
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੁਖਬੀਰ ਸਿੰਘ ਬਾਦਲ ਹੋਇਆ ਹਮਲਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ-ਗੁਰਸਿਮਰ ਸਿੰਘ

ਵਿਜੇ ਸੋਨੀ ਪੰਜਾਬੀ ਜਾਗਰਣ
ਫਗਵਾੜਾ : ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਗੁਰੂ ਘਰ ਦਰਸ਼ਨ-ਦੀਦਾਰ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਐੱਸਓਆਈ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਸਿਮਰ ਸਿੰਘ ਨੇ ਇਸ ਘਟਨਾ ਨੂੰ ਅਤਿਅੰਤ ਦੁਖਦਾਈ, ਮੰਦਭਾਗਾ ਤੇ ਸਿੱਖ ਰਵਾਇਤਾਂ ਦੇ ਵਿਰੁੱਧ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਇਆ ਹਮਲਾ ਬੇਹੱਦ ਮੰਦਭਾਗਾ ਤੇ ਨਿੰਦਣਯੋਗ ਹੈ। ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਤੇ ਮਰਿਆਦਾ ਵਾਲੀ ਥਾਂ ’ਤੇ ਕਿਸੇ ਵੀ ਸਿਆਸੀ ਆਗੂ ਜਾਂ ਵਿਅਕਤੀ ਉੱਤੇ ਹਿੰਸਾ ਦੀ ਕੋਈ ਵੀ ਘਟਨਾ ਸਮਾਜਿਕ ਸ਼ਾਂਤੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਗੁਰਸਿਮਰ ਸਿੰਘ ਨੇ ਕਿਹਾ ਕਿ ਜਦੋਂ ਕੋਈ ਵੀ ਸ਼ਰਧਾਲੂ ਨਿਮਰਤਾ, ਸਮਰਪਣ ਤੇ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਣ ਆਉਂਦਾ ਹੈ, ਤਾਂ ਅਜਿਹੇ ਪਾਵਨ ਅਸਥਾਨ ’ਤੇ ਉਸ ਉੱਤੇ ਹਮਲਾ ਕਰਨਾ ਬੇਹੱਦ ਨਿੰਦਣਯੋਗ ਹੈ। ਗੁਰੂ ਧਾਮ ਹਰ ਗੁਰਸਿੱਖ ਤੇ ਸ਼ਰਧਾਲੂ ਲਈ ਆਤਮਿਕ ਸ਼ਾਂਤੀ ਤੇ ਆਸਥਾ ਦਾ ਮੁਕੱਦਸ ਕੇਂਦਰ ਹਨ। ਕਿਸੇ ਵੀ ਵਿਅਕਤੀ ਵੱਲੋਂ ਪਵਿੱਤਰ ਅਸਥਾਨ ’ਤੇ ਅਜਿਹੀ ਹਿੰਸਕ ਹਰਕਤ ਕਰਨਾ ਗੁਰਦੁਆਰਾ ਸਾਹਿਬ ਦੀ ਮਾਨ-ਮਰਯਾਦਾ ਤੇ ਪਵਿੱਤਰਤਾ ਦੀ ਸਿੱਧੀ ਤੌਹੀਨ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਹਿੰਸਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਉੱਥੇ ਦੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਮਲੇ ਦੀ ਨਿਰਪੱਖ ਜਾਂਚ ਕਰਕੇ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਗੁਰਸਿਮਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਤੇ ਪ੍ਰਸ਼ਾਸਨ ਤੋਂ ਲੋੜੀਂਦੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੀ ਮੰਗ ਕੀਤੀ।