ਸੰਗਤਾਂ ਨੂੰ ਗੁਰਧਾਮਾਂ ਦੀ ਯਾਤਰਾ ਕਰਵਾਈ ਗਈ ਬਾਬਾ ਜ਼ੋਰਾਵਰ ਸਿੰਘ -ਬਾਬਾ ਫਤਿਹ ਸਿੰਘ ਵੈਲਫੇਅਰ ਸੁਸਾਇਟੀ ਵਲੋਂ ਸੰਗਤਾਂ ਨੂੰ ਗੁਰਧਾਮਾਂ ਦੀ ਯਾਤਰਾ ਕਰਵਾਈ ਗਈ
Publish Date: Fri, 27 Nov 2026 08:26 PM (IST)
Updated Date: Fri, 27 Nov 2026 08:28 PM (IST)
ਬਾਬਾ ਜ਼ੋਰਾਵਰ ਸਿੰਘ -ਬਾਬਾ ਫਤਿਹ ਸਿੰਘ ਵੈੱਲਫੇਅਰ ਸੁਸਾਇਟੀ ਨੇ ਕੀਤਾ ਉਪਰਾਲਾ ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਬਾਬਾ ਜ਼ੋਰਾਵਰ ਸਿੰਘ-ਬਾਬਾ ਫਤਿਹ ਸਿੰਘ ਵੈੱਲਫੇਅਰ ਸੁਸਾਇਟੀ (ਰਜ਼ਿ.) ਫਗਵਾੜਾ ਵੱਲੋਂ ਬੀਬੀ ਨਿਰਮਲ ਕੌਰ ਪੁਰਤਗਾਲ ਵੱਲੋਂ ਸਮੂਹ ਸਾਧ ਸੰਗਤ ਫਗਵਾੜਾ ਦੇ ਭਰਪੂਰ ਸਹਿਯੋਗ ਨਾਲ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਤੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਸਾਹਿਬ ਦੇ ਚਰਨ ਛੋਹ ਗੁਰਧਾਮਾਂ ਗੁਰਦੁਆਰਾ ਸ੍ਰੀ ਬਕਾਲਾ ਸਾਹਿਬ, ਗਰੁਦੁਆਰਾ ਸ੍ਰੀ ਅਚਲ ਸਾਹਿਬ ਬਟਾਲਾ, ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਗੁਰਦੁਆਰਾ ਸ੍ਰੀ ਡੇਰਾ ਬਾਬਾ ਨਾਨਕ ਸਾਹਿਬ, ਗੁਰਦੁਆਰਾ ਸ੍ਰੀ ਚੋਹਲਾ ਸਾਹਿਬ ਜੀ ਦੀ ਯਾਤਰਾ ਕਰਵਾਈ ਗਈ। ਸੁਸਾਇਟੀ ਵੱਲੋਂ ਸਮੇਂ-ਸਮੇਂ ’ਤੇ ਸੰਗਤਾਂ ਨੂੰ ਗੁਰਧਾਮਾਂ ਦੀ ਯਾਤਰਾ ਕਰਵਾਈ ਜਾਂਦੀ ਹੈ। ਇਸੇ ਲੜੀ ਅਧੀਨ ਇਸ ਵਾਰ ਸੰਗਤਾਂ ਨੂੰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਸਾਹਿਬ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਾਣਮੱਤੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਜਤਿੰਦਰ ਸਿੰਘ ਖਾਲਸਾ ਪ੍ਰਧਾਨ ਬਾਬਾ ਜ਼ੋਰਾਵਰ ਸਿੰਘ-ਬਾਬਾ ਫਤਿਹ ਸਿੰਘ ਵੈੱਲਫੇਅਰ ਸੁਸਾਇਟੀ ਰਜਿ. ਫਗਵਾੜਾ, ਅਰਵਿੰਦਰ ਸਿੰਘ ਨੀਟਾ ਸੀਨੀਅਰ ਮੀਤ ਪ੍ਰਧਾਨ, ਬਲਜੀਤ ਸਿੰਘ ਮਣਕੂ, ਪ੍ਰਭਜੋਤ ਸਿੰਘ ਮਣਕੂ, ਹਰਤਾਜ ਸਿੰਘ, ਰਜਿੰਦਰ ਸਿੰਘ, ਜਸਪਾਲ ਸਿੰਘ, ਕੁਲਵੰਤ ਸਿੰਘ, ਰਮਨਦੀਪ ਸਿੰਘ, ਪਰਸੋਤਮ ਲਾਲ, ਬੀਬੀ ਪਰਮਿੰਦਰ ਕੌਰ ਖਾਲਸਾ, ਬੀਬੀ ਰਾਜਵੰਤ ਕੌਰ, ਬੀਬੀ ਪ੍ਰੀਤਮ ਕੌਰ, ਬੀਬੀ ਸੁਖਵਿੰਦਰ ਕੌਰ, ਬੀਬੀ ਹਰਪ੍ਰੀਤ ਕੌਰ, ਬੀਬੀ ਪੁਸ਼ਪਿੰਦਰ ਕੌਰ, ਬੀਬੀ ਸੰਤੋਸ਼ ਕੌਰ, ਬੀਬੀ ਜਗਜੀਤ ਕੌਰ, ਬੀਬੀ ਮਨਦੀਪ ਕੌਰ, ਬੀਬੀ ਪ੍ਰਭਦੀਪ ਕੌਰ, ਬੀਬੀ ਗੁਰਪ੍ਰੀਤ ਕੌਰ, ਬੀਬੀ ਰਾਜਵਿੰਦਰ ਕੌਰ, ਬੀਬੀ ਪਰਮਦੀਪ, ਬੀਬੀ ਜਸਵਿੰਦਰ ਕੌਰ, ਬੀਬੀ ਕਮਲਜੀਤ ਕੌਰ, ਬੀਬੀ ਬਲਜਿੰਦਰ ਕੌਰ, ਬੀਬੀ ਦਲਜੀਤ ਕੌਰ, ਬੇਟੀ ਅਮਨਦੀਪ ਕੌਰ, ਬਲਜੀਤ ਸਿੰਘ, ਸਿਮਰਜੀਤ ਕੌਰ, ਬੇਟੀ ਜਸਮੀਤ ਕੌਰ, ਅਮਨਦੀਪ ਕੌਰ, ਮਨਕੀਰਤ ਸਿੰਘ, ਪ੍ਰਭਨੂਰ ਆਦਿ ਹਾਜ਼ਰ ਸਨ। ਸੁਸਾਇਟੀ ਦੇ ਪ੍ਰਧਾਨ ਭਾਈ ਜਤਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਬੀਬੀ ਨਰਿੰਦਰ ਕੌਰ ਪੁਰਤਗਾਲ ਵਿਦੇਸ਼ਾਂ ਵਿਚ ਰਹਿ ਕੇ ਆਪਣੀ ਕਿਰਤ ਕਮਾਈ ਵਿਚੋਂ ਦਸਵੰਧ ਭੇਜ ਕੇ ਸੰਗਤਾਂ ਨੂੰ ਗੁਰਧਾਮਾਂ ਦੀ ਯਾਤਰਾ ਕਰਵਾੳਦੇ ਹਨ।