ਅਕਾਲੀ-ਭਾਜਪਾ ਗੱਠਜੋੜ ਪੰਜਾਬ ਨੂੰ ਮੁੜ ਲੀਹਾਂ ’ਤੇ ਲਿਆਏਗਾ : ਬੀਬੀ ਜਗੀਰ ਕੌਰ ਅਕਾਲੀ ਭਾਜਪਾ ਗੱਠਜੋੜ ਪੰਜਾਬ ਨੂੰ ਮੁੜ ਲੀਹਾਂ ਤੇ ਲਿਆਏਗਾ : ਬੀਬੀ ਜਗੀਰ ਕੌਰ
Publish Date: Wed, 25 Nov 2026 08:44 PM (IST)
Updated Date: Thu, 26 Nov 2026 04:11 AM (IST)
ਕੈਪਸ਼ਨ: 25ਕੇਪੀਟੀ28 ਬੇਗੋਵਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੀਬੀ ਜਗੀਰ ਕੌਰ ਨਾਲ ਯੁਵਰਾਜ ਭੁਪਿੰਦਰ ਸਿੰਘ ਦਿਖਾਈ ਦੇ ਰਹੇ । ਅੰਮ੍ਰਿਤਪਾਲ ਬਾਜਵਾ, ਪੰਜਾਬੀ ਜਾਗਰਣ ਬੇਗੋਵਾਲ : ਅਕਾਲੀ-ਭਾਜਪਾ ਗੱਠਜੋੜ ਹੀ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ਵੱਲ ਲੈ ਕੇ ਜਾਏਗਾ। ਇਹ ਗੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੇਗੋਵਾਲ ਵਿਖੇ ਅਕਾਲੀ ਭਾਜਪਾ ਗੱਠਜੋੜ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਦਾ 22-23 ਸਾਲ ਇਕੱਠ ਰਿਹਾ ਹੈ ਇਸੇ ਦੌਰਾਨ ਪੰਜਾਬ ਨੇ ਬਹੁਤ ਤਰੱਕੀ ਦਾ ਰਾਹ ਫੜਿਆ ਸੀ ਪਰ ਆਪਸੀ ਕੁਝ ਮਤਭੇਦ ਹੋਣ ਕਰ ਕੇ ਗੱਠਜੋੜ ਤੋਂ ਦੂਰ ਹੋਣ ਕਰ ਕੇ ਪੰਜਾਬ ਨੂੰ ਕਾਂਗਰਸ ਦੇ ਆਮ ਆਦਮੀ ਪਾਰਟੀ ਨੇ ਲੀਹਾਂ ਤੋਂ ਪੰਜਾਬ ਨੂੰ ਲਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਹੋਣ ਨਾਲ ਇੱਕ ਮਜਬੂਤ ਸਰਕਾਰ ਬਣੇਗੀ ਕਿਉਂਕਿ ਭਾਜਪਾ ਸੈਂਟਰ ਦੇ ਵਿੱਚ ਬੈਠੀ ਹੋਈ ਹੈ, ਜਿਸ ਨੇ ਪਹਿਲਾਂ ਹੀ ਤਹਈਆ ਕੀਤਾ ਹੋਇਆ ਹੈ ਕਿ ਪੰਜਾਬ ਵਿੱਚੋਂ 2029 ਵਿੱਚੋਂ ਨਸ਼ਾ ਖਤਮ ਕਰਨਾ ਹੈ। ਉਹਨਾਂ ਕਿਹਾ ਕਿ ਇਸ ਗੱਠਜੋੜ ਹੋਣ ਨਾਲ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁੱਲਣ ਦੀ ਆਸ ਹੋਈ ਹੈ ਕਿਉਂਕਿ ਦੇਸ਼ ਦੇ ਗ੍ਰਹਿ ਮੰਤਰੀ ਸ਼੍ਰੀ ਅਮ੍ਰਿਤ ਸ਼ਾਹ ਨੇ ਕਿਹਾ ਕਿ ਸੁਰੱਖਿਆ ਕਾਰਨਾ ਕਰਕੇ ਇਹ ਲਾਂਘਾ ਬੰਦ ਕੀਤਾ ਗਿਆ ਸੀ ਪਰ ਜਲਦੀ ਸੁਰੱਖਿਆ ਦੀ ਸਮੀਖਿਆ ਕਰਨ ਉਪਰੰਤ ਇਸ ਨੂੰ ਮੁੜ ਖੋਲ੍ਹਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਕਿਸਾਨੀ ਮਸਲੇ ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਵੀ ਆਸ ਪੰਜਾਬ ਦੇ ਲੋਕਾਂ ਨੂੰ ਬੱਝੀ ਹੈ । ਬੀਬੀ ਜਗੀਰ ਕੌਰ ਨੇ ਇਹ ਵੀ ਕਿਹਾ ਕਿ ਅੱਜ ਅਸੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਧਾਈ ਦਿੰਦੇ ਹਾਂ ਜਿਨਾਂ ਪੰਜਾਬ ਦੇ ਹਿੱਤਾਂ ਨੂੰ ਸੋਚਦੇ ਹੋਏ ਇਹ ਫੈਸਲਾ ਲਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਹੋਣ ਨਾਲ ਅਕਾਲੀ ਤੇ ਭਾਜਪਾ ਵਰਕਰਾਂ ਵਿੱਚ ਮੁੜ ਆਪਸੀ ਰਿਸ਼ਤਾ ਮਜਬੂਤ ਹੋਏਗਾ ਤੇ ਇਹ ਰਿਸ਼ਤਾ ਅਗਲੀ ਸਰਕਾਰ ਨੂੰ ਮਜਬੂਤੀ ਨਾਲ ਲਿਆਏਗਾ। ਇਸ ਸਮੇਂ ਯੁਵਰਾਜ ਭੁਪਿੰਦਰ ਸਿੰਘ, ਸਾਬਕਾ ਪ੍ਰਧਾਨ ਰਜਿੰਦਰ ਸਿੰਘ ਲਾਡੀ, ਰਜਨੀਤ ਕੌਰ ਬਾਵਾ ਤੇ ਮੌਂਟੀ ਬੇਗੋਵਾਲ ਹਾਜ਼ਰ ਸਨ।