ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਦਾ ਇਨਾਮ ਵੰਡ ਸਮਾਗਮ ਕਰਵਾਇਆ ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦਾ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ
Publish Date: Wed, 25 Nov 2026 08:07 PM (IST)
Updated Date: Thu, 26 Nov 2026 04:10 AM (IST)
ਕੈਪਸ਼ਨ: 25ਕੇਪੀਟੀ16 ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਦੇ ਇਨਾਮ ਵੰਡ ਦੇ ਸਮਾਗਮ ’ਚ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਨ ਸ਼ਮੇ ਮੁੱਖ ਮਹਿਮਾਨ ਡਾਕਟਰ. ਐੱਸ.ਪੀ ਸੌਧੀ ਡਿਪਟੀ ਚੀਫ ਇੰਜੀਨੀਅਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ, ਕਪੂਰਥਲਾ, ਚੇਅਰਮੈਨ ਜਸਪਾਲ ਸਿੰਘ ਰੰਧਾਵਾ, ਡਾਇਰੈਕਟਰ ਡਾਕਟਰ. ਜਤਿੰਦਰਪਾਲ ਸਿੰਘ ਰੰਧਾਵਾ, ਪ੍ਰਿੰਸੀਪਲ ਰਵਿੰਦਰ ਕੌਰ, ਪ੍ਰਿੰਸੀਪਲ ਸ੍ਰੀਮਤੀ ਸਕਸੀ ਚੋਪੜਾ ਤੇ ਹੋਰ। ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਫੱਤੂਢੀਂਗਾ : ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਦਾ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਾਕਟਰ. ਐੱਸ.ਪੀ ਸੌਧੀ ਡਿਪਟੀ ਚੀਫ ਇੰਜੀਨੀਅਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ, ਕਪੂਰਥਲਾ ਅਤੇ ਵਿਸ਼ੇਸ਼ ਮਹਿਮਾਨ ਪਿਆਰਾ ਸਿੰਘ ਰਿਟਾਇਰਡ ਡੀ.ਐੱਸ.ਪੀ, ਕਪੂਰਥਲਾ ਵੀ ਪਹੁੰਚੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਰਵਿੰਦਰ ਕੌਰ ਨੇ ਆਏ ਮੁੱਖ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਤੇ ਸਕੂਲ ਦੀ ਸਲਾਨਾ ਰਿਪੋਰਟ ਪੜ੍ਹੀ ਜਿਸ ਵਿੱਚ ਉਹਨਾਂ ਸਕੂਲ ਦੀਆਂ ਵਿਦਿਅਕ, ਖੇਡਾਂ, ਸੱਭਿਆਚਾਰਕ ਅਤੇ ਹੋਰ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪਾਈ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸ਼ਬਦ ਗਾਇਨ, ਸਵਾਗਤ ਗੀਤ, ਨਾਟਕ, ਭੰਗੜਾ ਤੇ ਕਈ ਤਰ੍ਹਾਂ ਦੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ। ਗਿੱਧੇ ਤੇ ਭੰਗੜੇ ਦੀ ਖਾਸ ਪੇਸ਼ਕਾਰੀ ਨੇ ਸਮਾਗਮ ਨੂੰ ਯਾਦਗਾਰੀ ਬਣਾਇਆ । ਇਨਾਮ ਵੰਡ ਸਮਾਗਮ ਵਿੱਚ ਸਕੂਲ ਦੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਤੇ ਪ੍ਰਿੰਸੀਪਲ ਮੈਡਮ ਵੱਲੋਂ ਇਨਾਮ ਤਕਸੀਮ ਕੀਤੇ ਗਏ। ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਨੂੰ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਦੇ ਨਾਲ-ਨਾਲ ਸਖਤ ਮਿਹਨਤ ਨਾਲ ਪੜ੍ਹਾਈ ਕਰਨ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਉਹ ਭਵਿੱਖ ਵਿੱਚ ਹਰ ਖੇਤਰ ਵਿੱਚ ਸਫਲ ਹੋ ਸਕਣ। ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ, ਡਾਇਰੈਕਟਰ ਡਾਕਟਰ. ਜਤਿੰਦਰਪਾਲ ਸਿੰਘ ਰੰਧਾਵਾ, ਸਕੂਲ ਪ੍ਰਿੰਸੀਪਲ ਰਵਿੰਦਰ ਕੌਰ, ਪ੍ਰਿੰਸੀਪਲ ਸਕਸੀ ਚੋਪੜਾ ਤੇ ਵੱਡੀ ਗਿਣਤੀ ’ਚ ਬੱਚਿਆਂ ਦੇ ਮਾਪੇ ਤੇ ਸਟਾਫ ਮੈਂਬਰ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।