ਅਕਾਲੀ-ਭਾਜਪਾ ਗੱਠਜੋੜ ਪੰਜਾਬ ’ਚ ਮੁੜ ਸਰਕਾਰ ਬਣਾਏਗਾ : ਬੀਬੀ ਜਗੀਰ ਕੌਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਵਿੱਚ ਮੁੜ ਸਰਕਾਰ ਬਣਾਵੇਗਾ: ਬੀਬੀ ਜਗੀਰ ਕੌਰ
Publish Date: Sat, 28 Nov 2026 09:15 PM (IST)
Updated Date: Sat, 28 Nov 2026 09:16 PM (IST)
ਕਸਬਾ ਭੁਲੱਥ ਵਿਖੇ ਅਕਾਲੀ-ਭਾਜਪਾ ਗੱਠਜੋੜ ਦੀ ਪਹਿਲੀ ਮੀਟਿੰਗ ਹੋਈ ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਭੁਲੱਥ : ਅਗਾਮੀ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਕਸਬਾ ਭੁਲੱਥ ਵਿਖੇ ਅਕਾਲੀ-ਭਾਜਪਾ ਗੱਠਜੋੜ ਦੀ ਪਹਿਲੀ ਮੀਟਿੰਗ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਭਾਜਪਾ ਹਲਕਾ ਭੁਲੱਥ ਦੇ ਕਨਵੀਨਰ ਰਮੇਸ਼ ਚੰਦ ਸ਼ਰਮਾ ਦੇ ਘਰ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ-ਭਾਜਪਾ ਗੱਠਜੋੜ ਪੰਜਾਬ ਵਿੱਚ ਮੁੜ ਜਿੱਤ ਪ੍ਰਾਪਤ ਕਰੇਗਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਿਰਫ਼ ਇੱਕ ਸਿਆਸੀ ਸਮਝੌਤਾ ਨਹੀਂ, ਸਗੋਂ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ, ਜਿਸ ਦੀ ਪੰਜਾਬ ਦੇ ਲੋਕ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਸਨ। ਇਸ ਮੌਕੇ ਚੇਤਨ ਸੂਰੀ, ਜ਼ਿਲ੍ਹਾ ਪ੍ਰਧਾਨ ਭਾਜਪਾ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਅਕਾਲੀ-ਭਾਜਪਾ ਵਰਕਰਾਂ ਵੱਲੋਂ ਪ੍ਰਣ ਕੀਤਾ ਗਿਆ ਕਿ ਉਹ ਬੀਬੀ ਜਗੀਰ ਕੌਰ ਦੀ ਜਿੱਤ ਲਈ ਦਿਨ-ਰਾਤ ਇੱਕ ਕਰ ਦੇਣਗੇ। ਇਸ ਸਬੰਧੀ ਵੱਖ-ਵੱਖ ਵਰਕਰਾਂ ਵੱਲੋਂ ਆਪਣੇ ਵਿਚਾਰ ਵੀ ਸਾਂਝੇ ਕੀਤੇ ਗਏ ਤੇ ਚੋਣਾਂ ਸਬੰਧੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭਾਜਪਾ ਚੇਤਨ ਸੂਰੀ, ਹਲਕਾ ਭੁਲੱਥ ਦੇ ਭਾਜਪਾ ਇੰਚਾਰਜ ਅਮਨਦੀਪ ਸਿੰਘ ਗੌਰਾ ਗਿੱਲ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਜੋਗਿੰਦਰਪਾਲ ਮਰਵਾਹਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਭੁਲੱਥ, ਡਾ. ਮਾਨ ਸਿੰਘ, ਬਾਬਾ ਜਸਵੀਰ ਸਿੰਘ ਸਾਬਕਾ ਐੱਮਸੀ, ਅਰਸ਼ਦੀਪ ਸਿੰਘ ਅਰਸ਼, ਜਤਿੰਦਰ ਕੁਮਾਰ ਟਿੰਕੂ, ਅਮਰੀਕ ਸਿੰਘ ਪੀਏ, ਭੁਵਨੇਸ਼ਵਰ ਦੱਤਾ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।