ਸਕੂਲ ’ਚ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦਾ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ
Publish Date: Sat, 28 Nov 2026 07:14 PM (IST)
Updated Date: Sat, 28 Nov 2026 07:16 PM (IST)
ਕੁਲਵਿੰਦਰ ਸਿੰਘ ਪੰਜਾਬੀ ਜਾਗਰਣ ਫੱਤੂਢੀਂਗਾ : ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਦਾ ਸਲਾਨਾ ਇਨਾਮ ਵੰਡ ਸਮਾਗਮ ਬੜੀ ਧੂਮਧਾਮ ਨਾਲ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਾਕਟਰ ਐੱਸਪੀ ਸੌਂਧੀ ਡਿਪਟੀ ਚੀਫ ਇੰਜੀਨੀਅਰ ਪੀਸੀਪੀਐੱਸਐੱਲ ਕਪੂਰਥਲਾ ਤੇ ਵਿਸ਼ੇਸ਼ ਮਹਿਮਾਨ ਪਿਆਰਾ ਸਿੰਘ ਰਿਟਾਇਰਡ ਡੀਐੱਸਪੀ ਵੀ ਪਹੁੰਚੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਵਿੰਦਰ ਕੌਰ ਨੇ ਆਏ ਮੁੱਖ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਤੇ ਸਕੂਲ ਦੀ ਸਲਾਨਾ ਰਿਪੋਰਟ ਪੜ੍ਹੀ ਜਿਸ ਵਿੱਚ ਉਨ੍ਹਾਂ ਸਕੂਲ ਦੀਆਂ ਵਿਦਿਅਕ, ਖੇਡਾਂ, ਸੱਭਿਆਚਾਰਕ ਤੇ ਹੋਰ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪਾਈ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸ਼ਬਦ ਗਾਇਨ, ਸਵਾਗਤ ਗੀਤ, ਨਾਟਕ, ਭੰਗੜਾ ਤੇ ਕਈ ਤਰ੍ਹਾਂ ਦੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ। ਗਿੱਧੇ ਤੇ ਭੰਗੜੇ ਦੀ ਖਾਸ ਪੇਸ਼ਕਾਰੀ ਨੇ ਸਮਾਗਮ ਨੂੰ ਯਾਦਗਾਰੀ ਬਣਾਇਆ। ਇਨਾਮ ਵੰਡ ਸਮਾਗਮ ਵਿੱਚ ਸਕੂਲ ਦੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਤੇ ਪ੍ਰਿੰਸੀਪਲ ਵੱਲੋਂ ਇਨਾਮ ਤਕਸੀਮ ਕੀਤੇ ਗਏ। ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਦੇ ਨਾਲ-ਨਾਲ ਸਖਤ ਮਿਹਨਤ ਨਾਲ ਪੜ੍ਹਾਈ ਕਰਨ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਉਹ ਭਵਿੱਖ ਵਿੱਚ ਹਰ ਖੇਤਰ ਵਿੱਚ ਸਫਲ ਹੋ ਸਕਣ। ਉਨ੍ਹਾਂ ਨੇ ਸਕੂਲ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਹ ਸੰਸਥਾ ਪੜ੍ਹਾਈ ਦੇ ਖੇਤਰ ਵਿੱਚ ਹੀ ਮੱਤਵਪੂਰਨ ਨਹੀਂ ਸਗੋਂ ਇਹ ਸੰਸਥਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵੱਲ ਵੀ ਵਿਸ਼ੇਸ਼ ਤੌਰ ’ਤੇ ਧਿਆਨ ਦੇ ਰਹੀ ਹੈ। ਮੁੱਖ ਮਹਿਮਾਨ ਨੇ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਤੇ ਵਿਦਿਆਰਥੀਆਂ ਦੇ ਖੇਤਰ ਤੇ ਖੇਡਾਂ ਦੀਆਂ ਪ੍ਰਾਪਤੀਆਂ ਦੀ ਵੀ ਖੂਬ ਪ੍ਰਸ਼ੰਸਾ ਕੀਤੀ। ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ, ਡਾਇਰੈਕਟਰ ਡਾ.. ਜਤਿੰਦਰਪਾਲ ਸਿੰਘ ਰੰਧਾਵਾ, ਪ੍ਰਿੰਸੀਪਲ ਰਵਿੰਦਰ ਕੌਰ, ਪ੍ਰਿੰਸੀਪਲ ਸਾਕਸ਼ੀ ਚੋਪੜਾ ਤੇ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਤੇ ਸਟਾਫ ਮੈਂਬਰ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।