- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ-ਭਾਜਪਾ ਗਠਜੋੜ ਪੰਜਾਬ ਵਿੱਚ ਖੁਸ਼ਹਾਲੀ ਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰੇਗਾ : ਨਾਨਕਪੁਰ

ਕੈਪਸ਼ਨ: 25ਕੇਪੀਟੀ24
ਗਠਜੋੜ ਦੀ ਖੁਸ਼ੀ ਵਿਚ ਭਾਜਪਾ ਤੇ ਅਕਾਲੀ ਦਲ ਦੇ ਆਗੂ ਲੱਡੂ ਵੰਡਦੇ ਅਤੇ ਸੀਨੀਅਰ ਭਾਜਪਾ ਆਗੂ ਸੁਖਦੇਵ ਸਿੰਘ ਨਾਨਕਪੁਰ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ।
ਗੁਰਵਿੰਦਰ ਕੌਰ, ਪੰਜਾਬੀ ਜਾਗਰਣ
ਕਪੂਰਥਲਾ : ਹਿੰਦੂ-ਸਿੱਖ ਭਾਈਚਾਰੇ, ਆਪਸੀ ਸਮਝ ਤੇ ਸਦਭਾਵਨਾ ਦਾ ਪ੍ਰਤੀਕ ਭਾਰਤੀ ਜਨਤਾ ਪਾਰਟੀ (ਭਾਜਪਾ) ਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਗਠਜੋੜ ਪੰਜਾਬ ਤੇ ਪੰਜਾਬੀਅਤ ਦੀ ਰੱਖਿਆ ਲਈ ਬਹੁਤ ਮਹੱਤਵਪੂਰਨ ਤੇ ਕੀਮਤੀ ਸਾਬਤ ਹੋਵੇਗਾ। ਇਹ ਗੱਲ ਸੀਨੀਅਰ ਭਾਜਪਾ ਆਗੂ ਸੁਖਦੇਵ ਸਿੰਘ ਨਾਨਕਪੁਰ ਨੇ ਬੁੱਧਵਾਰ ਨੂੰ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਕਹੀ। ਇਸ ਮੌਕੇ ਗਠਜੋੜ ਦੀ ਖੁਸ਼ੀ ’ਚ ਭਾਜਪਾ ਤੇ ਅਕਾਲੀ ਦਲ ਦੇ ਆਗੂਆਂ ਵਲੋਂ ਲੱਡੂ ਵੰਡੇ ਗਏ ਤੇ ਭੰਗੜੇ ਪਾ ਕੇ ਖੁਸ਼ੀ ਦਾ ਇਜਹਾਰ ਕੀਤਾ ਗਿਆ। ਇਸ ਮੌਕੇ ਨਾਨਕਪੁਰ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਮੰਗਲਵਾਰ ਨੂੰ ਐਲਾਨੇ ਗਏ ਗਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਗਠਜੋੜ ਪੰਜਾਬ, ਪੰਜਾਬੀਆਂ ਤੇ ਪੰਜਾਬੀਅਤ ਨੂੰ ਨਵੀਂ ਤਾਕਤ ਪ੍ਰਦਾਨ ਕਰੇਗਾ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਹ ਗਠਜੋੜ ਪੰਜਾਬ ਨੂੰ ਆਪਣੀ ਸ਼ਾਨਦਾਰ ਪਛਾਣ ਅਤੇ ਵੱਕਾਰ ਬਹਾਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।ਨਾਨਕਪੁਰ ਨੇ ਕਿਹਾ ਕਿ ਇਸ ਗਠਜੋੜ ਨੇ ਪਹਿਲਾਂ ਵੀ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਅਤੇ ਸੂਬੇ ਦੇ ਵਿਕਾਸ ਲਈ ਕਈ ਮਹੱਤਵਪੂਰਨ ਕਾਰਜ ਪੂਰੇ ਕੀਤੇ ਹਨ।ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨਸ਼ਾਖੋਰੀ, ਗੈਂਗਸਟਰਵਾਦ, ਬੇਰੁਜ਼ਗਾਰੀ ਤੇ ਮਾੜੀ ਆਰਥਿਕ ਸਥਿਤੀ ਵਰਗੀਆਂ ਗੰਭੀਰ ਚੁਣੌਤੀਆਂ ਨਾਲ ਜੂਝ ਰਿਹਾ ਹੈ। ਨਾਨਕਪੁਰ ਨੇ ਕਿਹਾ ਅਸੀਂ ਵਾਹਿਗੁਰੂ ਜੀ ਅੱਗੇ ਅਰਦਾਸ ਕਰਦੇ ਹਾਂ ਕਿ ਇਹ ਗਠਜੋੜ ਪੰਜਾਬ ਦੀ ਖੁਸ਼ਹਾਲੀ ਨੂੰ ਬਹਾਲ ਕਰੇ। ਇਹ ਤਰੱਕੀ,ਖੁਸ਼ਹਾਲੀ, ਸ਼ਾਂਤੀ ਅਤੇ ਭਾਈਚਾਰੇ ਦੇ ਬੰਧਨਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਫਲ ਹੋਵੇ। ਇਹ ਗੱਠਜੋੜ ਪੰਜਾਬ ਦੇ ਲੋਕਾਂ ਨੂੰ ਚੰਗਾ ਸ਼ਾਸਨ, ਚੰਗਾ ਪ੍ਰਸ਼ਾਸਨ, ਰੁਜ਼ਗਾਰ ਤੇ ਆਰਥਿਕ ਖੁਸ਼ਹਾਲੀ ਪ੍ਰਦਾਨ ਕਰਨ ’ਚ ਇਕ ਮੀਲ ਪੱਥਰ ਸਾਬਤ ਹੋਵੇਗਾ।