ਯੂਨੀਵਰਸਿਟੀ ਕਾਲਜ ਮਿੱਠੜਾ ਦਾ ਨਤੀਜਾ ਸ਼ਾਨਦਾਰ ਰਿਹਾ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਆਰਟਸ ਵਿਭਾਗ ਦਾ ਬੀ. ਏ. ਦਾ ਨਤੀਜਾ ਸ਼ਾਨਦਾਰ ਰਿਹਾ
Publish Date: Tue, 08 Sep 2026 08:57 PM (IST)
Updated Date: Tue, 08 Sep 2026 08:58 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ (ਕਪੂਰਥਲਾ) ਦੇ ਆਰਟਸ ਵਿਭਾਗ ਦਾ ਮਈ 2026 ਦੌਰਾਨ ਹੋਈਆਂ ਈਵਨ ਸਮੈਸਟਰਾਂ ਦੀਆਂ ਪ੍ਰੀਖਿਆ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ, ਜਿਸ ਨਾਲ ਕਾਲਜ ਨੇ ਇੱਕ ਵਾਰ ਫਿਰ ਆਪਣੀ ਵਿੱਦਿਅਕ ਉੱਤਮਤਾ ਨੂੰ ਸਾਬਤ ਕੀਤਾ ਹੈ। ਜਾਣਕਾਰੀ ਸਾਂਝੀ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਦੱਸਿਆ ਕਿ ਬੀਏ ਸਮੈਸਟਰ ਦੂਜਾ ਦੀ ਪ੍ਰੀਖਿਆ ਵਿੱਚ ਕਾਲਜ ਦੀ ਹੋਣਹਾਰ ਵਿਦਿਆਰਥਣ ਕਿਰਨਦੀਪ ਕੌਰ ਨੇ 7.52 ਸੀਜੀਪੀਏ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ, ਕੋਮਲਦੀਪ ਕੌਰ ਨੇ 7.25 ਸੀਜੀਪੀਏ ਨਾਲ ਦੂਜਾ ਤੇ ਪੂਜਾ ਨੇ 7.21 ਸੀਜੀਪੀਏ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ, ਜਦਕਿ ਇਸੇ ਤਰ੍ਹਾਂ ਬੀਏ ਸਮੈਸਟਰ ਚੌਥਾ ਦੀ ਪ੍ਰੀਖਿਆ ਵਿੱਚ ਕਾਲਜ ਪੱਧਰ ਤੇ ਵਿਦਿਆਰਥੀ ਗੁਰਨੂਰ ਸਿੰਘ ਤੇ ਨਵਨੀਤ ਕੌਰ ਨੇ 7.70 ਐੱਸਜੀਪੀਏ ਨਾਲ ਸਾਂਝੇ ਤੌਰ ਤੇ ਪਹਿਲਾ, ਕਿਰਨਜੀਤ ਕੌਰ ਨੇ 7.46 ਐੱਸਜੀਪੀਏ ਨਾਲ ਦੂਜਾ ਤੇ ਨਵਜੋਤ ਕੌਰ ਨੇ 7.35 ਐੱਸਜੀਪੀਏ ਨਾਲ ਤੀਜਾ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ ਅਤੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਤੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਕਾਲਜ ਪੱਧਰ ਤੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਸਮੂਹ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਮਾਣਮੱਤੀ ਪ੍ਰਾਪਤੀ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਮਾਪਿਆਂ ਦੇ ਸਹਿਯੋਗ ਤੇ ਆਰਟਸ ਵਿਭਾਗ ਦੇ ਸਮੂਹ ਅਧਿਆਪਕਾਂ ਦੀ ਤਨਦੇਹੀ ਤੇ ਲਗਨ ਦਾ ਨਤੀਜਾ ਹੈ।