ਆਕਸਫੋਰਡ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਆਕਸਫੋਰਡ ਇੰਟਰਨੈਸ਼ਨਲ ਸਕੂਲ ਬੇਗੋਵਾਲ ਦਾ ਸਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਪ੍ਰੋਗਰਾਮ ਅਮਿਟ ਯਾਦਾਂ ਛੱਡਦਾ ਹੋਇਆ ਸੰਪੰਨ ਹੋਇਆ
Publish Date: Sun, 29 Nov 2026 07:32 PM (IST)
Updated Date: Sun, 29 Nov 2026 07:34 PM (IST)
ਪੜ੍ਹਾਈ ਦੇ ਖੇਤਰ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਬੱਚਿਆਂ ਨੂੰ ਕੀਤਾ ਗਿਆ ਸਕੂਲ ਪ੍ਰਬੰਧਕਾਂ ਵੱਲੋਂ ਸਨਮਾਨ ਅੰਮ੍ਰਿਤਪਾਲ ਬਾਜਵਾ ਪੰਜਾਬੀ ਜਾਗਰਣ ਬੇਗੋਵਾਲ : ਬੇਗੋਵਾਲ ਵਿੱਚ ਸਥਿਤ ਅਹਿਮ ਵਿਦਿਅਕ ਸੰਸਥਾ ਆਕਸਫੋਰਡ ਇੰਟਰਨੈਸ਼ਨਲ ਸਕੂਲ ਬੇਗੋਵਾਲ ਦਾ ਸਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਪ੍ਰੋਗਰਾਮ ਸਕੂਲ ਦੇ ਚੇਅਰਮੈਨ ਡਾਕਟਰ ਸਤਵੰਤ ਸਿੰਘ ਤੇ ਪ੍ਰਿੰਸੀਪਲ ਯੁਕਤੀ ਡੋਗਰਾ ਦੀ ਅਗਵਾਈ ਹੇਠ ਕਰਵਾਇਆ ਗਿਆ, ਜੋ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਸੱਭਿਆਚਾਰਕ ਗਤੀਵਿਧੀਆਂ ਤੇ ਸਮਾਜਿਕ ਬੁਰਾਈਆਂ ਨੂੰ ਦਰਸਾਉਂਦੀਆ ਪੇਸ਼ਕਾਰੀਆਂ ਦੀਆਂ ਅਮਿਟ ਯਾਦਾਂ ਛੱਡਦਾ ਸੰਪੰਨ ਹੋਇਆ। ਇਸ ਸਮਾਗਮ ਦੀ ਸ਼ੁਰੂਆਤ ਸਕੂਲੀ ਵਿਦਿਆਰਥੀਆਂ ਵੱਲੋਂ ਪਹਿਲਾਂ ਇਕ ਧਾਰਮਿਕ ਸ਼ਬਦ ਨਾਲ ਸ਼ੁਰੂਆਤ ਕੀਤੀ ਗਈ। ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਐਕਸ਼ਨ ਸੌਂਗ, ਗਿੱਧਾ, ਭੰਗੜਾ ਤੇ ਦੇਸ਼ ਭਗਤੀ ਦੇ ਗੀਤਾਂ ਤੇ ਹੋਰ ਮਨਮੋਹਕ ਦ੍ਰਿਸ਼ਾਂ ਦੀ ਪੇਸ਼ਕਾਰੀ ਕਰਕੇ ਮਾਪਿਆਂ ਤੇ ਪਤਵੰਤੇ ਸੱਜਣਾਂ ਨੂੰ ਘੰਟਿਆਂ ਬੱਧੀ ਕੀਲੀ ਰੱਖਿਆ। ਇਸ ਸਮੇਂ ਸਕੂਲ ਦੇ ਪ੍ਰਿੰਸੀਪਲ ਯੁਕਤੀ ਡੋਗਰਾ ਦੀ ਅਗਵਾਈ ਹੇਠ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕੀਤੀ ਗਈ, ਜਿਸ ਵਿੱਚ ਸਾਲ ਭਰ ਵਿੱਚ ਵਿਦਿਆਰਥੀਆਂ ਵੱਲੋਂ ਸਿੱਖ ਖੇਡਾਂ ਤੇ ਹੋਰ ਧਾਰਮਿਕ ਸਮਾਜਿਕ ਗਤੀਵਿਧੀਆਂ ਵਿੱਚ ਕੀਤੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਗਈ। ਅਖੀਰ ਵਿੱਚ ਸਕੂਲ ਦੇ ਚੇਅਰਮੈਨ ਡਾ. ਸਤਵੰਤ ਸਿੰਘ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਤੇ ਖਾਸ ਕਰਕੇ ਮਿਹਨਤੀ ਅਧਿਆਪਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕ ਤੇ ਵਿਦਿਆਰਥੀ ਦਾ ਰਿਸ਼ਤਾ ਬਹੁਤ ਹੀ ਪਵਿੱਤਰ ਮੰਨਿਆ ਜਾਂਦਾ ਹੈ, ਜਿਸ ਕਰਕੇ ਅਧਿਆਪਕਾਂ ਵੱਲੋਂ ਦਿੱਤੀ ਗਈ ਚੰਗੀ ਤਲੀਮ ਸਦਕਾ ਵਿਦਿਆਰਥੀ ਆਪਣੇ ਮੁਕਾਮ ਤੱਕ ਪਹੁੰਚਦੇ ਹਨ। ਇਹ ਸਮਾਗਮ ਦੌਰਾਨ ਸਕੂਲ ਪ੍ਰਬੰਧਕਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਤੇ ਸਰਟੀਫਿਕੇਟ ਤਕਸੀਮ ਕੀਤੇ ਗਏ ਤੇ ਅੰਤ ਵਿੱਚ ਸਕੂਲ ਦੇ ਵਾਈਸ ਚੇਅਰਮੈਨ ਗੁਰਪ੍ਰਤਾਪ ਸਿੰਘ ਨੇ ਸਾਰੇ ਸਮਾਗਮ ਨੂੰ ਸਫਲ ਬਣਾਉਣ ਲਈ ਵਿਦਿਆਰਥੀਆਂ ਤੇ ਸਕੂਲ ਸਟਾਫ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਡਾਇਰੈਕਟਰ ਨਵਜੋਤ ਸਿੰਘ, ਹਰਦੀਪ ਕੌਰ, ਡਾ. ਨਵਜੋਤ ਸਿੰਘ, ਜਸਵਿੰਦਰ ਕੌਰ, ਡਾ. ਰਮਨੀਤ ਕੌਰ ਡਾ. ਨਵਨੀਤ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ ਜਦਕਿ ਸਟੇਜ ਦਾ ਸੰਚਾਲਨ ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ ਤੇ ਸਿਮਰਨਜੀਤ ਕੌਰ ਨੇ ਬਾਖੂਬੀ ਢੰਗ ਨਾਲ ਨਿਭਾਇਆ।