ਗੱਠਜੋੜ ਨੂੰ ਮਿਲੇਗਾ ਵੱਡਾ ਹੁੰਗਾਰਾ : ਹੈਪੀ ਜੁਲਕਾ ਪੰਜਾਬ ਵਿੱਚ ਅਕਾਲੀ ਦਲ-ਭਾਜਪਾ ਗੱਠਜੋੜ ਨੂੰ ਮਿਲੇਗਾ ਵੱਡਾ ਹੁੰਗਾਰਾ : ਹੈਪੀ ਜੁਲਕਾ
Publish Date: Sun, 29 Nov 2026 07:35 PM (IST)
Updated Date: Sun, 29 Nov 2026 07:37 PM (IST)
ਦਲਜੀਤ ਸਿੰਘ ਨਡਾਲਾ ਨੂੰ ਹਲਕਾ ਇੰਚਾਰਜ ਕਰਤਾਰਪੁਰ ਬਣਨ ’ਤੇ ਦਿੱਤੀ ਵਧਾਈ ਅੰਮ੍ਰਿਤਪਾਲ ਬਾਜਵਾ ਪੰਜਾਬੀ ਜਾਗਰਣ ਬੇਗੋਵਾਲ : ਅਕਾਲੀ-ਭਾਜਪਾ ਦਾ ਗੱਠਜੋੜ ਹੋਣ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਵੱਡਾ ਬਲ ਮਿਲੇਗਾ। ਇਹ ਗੱਲ ਖੇਡ ਪ੍ਰਮੋਟਰ ਤੇ ਸਮਾਜ ਸੇਵਕ ਆਗੂ ਹੈਪੀ ਜੁਲਕਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਕਰਤਾਰਪੁਰ ਇੰਚਾਰਜ ਤੇ ਖੇਡ ਪ੍ਰਮੋਟਰ ਦਲਜੀਤ ਸਿੰਘ ਨਡਾਲਾ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਲੱਖ-ਲੱਖ ਵਧਾਈ ਦਿੱਤੀ। ਇਸ ਸਮੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਨੂੰ ਪੰਜਾਬ ਦੇ ਲੋਕ ਵੱਡਾ ਹੁਲਾਰਾ ਦੇਣਗੇ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਵਿਚਕਾਰ ਹੋਇਆ ਗੱਠਜੋੜ ਪੰਜਾਬ ਦੀ ਰਾਜਨੀਤੀ ਵਿੱਚ ਅਹਿਮ ਚਰਚਾ ਦਾ ਵਿਸ਼ਾ ਹੈ। ਇਸ ਦੇ ਨਾਲ ਹੀ ਨੌਜਵਾਨ ਪੀੜ੍ਹੀ ਨੂੰ ਪਾਰਟੀਆਂ ਵਿੱਚ ਅਹਿਮ ਸਮਾਂ ਤੇ ਜ਼ਿੰਮੇਵਾਰੀਆਂ ਮਿਲਣਾ ਵੀ ਇੱਕ ਚੰਗਾ ਸੰਕੇਤ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨੌਜਵਾਨ ਆਗੂਆਂ ਦੀ ਸ਼ਮੂਲੀਅਤ ਨਾਲ ਪੰਜਾਬ ਦੀ ਬਿਹਤਰੀ, ਤਰੱਕੀ ਤੇ ਵਿਕਾਸ ਲਈ ਕੰਮ ਕਰਨ ਦੇ ਨਵੇਂ ਮੌਕੇ ਪੈਦਾ ਹੋਣਗੇ। ਯੂਥ ਆਗੂ ਹੈਪੀ ਜੁਲਕਾ ਨੇ ਦਲਜੀਤ ਸਿੰਘ ਨਡਾਲਾ ਨੂੰ ਨਵੀਂ ਜ਼ਿੰਮੇਵਾਰੀ ਲਈ ਮੁੜ ਵਧਾਈ ਦਿੰਦਿਆਂ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਸਾਥ ਦੇਣ ਤਾਂ ਜੋ ਕਿ ਪੰਜਾਬ ਵਿੱਚ ਵਿਕਾਸ ਕਾਰਜਾਂ ਤੇ ਨੌਜਵਾਨਾਂ ਦੀ ਬੇਹਤਰੀ ਲਈ ਇੱਕ ਵਧੀਆ ਕਦਮ ਚੁੱਕਿਆ ਜਾ ਸਕੇ।