ਵਿਜੇ ਸੋਨੀ,ਫਗਵਾੜਾ

ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਹਲਕਾ ਵਿਧਾਨਸਭਾ ਫਗਵਾੜਾ ਦੇ ਪਿੰਡ ਭਬਿਆਣਾ ਵਿਖੇ ਹੋਈ । ਜਿਸ ਦੀ ਪ੍ਰਧਾਨਗੀ ਜਿਲ੍ਹਾ ਕਪੂਰਥਲਾ ਐਸ.ਸੀ. ਵਿੰਗ ਦੇ ਪ੍ਰਧਾਨ ਸੰਤੋਸ਼ ਕੁਮਾਰ ਗੋਗੀ ਨੇ ਕੀਤੀ। ਮੀਟਿੰਗ ਦੌਰਾਨ ਸਾਲ 2022 ਦੀਆਂ ਵਿਧਾਨਸਭਾ ਚੋਣਾਂ ਅਤੇ ਸੂਬੇ ਦੀ ਸਿਆਸਤ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ 70 ਪਰਿਵਾਰਾਂ ਨੇ ਕੁਲਦੀਪ ਦੀਪਾ ਤੇ ਯਸ਼ਵੀਰ ਕੋਕਾ ਦੀ ਪੇ੍ਰਰਣਾ ਸਦਕਾ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਉਕਤ ਪਰਿਵਾਰਾਂ ਦਾ ਸਵਾਗਤ ਕਰਦਿਆਂ ਸੰਤੋਸ਼ ਕੁਮਾਰ ਗੋਗੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲ ਵਿਚ ਸੂਬੇ ਦਾ ਕੋਈ ਵਿਕਾਸ ਨਹੀਂ ਕੀਤਾ। ਜਦੋਂ ਤੋਂ ਕੈਪਟਨ ਸਰਕਾਰ ਬਣੀ ਹੈ ਉਸ ਸਮੇਂ ਤੋਂ ਹੀ ਕੈਪਟਨ ਅਤੇ ਸਿੱਧੂ ਵਿਚਾਲੇ ਹੰਕਾਰ ਦੀ ਲੜਾਈ ਚੱਲ ਰਹੀ ਹੈ ਜਿਸਨੇ ਪੰਜਾਬ ਦਾ ਬਹੁਤ ਨੁਕਸਾਨ ਕੀਤਾ। ਕੈਪਟਨ ਸਰਕਾਰ ਨੇ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ ਜਿਸ ਨੂੰ ਲੈ ਕੇ ਪੰਜਾਬ ਦੇ ਲੋਕਾਂ ਵਿਚ ਕੈਪਟਨ ਸਰਕਾਰ ਤੇ ਕਾਂਗਰਸ ਪ੍ਰਤੀ ਭਾਰੀ ਰੋਸ ਹੈ। ਅਕਾਲੀ, ਭਾਜਪਾ ਤੇ ਕਾਂਗਰਸ ਨੇ ਪਿਛਲੇ ਸੱਤਰ ਸਾਲ 'ਚ ਪੰਜਾਬ ਨੂੰ ਤਿੰਨ ਲੱਖ ਕਰੋੜ ਰੁਪਏ ਦਾ ਕਰਜਾਈ ਸੂਬਾ ਬਣਾ ਕੇ ਰੱਖ ਦਿੱਤਾ ਹੈ। ਲੋਕ ਮੁੱਢਲੀਆਂ ਲੋੜਾਂ ਨੂੰ ਤਰਸ ਰਹੇ ਹਨ ਜਦਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਪਿਛਲੇ ਪੰਜ-ਸੱਤ ਸਾਲ ਵਿਚ ਹੀ ਰਿਕਾਰਡ ਵਿਕਾਸ ਕਰਵਾਇਆ ਹੈ । ਪਾਣੀ, ਬਿਜਲੀ, ਸਿੱਖਿਆ ਤੇ ਸਿਹਤ ਵਰਗੀਆਂ ਸਹੂਲਤਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਉਨਾਂ੍ਹ ਦਾਅਵਾ ਕੀਤਾ ਕਿ ਅਗਲੇ ਸਾਲ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਹਾਲ ਵਿਚ ਬਣ ਕੇ ਰਹੇਗੀ। ਇਸ ਮੌਕੇ ਕੇਵਲ ਰਾਵਲਪਿੰਡੀ, ਜਰਨੈਲ ਸਿੰਘ, ਬਲਵਿੰਦਰ ਸਿੰਘ, ਮੰਗਾ, ਸਤਪਾਲ, ਮਿੰਦਰ ਰਾਮ, ਜਸਵਿੰਦਰ ਸਿੰਘ, ਗੁਰਜੀਤ ਸਿੰਘ, ਬੂਟਾ ਰਾਮ, ਜੀਵਨ ਸਿੰਘ, ਕੁਲਦੀਪ ਸਿੰਘ, ਅਮਰੀਕ ਲੰਬੜ, ਸੁਰਿੰਦਰ, ਚਮਨ ਲਾਲ ਆਦਿ ਹਾਜ਼ਰ ਸਨ।