮਨ ਨੇ ਦੱਸਿਆ ਕਿ ਉਨ੍ਹਾਂ ਦੀ ਬਿਰਾਦਰੀ ਦੇ ਪਿੰਡ ‘ਚ ਕੁੱਲ 7 ਪਰਿਵਾਰ ਹਨ, ਜਿਨ੍ਹਾਂ ਵਿੱਚੋਂ 2 ਪਰਿਵਾਰ ਪਿੰਡ ਦੇ ਬਾਹਰ ਇੱਕ ਕਲੋਨੀ ਵਿੱਚ ਰਹਿੰਦੇ ਹਨ। ਜਿਨ੍ਹਾਂ ਵਲੋਂ ਜਾਤੀ ਸਬੰਧੀ ਭੇਦਭਾਵ ਦੇ ਲਗਾਏ ਜਾ ਰਹੇ ਦੋਸ਼ ਬਿਲਕੁਲ ਠੀਕ ਨਹੀਂ ਹਨ। ਉਨ੍ਹਾਂ ਵੀ ਕਿਹਾ ਕਿ ਪ੍ਰਸ਼ਾਸਨ ਨੂੰ ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰਨੀ ਚਾਹੀਦੀ ਹੈ।