ਸੁਖਬੀਰ ’ਤੇ ਹੋਇਆ ਹਮਲਾ ਬੇਹੱਦ ਮੰਦਭਾਗਾ : ਘੁੰਮਣ
ਸ੍ਰ ਸੁਖਬੀਰ ਸਿੰਘ ਬਾਦਲ ਉੱਪਰ ਹੋਇਆ ਹਮਲਾ ਬੇਹੱਦ ਮੰਦਭਾਗਾ
Publish Date: Mon, 17 Aug 2026 07:53 PM (IST)
Updated Date: Mon, 17 Aug 2026 07:57 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਮੀਤ ਪ੍ਰਧਾਨ ਸਤਵਿੰਦਰ ਸਿੰਘ ਘੁੰਮਣ ਨੇ ਨੰਦੇੜ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਪਵਿੱਤਰ ਅਸਥਾਨ ’ਤੇ ਸੁਖਬੀਰ ਸਿੰਘ ਬਾਦਲ ਉੱਪਰ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸ਼ਰਮਨਾਕ ਤੇ ਨਿੰਦਣਯੋਗ ਘਟਨਾ ਹੈ ਕਿਉਂਕਿ ਇਹ ਹਮਲਾ ਸਿਰਫ਼ ਇੱਕ ਗੁਰਸਿੱਖ ’ਤੇ ਨਹੀਂ ਸਗੋਂ ਗੁਰਬਾਣੀ ਦੀਆਂ ਸਿੱਖਿਆਵਾਂ ਤੇ ਗੁਰ ਮਰਿਆਦਾ ਦੇ ਉਲਟ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਚੁਣੌਤੀ ਦੇਣ ਵਾਲੀ ਸ਼ਰਮਨਾਕ ਘਟਨਾ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਕਰਨਾ ਸੰਭਵ ਨਹੀਂ ਹੋਵੇਗਾ। ਅਜਿਹੀਆਂ ਘਟਨਾਵਾਂ ਸਮਾਜ ਵਿੱਚ ਡਰ ਤੇ ਅਸੁਰੱਖਿਅਤ ਹੋਣ ਦਾ ਅਹਿਸਾਸ ਕਰਵਾਉਂਦੀਆਂ ਹਨ, ਜੋ ਲੋਕਤੰਤਰਿਕ ਕਦਰਾਂ ਕੀਮਤਾਂ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਬਾਦਲ ਉੱਪਰ ਹੋਏ ਇਸ ਹਮਲੇ ਪਿੱਛੇ ਕਿਸੇ ਡੂੰਘੀ ਸਾਜ਼ਿਸ਼ ਦੀਆਂ ਸੰਭਾਵਨਾਵਾਂ ਤੋਂ ਇਨਕਾਰ ਨਹੀਂ ਕੀਤਾ ਜਾਣਾ ਚਾਹੀਦਾ, ਜਿਸਦੀ ਸਰਕਾਰ ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੂੰ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆ ਕੇ ਸਖ਼ਤ ਤੋਂ ਸਖ਼ਤ ਸ਼ਜਾ ਦਿਵਾਈ ਜਾਣੀ ਚਾਹੀਦੀ ਹੈ।