ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਸਲਾਨਾ ਗੁਰਮਤਿ ਸਮਾਗਮ ਕਰਵਾਇਆ
ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਸਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ ।
Publish Date: Tue, 10 Feb 2026 10:33 PM (IST)
Updated Date: Tue, 10 Feb 2026 10:35 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਗੁਰਦੁਆਰਾ ਸੁਖਚੈਨਆਣਾ ਸਾਹਿਬ ਵੱਲੋਂ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਵਾਲਿਆਂ ਦੀ ਯਾਦ ਵਿਚ ਚਰਨ ਚਲੋ ਮਾਰਗ ਗੋਬਿੰਦ ਸਲਾਨਾ ਗੁਰਮਤਿ ਸਮਾਗਮ ਗਿਆਨੀ ਨਰਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਸਰੀ, ਕੈਨੇਡਾ ਸਮੂਹ ਸਾਧ ਸੰਗਤ ਦੇ ਭਰਪੂਰ ਸਹਿਯੋਗ ਨਾਲ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਸਿੰਘ ਸਾਹਿਬ ਭਾਈ ਅਮਰਜੀਤ ਸਿੰਘ, ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਭਾਈ ਪਿੰਦਰਪਾਲ ਸਿੰਘ ਕਥਾ ਵਾਚਕ, ਭਾਈ ਜੋਗਿੰਦਰ ਸਿੰਘ ਰਿਆੜ ਲੁਧਿਆਣੇ ਵਾਲੇ, ਭਾਈ ਜੁਝਾਰ ਸਿੰਘ, ਭਾਈ ਕੁਲਦੀਪ ਸਿੰਘ ਦੋਵੇਂ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਦਵਿੰਦਰ ਸਿੰਘ ਖੰਨੇ ਵਾਲੇ, ਭਾਈ ਗੁਰਿੰਦਰ ਸਿੰਘ ਬੈਂਸ ਢਾਡੀ ਜਥਾ, ਭਾਈ ਜਸਵੰਤ ਸਿੰਘ ਪਰਵਾਨਾ ਕਥਾ ਵਾਚਕ, ਭਾਈ ਗੁਰਜੀਤ ਸਿੰਘ ਭੱਠਲ ਕਵੀਸ਼ਰੀ ਜਥਾ, ਭਾਈ ਗੁਰਦੀਪ ਸਿੰਘ ਪ੍ਰੇਮਪੁਰ ਵਾਲੇ, ਭਾਈ ਕਰਮ ਸਿੰਘ ਜਲੰਧਰ ਵਾਲੇ, ਭਾਈ ਸਤਿੰਦਰਜੀਤ ਸਿੰਘ ਖਾਲਸਾ, ਭਾਈ ਸ਼ਮਸ਼ੇਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸੁਖਚੈਨਆਣਾ ਸਾਹਿਬ ਆਦਿ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ। ਗਿਆਨੀ ਨਰਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਸਰੀ, ਕੈਨੇਡਾ ਦਾ ਵਿਦੇਸ਼ਾਂ ਵਿਚ ਗੁਰਮਤਿ ਦੇ ਪ੍ਰਚਾਰ, ਪ੍ਰਸਾਰ ਤੇ ਸਮਾਜ ਸੇਵਾ ਦੇ ਖੇਤਰ ਅਤੇ ਨਿਸ਼ਕਾਮ ਸੇਵਾ ਕਰਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਨਰਿੰਦਰ ਸਿੰਘ ਮੈਨੇਜਰ, ਗੁਰਦੁਆਰਾ ਸੁਖਚੈਨਆਣਾ ਸਾਹਿਬ, ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਐੱਸਜੀਪੀਸੀ, ਸੋਮਪ੍ਰਕਾਸ਼ ਸਾਬਕਾ ਕੇਂਦਰੀ ਮੰਤਰੀ ਭਾਰਤ ਸਰਕਾਰ, ਸੰਤ ਤਲਵਿੰਦਰ ਸਿੰਘ ਜੀ ਪਰਮੇਸ਼ਰ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ, ਜਤਿੰਦਰਪਾਲ ਸਿੰਘ ਪਲਾਹੀ ਪ੍ਰ੍ਧਾਨ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ, ਫਗਵਾੜਾ, ਜਤਿੰਦਰ ਸਿੰਘ ਖਾਲਸਾ ਪ੍ਰਧਾਨ, ਬਾਬਾ ਜ਼ੋਰਾਵਰ ਸਿੰਘ-ਬਾਬਾ ਫਤਿਹ ਸਿੰਘ ਵੈੱਲਫੇਅਰ ਸੁਸਾਇਟੀ (ਰਜਿ.) ਫਗਵਾੜਾ, ਬਲਵਿੰਦਰ ਸਿੰਘ ਧਾਲੀਵਾਲ ਐੱਮਐੱਲਏ, ਰਜਿੰਦਰ ਸਿੰਘ ਚੰਦੀ ਹਲਕਾ ਇੰਚਾਰਜ ਫਗਵਾੜਾ ਦਿਹਾਤੀ, ਰਣਜੀਤ ਸਿੰਘ ਖੁਰਾਣਾ ਹਲਕਾ ਇੰਚਾਰਜ ਫਗਵਾੜਾ ਸ਼ਹਿਰੀ, ਬਲਜਿੰਦਰ ਸਿੰਘ ਠੇਕੇਦਾਰ, ਡਾ. ਗੁਰਨਾਮ ਸਿੰਘ ਰਸੂਲਪੁਰ ਪ੍ਰਿੰਸੀਪਲ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖਾਲਸਾ ਕਾਲਜ ਡੁਮੇਲੀ, ਜਸਵਿੰਦਰ ਸਿੰਘ ਘੁੰਮਣ, ਗੁਰਦਿਆਲ ਸਿੰਘ ਭੁਲਾਰਾਈ ਸਾਬਕਾ ਚੇਅਰਮੈਨ ਬਲਾਕ ਸੰਮਤੀ ਫਗਵਾੜਾ, ਸਤਨਾਮ ਸਿੰਘ ਅਰਸ਼ੀ, ਭਾਈ ਬਲਵਿੰਦਰ ਸਿੰਘ ਹੈੱਡ ਗ੍ਰੰਥੀ, ਭਾਈ ਅੰਮ੍ਰਿਤਪਾਲ ਸਿੰਘ ਹੈੱਡ ਗ੍ਰੰਥੀ, ਜਸਵੀਰ ਸਿੰਘ ਢਿੱਲੋਂ, ਅਮਰਜੀਤ ਸਿੰਘ ਬੱਬਲੀ, ਅਰਵਿੰਦਰ ਸਿੰਘ ਨੀਟਾ ਗੁਰਪ੍ਰੀਤ ਸਿੰਘ ਅਕਾਊਂਟੈਂਟ, ਭਾਈ ਹਰਜਿੰਦਰ ਸਿੰਘ ਸਟੋਰ ਕੀਪਰ, ਤਜਿੰਦਰ ਬਾਵਾ, ਗੁਰਮੀਤ ਸਿੰਘ ਰਾਵਲਪਿੰਡੀ, ਕੁਲਵਿੰਦਰ ਸਿੰਘ ਕਿੰਦਾ, ਬਹਾਦਰ ਸਿੰਘ ਸੰਗਤਪੁਰ, ਗੁਰਦੀਪ ਸਿੰਘ ਖੇੜਾ, ਗੁਰਪਰੀਤ ਸਿੰਘ, ਗੁਰਭੇਜ ਸਿੰਘ ਭੇਜਾ, ਮੋਹਣ ਸਿੰਘ ਸ਼ਾਹੀ, ਬੀਬੀ ਮਨਪ੍ਰੀਤ ਕੌਰ ਖਜ਼ਾਨਚੀ, ਰਵਿੰਦਰ ਸਿੰਘ ਰਾਏ, ਹਰਵਿੰਦਰ ਸਿੰਘ ਬਾਵਾ ਆਦਿ ਹਾਜ਼ਰ ਸਨ। ਸੰਗਤਾਂ ਲਈ ਗੁਰੂ ਕਾ ਲੰਗਰ ਵਰਤਾਇਆ ਗਿਆ।